ਜ਼ੀਰਾ: ਜ਼ੀਰਾ ਦੇ ਪਿੰਡ ਵਾੜਾ ਚੈਨ ਸਿੰਘ ਵਾਲਾ ਦੇ ਨੌਜਵਾਨ ਜਗਜੀਤ ਸਿੰਘ ਦੀ ਸਾਊਦੀ ਅਰਬ ਵਿਚ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ। ਪਰਿਵਾਰ ਨੇ ਉਸ ਦੇ ਕਤਲ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। ਪਰਿਵਾਰ ਵੱਲੋਂ ਥਾਣਾ ਸਦਰ ਜ਼ੀਰਾ ਵਿਖੇ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਘੋਰ ਕਲਯੁਗ : ਪੰਜਾਬ 'ਚ ਆਹ ਕੀ ਹੋਈ ਜਾਂਦਾ, 9 ਸਾਲਾ ਜਵਾਕ ਕਰ ਗਿਆ 3 ਸਾਲਾ ਕੁੜੀ ਨਾਲ ਗੰਦਾ ਕੰਮ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਉਸ ਦਾ ਭਰਾ ਇਕ ਕੰਪਨੀ ਰਾਹੀਂ ਕੁਵੈਤ ਗਿਆ ਸੀ, ਜਿੱਥੇ ਉਸ ਕੰਪਨੀ ਦੇ ਬਾਸ਼ਿੰਦਿਆਂ ਵੱਲੋਂ ਉਸ ਨੂੰ ਸਾਊਦੀ ਅਰਬ ਬੁਲਾ ਲਿਆ ਗਿਆ। ਕੁਝ ਦਿਨ ਪਹਿਲਾਂ ਸਾਊਦੀ ਅਰਬ ਵਿਚ ਉਸ ਦੇ ਨਾਲ ਰਹਿੰਦੇ ਨੌਜਵਾਨਾਂ ਨਾਲ ਉਸ ਦੀ ਤਕਰਾਰ ਹੋ ਗਈ ਸੀ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਵੱਲੋਂ ਉਸ ਦੇ ਨਾਲ ਕੁੱਟਮਾਰ ਕਰਦਿਆਂ ਉਸ ਦੀ ਦਾੜ੍ਹੀ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ। ਉਸ ਨੇ ਇਸ ਮਗਰੋਂ ਇਕ ਵੀਡੀਓ ਵੀ ਬਣਾਈ ਸੀ, ਜਿਸ ਵਿਚ ਉਕਤ ਨੌਜਵਾਨ ਵੀ ਨਜ਼ਰ ਆ ਰਹੇ ਸਨ।
ਮ੍ਰਿਤਕ ਦੀ ਭੈਣ ਨੇ ਅੱਗੇ ਦੱਸਿਆ ਕਿ ਉਸ ਨੂੰ ਬੀਤੇ ਦਿਨੀ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਜੋ ਕਿ ਸਾਊਦੀ ਅਰਬ ਵਿਚ ਰਹਿੰਦੇ ਹਨ, ਉਨ੍ਹਾਂ ਦਾ ਫੋਨ ਆਇਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਕਿਸੇ ਸੁੰਨਸਾਨ ਇਲਾਕੇ ਵਿਚ ਮਿਲੀ ਹੈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਥਾਣਾ ਸਦਰ ਜ਼ੀਰਾ ਵਿਖੇ ਮ੍ਰਿਤਕ ਦਾ ਕਤਲ ਕਰਨ ਦਾ ਸ਼ੱਕ ਜਾਹਿਰ ਕਰਦਿਆਂ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪ੍ਰਵਾਸੀਆਂ ਖ਼ਿਲਾਫ਼ ਇਕ ਹੋਰ ਮਤਾ ਪਾਸ! ਖੇਤੀ ਦੇ ਸੀਜ਼ਨ ਦੌਰਾਨ ਵੀ...
ਇਸ ਸਬੰਧੀ ਇੰਸਪੈਕਟਰ ਜਸਵਿੰਦਰ ਸਿੰਘ ਐੱਸ. ਐੱਚ. ਓ. ਥਾਣਾ ਸਦਰ ਜ਼ੀਰਾ ਨੇ ਦੱਸਿਆ ਕਿ ਮ੍ਰਿਤਕ ਦੀ ਭੈਣ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਹੈ। ਮਾਮਲਾ ਦੂਸਰੇ ਦੇਸ਼ ਦਾ ਹੈ, ਪਰ ਫ਼ਿਰ ਵੀ ਸ਼ਿਕਾਇਤ ਲੈ ਲਈ ਗਈ ਹੈ ਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਵਿਚ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com