ਐਂਟਰਟੇਨਮੈਂਟ ਡੈਸਕ - ਫਿਲਮ ਅਦਾਕਾਰਾ ਉਰਵਸ਼ੀ ਰੌਤੇਲਾ ਅਤੇ ਮਿਮੀ ਚੱਕਰਵਰਤੀ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਨ੍ਹਾਂ ਨੂੰ ਸੰਮਨ ਕੀਤਾ ਹੈ। ਇਹ ਮਾਮਲਾ ਸੱਟੇਬਾਜ਼ੀ ਐਪ 1xBet ਨਾਲ ਸਬੰਧਤ ਹੈ। ਇਸ ਸੱਟੇਬਾਜ਼ੀ ਐਪ ਨੂੰ ਪ੍ਰਮੋਟ ਕਰਨ ਦੇ ਦੋਸ਼ਾਂ ਵਿੱਚ ਉਰਵਸ਼ੀ ਤੋਂ ਪਹਿਲਾਂ ਹੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਹੁਣ ਇੱਕ ਵਾਰ ਫਿਰ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਮਿਮੀ ਚੱਕਰਵਰਤੀ ਨੂੰ ਵੀ ਸੰਮਨ ਜਾਰੀ ਕੀਤਾ ਗਿਆ ਹੈ।
ਉਰਵਸ਼ੀ ਰੌਤੇਲਾ ਨੂੰ ਪੁੱਛਗਿੱਛ ਲਈ 16 ਸਤੰਬਰ ਨੂੰ ਈਡੀ ਦੇ ਦਿੱਲੀ ਹੈੱਡਕੁਆਰਟਰ ਵਿੱਚ ਪੇਸ਼ ਹੋਣਾ ਪਵੇਗਾ। ਇਸ ਦੇ ਨਾਲ ਹੀ ਮਿਮੀ ਨੂੰ 15 ਸਤੰਬਰ ਨੂੰ ਬੁਲਾਇਆ ਗਿਆ ਹੈ। ਇਹ ਮਾਮਲਾ ਪਿਛਲੇ ਸਾਲ ਤੋਂ ਚੱਲ ਰਿਹਾ ਹੈ ਅਤੇ ਇਨ੍ਹਾਂ ਦੋਵਾਂ ਦੇ ਨਾਲ-ਨਾਲ ਕਈ ਹੋਰ ਫਿਲਮੀ ਸਿਤਾਰੇ ਅਤੇ ਕ੍ਰਿਕਟਰ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਨੂੰ ਪ੍ਰਮੋਟ ਕਰਨ ਲਈ ਜਾਂਚ ਅਧੀਨ ਹਨ।
ਇਨ੍ਹਾਂ ਸਿਤਾਰਿਆਂ ਦੀ ਵੀ ਜਾਂਚ ਚੱਲ ਰਹੀ ਹੈ
ਇਨ੍ਹਾਂ ਅਦਾਕਾਰਾਂ ਅਤੇ ਕ੍ਰਿਕਟਰਾਂ ਵਿੱਚ ਵਿਜੇ ਦੇਵਰਕੋਂਡਾ, ਪ੍ਰਕਾਸ਼ ਰਾਜ, ਹਰਭਜਨ ਸਿੰਘ, ਰਾਣਾ ਦੱਗੂਬਾਤੀ, ਸੁਰੇਸ਼ ਰੈਨਾ, ਸ਼ਿਖਰ ਧਵਨ, ਯੁਵਰਾਜ ਸਿੰਘ ਅਤੇ ਹਰਭਜਨ ਸਿੰਘ ਵਰਗੇ ਨਾਮ ਸ਼ਾਮਲ ਹਨ। ਇਨ੍ਹਾਂ ਸਿਤਾਰਿਆਂ ਨੂੰ ਪਹਿਲਾਂ ਹੀ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ। ਉਰਵਸ਼ੀ ਨੂੰ ਪਹਿਲਾਂ ਵੀ ਸੰਮਨ ਭੇਜੇ ਜਾ ਚੁੱਕੇ ਹਨ। ਹੁਣ ਇਹ ਦੇਖਣਾ ਬਾਕੀ ਹੈ ਕਿ 16 ਸਤੰਬਰ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਕੀ ਜਾਣਕਾਰੀ ਸਾਹਮਣੇ ਆਉਂਦੀ ਹੈ।
ਕੁਝ ਮਹੀਨੇ ਪਹਿਲਾਂ ਇਹ ਖੁਲਾਸਾ ਹੋਇਆ ਸੀ ਕਿ ਇਸ ਸੱਟੇਬਾਜ਼ੀ ਐਪ ਨੇ ਪ੍ਰਮੋਸ਼ਨ 'ਤੇ 50 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਸਨ। ਇਨ੍ਹਾਂ ਸਾਰੇ ਸਿਤਾਰਿਆਂ 'ਤੇ ਇਸ ਐਪ ਦੇ ਪ੍ਰਮੋਸ਼ਨ ਨਾਲ ਜੁੜੇ ਹੋਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ, ਈਡੀ ਹੁਣ ਇੱਕ ਵਾਰ ਫਿਰ ਉਰਵਸ਼ੀ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।
Credit : www.jagbani.com