ਮਾਲ ਵਿਭਾਗ ਨੇ ਸ਼ੁਰੂ ਕੀਤਾ ਗਿਰਦਾਵਰੀ ਦਾ ਕੰਮ
ਮਾਲ ਵਿਭਾਗ ਨੇ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਖੇਤਾਂ ਅਤੇ ਹੋਰ ਸਾਮਾਨ ਦੀ ਗਿਰਦਾਵਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਜ਼ਿਲਾ ਕੁਲੈਕਟਰ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 45 ਦਿਨਾਂ ਦੇ ਅੰਦਰ ਮੁਆਵਜ਼ਾ ਦੇਣਾ ਪਵੇਗਾ। ਡੀ. ਸੀ. ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਮੁਆਵਜ਼ੇ ਲਈ ਪਸ਼ੂਆਂ ਦੇ ਨੁਕਸਾਨ ਅਤੇ ਘਰਾਂ ਨੂੰ ਹੋਏ ਨੁਕਸਾਨ ਦੀ ਰਿਪੋਰਟ ਵੀ ਤਿਆਰ ਕਰੇਗਾ। ਗਿਰਦਾਵਰੀ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ’ਚ ਇਕ ਐਲਾਨ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਪੂਰੇ ਪਿੰਡ ਨੂੰ ਪਤਾ ਲੱਗ ਸਕੇ ਕਿ ਗਿਰਦਾਵਰੀ ਸ਼ੁਰੂ ਹੋ ਰਹੀ ਹੈ। ਜਿਸ ਪਿੰਡ ’ਚ 100 ਫੀਸਦੀ ਫਸਲਾਂ ਅਤੇ ਘਰ ਤਬਾਹ ਹੋ ਗਏ ਹਨ, ਉਸ ਪਿੰਡ ਦੀ ਰਿਪੋਰਟ ਪਹਿਲਾਂ ਤਿਆਰ ਕੀਤੀ ਜਾਵੇ। ਫਸਲਾਂ ਦੇ ਨੁਕਸਾਨ ਲਈ 20000 ਰੁਪਏ ਪ੍ਰਤੀ ਏਕੜ, ਘਰਾਂ ਦੇ ਨੁਕਸਾਨ ਲਈ 1.20 ਲੱਖ ਰੁਪਏ ਅਤੇ ਘਰਾਂ ਨੂੰ ਘੱਟ ਨੁਕਸਾਨ ਲਈ 40,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
15 ਸਤੰਬਰ ਤੋਂ ਪਿੰਡਾਂ ’ਚ ਸਫਾਈ ਮੁਹਿੰਮ ਸ਼ੁਰੂ ਕਰੇਗਾ ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ
ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪ੍ਰਭਾਵਿਤ ਲੋਕਾਂ ਦੇ ਪੁਨਰਵਾਸ ਲਈ 15 ਸਤੰਬਰ ਤੋਂ ਸਫਾਈ ਮੁਹਿੰਮ ਸ਼ੁਰੂ ਕਰਨ ਜਾ ਰਿਹਾ ਹੈ। ਪਿੰਡਾਂ ਦੀਆਂ ਗਲੀਆਂ ਅਤੇ ਨਾਲੀਆਂ ਤੋਂ ਮਿੱਟੀ ਅਤੇ ਰੇਤ ਹਟਾਈ ਜਾਵੇਗੀ। ਏ. ਡੀ. ਸੀ (ਡੀ) ਪਰਮਜੀਤ ਕੌਰ ਨੇ ਕਿਹਾ ਕਿ ਹੁਣ ਤੱਕ ਵਿਭਾਗ ਨੇ 101 ਪਿੰਡਾਂ ’ਚ ਮੱਛਰ ਭਜਾਉਣ ਵਾਲੀ ਦਵਾਈ ਦੀ ਫੌਗਿੰਗ ਕੀਤੀ ਹੈ ਅਤੇ 60 ਪਿੰਡਾਂ ’ਚ ਛਿੜਕਾਅ ਕੀਤਾ ਜਾ ਚੁੱਕਾ ਹੈ। ਇਸ ਕੰਮ ’ਚ ਗ੍ਰਾਮ ਸਭਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com