ਵੈੱਬ ਡੈਸਕ : ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ 75ਵੇਂ ਜਨਮਦਿਨ 'ਤੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਦੀ ਅਗਵਾਈ, ਦ੍ਰਿੜਤਾ ਅਤੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਯੋਗਤਾ ਦੀ ਪ੍ਰਸ਼ੰਸਾ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਐਕਸ ਉੱਤੇ ਪਾਈ ਪੋਸਟ ਵਿਚ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 75ਵੇਂ ਜਨਮਦਿਨ ਦੀਆਂ ਮੁਬਾਰਕਾਂ। ਉਨ੍ਹਾਂ ਦੀ ਤਾਕਤ, ਦ੍ਰਿੜਤਾ ਅਤੇ ਲੱਖਾਂ ਲੋਕਾਂ ਦੀ ਅਗਵਾਈ ਕਰਨ ਦੀ ਯੋਗਤਾ ਪ੍ਰੇਰਨਾ ਦਾ ਸਰੋਤ ਹੈ। ਦੋਸਤੀ ਅਤੇ ਸਤਿਕਾਰ ਦੇ ਨਾਲ, ਮੈਂ ਉਨ੍ਹਾਂ ਦੀ ਸਿਹਤ ਅਤੇ ਊਰਜਾ ਦੀ ਕਾਮਨਾ ਕਰਦੀ ਹਾਂ ਕਿ ਉਹ ਭਾਰਤ ਨੂੰ ਇੱਕ ਉੱਜਵਲ ਭਵਿੱਖ ਵੱਲ ਲੈ ਜਾਂਦੇ ਰਹਿਣ ਅਤੇ ਸਾਡੇ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ। ਦੱਸ ਦਈਏ ਕਿ ਅੱਜ ਪੂਰਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 75ਵਾਂ ਜਨਮਦਿਨ ਮਨਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੂੰ ਦੇਸ਼ ਵਿਦੇਸ਼ ਤੋਂ ਵਧਾਈਆਂ ਮਿਲ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com