ਵੱਡੀ ਖ਼ਬਰ: ਗੰਡਾਸੀ ਨਾਲ ਵੱਢੇ ਨੌਜਵਾਨ ਦੇ ਮਾਮਲੇ 'ਚ ਪੁਲਸ ਦਾ ਸਨਸਨੀਖੇਜ਼ ਖ਼ੁਲਾਸਾ

ਵੱਡੀ ਖ਼ਬਰ: ਗੰਡਾਸੀ ਨਾਲ ਵੱਢੇ ਨੌਜਵਾਨ ਦੇ ਮਾਮਲੇ 'ਚ ਪੁਲਸ ਦਾ ਸਨਸਨੀਖੇਜ਼ ਖ਼ੁਲਾਸਾ

ਮੋਗਾ: ਅੱਜ ਮੋਗਾ ਦੇ ਪਿੰਡ ਮਹੇਸਰੀ ਵਿਖੇ ਇਕ ਨੌਜਵਾਨ ਦਾ ਗੰਡਾਸੀ ਨਾਲ ਵੱਢ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਪੁਲਸ ਨੇ ਸਨਸਨੀਖੇਜ਼ ਖ਼ੁਲਾਸਾ ਕੀਤਾ ਹੈ। ਪੁਲਸ ਮੁਤਾਬਕ ਮਾਰੇ ਗਏ ਨੌਜਵਾਨ ਧਰਮਪ੍ਰੀਤ ਦਾ ਕਤਲ ਉਸ ਦੇ ਹੀ ਗੁਆਂਢੀ ਵੱਲੋਂ ਕੀਤਾ ਗਿਆ ਹੈ। ਉਸ ਨੂੰ ਸ਼ੱਕ ਸੀ ਕਿ ਧਰਮਪ੍ਰੀਤ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਹਨ।

ਇਹ ਖ਼ਬਰ ਵੀ ਪੜ੍ਹੋ - ਘੋਰ ਕਲਯੁਗ : ਪੰਜਾਬ 'ਚ ਆਹ ਕੀ ਹੋਈ ਜਾਂਦਾ, 9 ਸਾਲਾ ਜਵਾਕ ਕਰ ਗਿਆ 3 ਸਾਲਾ ਕੁੜੀ ਨਾਲ ਗੰਦਾ ਕੰਮ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ DSP ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਡੇਢ-2 ਵਜੇ ਦੇ ਕਰੀਬ ਥਾਣਾ ਸਦਰ ਵਿਖੇ ਇਤਲਾਹ ਮਿਲੀ ਸੀ ਕਿ ਧਰਮਪ੍ਰੀਤ ਨਾਂ ਦੇ ਨੌਜਵਾਨ ਦਾ ਕਤਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਤਲ ਉਸ ਦੇ ਗੁਆਂਢੀ ਜਸਕਰਨ ਸਿੰਘ ਵੱਲੋਂ ਕੀਤਾ ਗਿਆ ਹੈ। ਡੀ. ਸੀ. ਪੀ. ਨੇ ਕਿਹਾ ਕਿ ਜਸਕਰਨ ਸਿੰਘ ਨੂੰ ਸ਼ੱਕ ਸੀ ਕਿ ਧਰਮਪ੍ਰੀਤ ਦੇ ਉਸ ਦੀ ਵਹੁਟੀ ਨਾਲ ਨਾਜਾਇਜ਼ ਸਬੰਧ ਹਨ, ਜਿਸ ਕਾਰਨ ਉਹ ਰੰਜਿਸ਼ ਰੱਖਦਾ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪ੍ਰਵਾਸੀਆਂ ਖ਼ਿਲਾਫ਼ ਇਕ ਹੋਰ ਮਤਾ ਪਾਸ! ਖੇਤੀ ਦੇ ਸੀਜ਼ਨ ਦੌਰਾਨ ਵੀ...

ਡੀ. ਸੀ. ਪੀ. ਨੇ ਅੱਗੇ ਦੱਸਿਆ ਕਿ ਅੱਜ ਜਦੋਂ ਧਰਮਪ੍ਰੀਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਿਹਾ ਸੀ ਤਾਂ ਇਹ ਸੜਕ 'ਤੇ ਹੀ ਖੜ੍ਹਾ ਸੀ। ਜਿਉਂ ਹੀ ਧਰਮਪ੍ਰੀਤ ਇਸ ਦੇ ਨੇੜੇ ਪਹੁੰਚਿਆ ਤਾਂ ਇਸ ਨੇ ਉਸ 'ਤੇ ਗੰਡਾਸੀ ਨਾਲ ਵਾਰ ਕੀਤੇ, ਜਿਸ ਨਾਲ ਧਰਮਪ੍ਰੀਤ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਸ ਨੇ ਮੌਕੇ ਦੀ ਕਾਰਵਾਈ ਕਰ ਕੇ ਮੁਕੱਦਮਾ ਦਰਜ ਕਰ ਲਿਆ ਹੈ ਤੇ ਜਲਦੀ ਹੀ ਜਸਕਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS