ਲੁਧਿਆਣਾ: ਜਿੱਥੇ ਕੁਝ ਦਿਨ ਪਹਿਲਾਂ ਹੀ ਹੁਸ਼ਿਆਰਪੁਰ ਵਿਚ ਪੰਜ ਸਾਲ ਮਾਸੂਮ ਨਾਲ ਦਰਿੰਦਗੀ ਮਗਰੋਂ ਕਤਲ ਦੀ ਘਟਨਾ ਨੇ ਲੋਕਾਂ ਨੂੰ ਅੰਦਰ ਤਕ ਝੰਜੋੜ ਕੇ ਰੱਖ ਦਿੱਤਾ ਸੀ, ਉੱਥੇ ਹੁਣ ਲੁਧਿਆਣਾ ਵਿਚ ਉਸ ਤੋਂ ਵੀ ਘਿਨੌਣੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ 9 ਸਾਲਾ ਬੱਚੇ ਨੇ 3 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕੀਤਾ ਹੈ। ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਸ ਨੇ ਬੱਚੀ ਦੀ ਮਾਂ ਦੇ ਬਿਆਨ ’ਤੇ 9 ਸਾਲਾ ਬੱਚੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪ੍ਰਵਾਸੀਆਂ ਖ਼ਿਲਾਫ਼ ਇਕ ਹੋਰ ਮਤਾ ਪਾਸ! ਖੇਤੀ ਦੇ ਸੀਜ਼ਨ ਦੌਰਾਨ ਵੀ...
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਪਵਨ ਕੁਮਾਰ ਨੇ ਕਿਹਾ ਕਿ ਮਾਮਲੇ ਵਿਚ ਕਾਰਵਾਈ ਕੀਤੀ ਜਾ ਰਹੀ ਹੈ। ਬੱਚੀ ਦੀ ਡਾਕਟਰੀ ਜਾਂਚ ਵੀ ਕੀਤੀ ਜਾ ਰਹੀ ਹੈ। ਬੱਚੀ ਦੀ ਮਾਂ ਨੇ ਦੱਸਿਆ ਕਿ ਉਹ ਲਗਭਗ 4 ਮਹੀਨੇ ਪਹਿਲਾਂ ਪਿੰਡ ਤੋਂ ਆਪਣੇ ਪਤੀ ਨਾਲ ਰਹਿਣ ਆਈ ਸੀ। ਉਸ ਨੇ ਦੱਸਿਆ ਕਿ ਬੱਚੀ ਉਸ ਦੇ ਕੋਲ ਹੀ ਸੁੱਤੀ ਪਈ ਸੀ ਅਤੇ ਜਦੋਂ ਉਸ ਨੇ ਦੇਖਿਆ ਕਿ ਬੱਚੀ ਬਿਸਤਰੇ ’ਤੇ ਨਹੀਂ ਹੈ ਤਾਂ ਉਸ ਨੇ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ। ਭਾਲ ਕਰਦੇ ਜਦੋਂ ਉਹ ਆਪਣੇ ਗੁਆਂਢੀ ਦੇ ਘਰ ਗਈ ਤਾਂ ਉਸ ਨੇ ਆਪਣੀ ਧੀ ਨੂੰ ਰੋਂਦੇ ਸੁਣਿਆ। ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਉਸ ਦੀ ਧੀ ਦੀ ਹਾਲਤ ਠੀਕ ਨਹੀਂ ਸੀ, ਜਿਸ ’ਤੇ ਉਸ ਨੇ ਰੌਲਾ ਪਾਇਆ। ਇਸ ਦੌਰਾਨ ਦੋਸ਼ੀ ਮੌਕੇ ਤੋਂ ਭੱਜ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ, ਕਈ ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ List
ਪੀੜਤ ਬੱਚੀ ਦੀ ਮਾਂ ਵੱਲੋਂ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਗਈ, ਜਿਸ ਮਗਰੋਂ ਬੱਚੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੁਲਸ ਨੇ ਨਾਬਾਲਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com