ਅੰਮ੍ਰਿਤਸਰ/ਗੁਰਦਾਸਪੁਰ: ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਪੰਜਾਬ ਪਹੁੰਚਣਗੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਦਾ ਇਹ ਦੌਰਾ ਰਾਜਨੀਤਿਕ ਤੌਰ 'ਤੇ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਸਵੇਰੇ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਨਗੇ, ਜਿੱਥੋਂ ਉਹ ਸਿੱਧੇ ਰਾਮਦਾਸ ਖੇਤਰ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਗੇ। ਇੱਥੇ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਰਾਹਤ ਕਾਰਜਾਂ ਦੀ ਸਥਿਤੀ ਦਾ ਮੁਆਇਨਾ ਕਰਨਗੇ। ਇਸ ਤੋਂ ਇਲਾਵਾ ਉਹ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੱਥਾ ਟੇਕਣਗੇ ਅਤੇ ਉੱਥੇ ਸੇਵਾ ਕਰ ਰਹੀ ਸੰਗਤ ਨਾਲ ਗੱਲਬਾਤ ਕਰਨਗੇ।
ਇਸ ਤੋਂ ਪਹਿਲਾਂ, ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ 'ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਸੀ। ਉਨ੍ਹਾਂ ਨੇ ਸਰਕਾਰ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਹਾਈ ਅਲਰਟ ਜਾਰੀ ਕਰਨ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੀ ਅਪੀਲ ਕੀਤੀ ਸੀ ਤਾਂ ਜੋ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ। ਉਨ੍ਹਾਂ ਨੇ ਕਾਂਗਰਸ ਨੇਤਾਵਾਂ ਅਤੇ ਵਰਕਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਵੀ ਅਪੀਲ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com