ਰਾਹੁਲ ਗਾਂਧੀ ਅੱਜ ਪੰਜਾਬ ਦੌਰੇ 'ਤੇ, Airport ਤੋਂ ਸਿੱਧਾ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਹੋਏ ਰਵਾਨਾ

ਰਾਹੁਲ ਗਾਂਧੀ ਅੱਜ ਪੰਜਾਬ ਦੌਰੇ 'ਤੇ, Airport ਤੋਂ ਸਿੱਧਾ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਹੋਏ ਰਵਾਨਾ

ਅੰਮ੍ਰਿਤਸਰ/ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਹਨ। ਰਾਹੁਲ ਗਾਂਧੀ ਸੋਮਵਾਰ ਸਵੇਰੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ। ਇੱਥੋਂ ਉਹ ਸਿੱਧਾ ਹੜ੍ਹ ਪ੍ਰਭਾਵਿਤ ਖੇਤਰ ਅਜਨਾਲਾ, ਅਤੇ ਰਮਦਾਸ ਲਈ ਰਵਾਨਾ ਹੋ ਗਏ। ਆਪਣੇ ਦੌਰੇ ਦੌਰਾਨ ਉਹ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਵੀ ਕਰਨਗੇ। ਦੱਸਣਯੋਗ ਹੈ ਕਿ ਪੰਜਾਬ 1988 ਤੋਂ ਬਾਅਦ ਸਭ ਤੋਂ ਭਿਆਨਕ ਹੜ੍ਹਾਂ ਨਾਲ ਜੂਝ ਰਿਹਾ ਹੈ।

ਪੰਜਾਬ ਨੇ ਦਹਾਕਿਆਂ ਵਿੱਚ ਆਪਣੀ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿੱਚੋਂ ਇੱਕ ਦਾ ਸਾਹਮਣਾ ਕੀਤਾ। ਹੜ੍ਹ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦੇ ਓਵਰਫਲੋਅ ਹੋਣ ਕਾਰਨ ਮੌਸਮੀ ਨਾਲਿਆਂ ਦੇ ਓਵਰਫਲੋਅ ਹੋਣ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕੈਚਮੈਂਟ ਖੇਤਰਾਂ ਵਿੱਚ ਭਾਰੀ ਬਾਰਿਸ਼ ਦਾ ਨਤੀਜਾ ਸਨ।

ਇਸ ਤੋਂ ਇਲਾਵਾ ਭਾਰੀ ਬਾਰਿਸ਼ਾਂ ਕਾਰਨ ਵੀ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਵਿਗੜ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 


 

Credit : www.jagbani.com

  • TODAY TOP NEWS