ਜਲੰਧਰ/ਚੰਡੀਗੜ੍ਹ- ਸਤਲੁਜ ਦਰਿਆ ਨੇੜੇ ਬੰਨ੍ਹ ਟੁੱਟਣ ਦੇ ਖ਼ਤਰੇ ਨੂੰ ਵੇਖਦੇ ਹੋਏ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਨੌਜਵਾਨਾਂ ਨੂੰ ਕੀਤੀ ਗਈ ਅਪੀਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਸੰਤ ਸੀਚੇਵਾਲ ਨਾਲ ਫੋਨ ਰਾਹੀਂ ਗੱਲਬਾਤ ਕੀਤੀ ਹੈ। ਉਨ੍ਹਾਂ ਐਕਸ (ਟਵਿੱਟਰ) 'ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨਾਲ ਫੋਨ ਰਾਹੀਂ ਗੱਲਬਾਤ ਹੋਈ। ਮੁੰਡੀ ਸ਼ਹਿਰੀਆਂ ਦੇ ਨਾਲ ਸਤਲੁਜ ਦਰਿਆ ਦੇ ਓਵਰਫਲੋਅ ਹੋਣ ਦੇ ਖ਼ਤਰੇ ਨੂੰ ਵੇਖਦੇ ਹੋਏ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਲਈ ਰੇਤ ਦੀਆਂ 10 ਹਜ਼ਾਰ ਬੋਰੀਆਂ ਦੀ ਮੰਗ ਕੀਤੀ ਹੈ, ਜਿਸ ਨੂੰ ਤੁਰੰਤ ਪ੍ਰਭਾਵ ਨਾਲ ਭੇਜ ਦਿੱਤਾ ਗਿਆ ਹੈ। ਇਲਾਕੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਵਾਸੀਆਂ 'ਤੇ ਇਕ ਵਾਰ ਫਿਰ ਤੋਂ ਖ਼ਤਰਾ ਮੰਡਰਾਉਣ ਲੱਗਾ ਹੈ। ਦਰਅਸਲ ਸਤੁਲਜ ਦਰਿਆ ਦਾ ਬੰਨ੍ਹ ਟੁੱਟਣ ਕੰਢੇ ਪਹੁੰਚਣ ਵਾਲਾ ਹੈ। ਇਸੇ ਖ਼ਤਰੇ ਨੂੰ ਵੇਖਦੇ ਹੋਏ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨੌਜਵਾਨਾਂ ਨੂੰ ਖ਼ਾਸ ਅਪੀਲ ਕੀਤੀ ਹੈ। ਵੀਡੀਓ ਜਾਰੀ ਕਰਦੇ ਹੋਏ ਸੰਤ ਸੀਚੇਵਾਲ ਨੇ ਦੱਸਿਆ ਕਿ ਮਡਾਲਾ ਸਨਾ ਵਿਚ ਪਿਛਲੀ ਵਾਰ ਵੀ ਸਤਲੁਜ ਦਾ ਬੰਨ੍ਹ ਟੁੱਟਣ ਕਾਰਨ ਵੱਡਾ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਬੇਸ਼ਕ ਸਤਲੁਜ ਵਿਚ ਪਾਣੀ ਅਜੇ 45 ਹਜ਼ਾਰ ਦੇ ਕਿਊਸਿਕ ਹੈ ਪਰ ਜੇਕਰ ਬੰਨ੍ਹ ਟੁੱਟ ਗਿਆ ਤਾਂ ਬੇਹੱਦ ਨੁਕਸਾਨ ਹੋਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com