ਨੈਸ਼ਨਲ ਡੈਸਕ : ਅਕਤੂਬਰ ਮਹੀਨੇ ਦੀ ਸ਼ੁਰੂਆਤ ਹੋਣ ਨਾਲ ਦੇਸ਼ ਭਰ ਵਿੱਚ ਤਿਉਹਾਰਾਂ ਅਤੇ ਛੁੱਟੀਆਂ ਨੂੰ ਲੈ ਕੇ ਖ਼ੁਸ਼ੀ ਵਾਲਾ ਮਾਹੋਲ ਦੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਦੂਜੇ ਪਾਸੇ ਉੱਤਰੀ ਬੰਗਾਲ ਦੇ ਪਹਾੜੀ ਅਤੇ ਤਰਾਈ ਖੇਤਰਾਂ ਵਿੱਚ ਸਥਿਤੀ ਬਿਲਕੁਲ ਵੱਖਰੀ ਹੈ। ਪਿਛਲੇ ਕੁਝ ਦਿਨਾਂ ਤੋਂ ਦਾਰਜੀਲਿੰਗ, ਕੁਰਸਿਓਂਗ ਅਤੇ ਕਾਲੀਮਪੋਂਗ ਵਰਗੇ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਗੋਰਖਾਲੈਂਡ ਟੈਰੀਟੋਰੀਅਲ ਐਡਮਿਨਿਸਟ੍ਰੇਸ਼ਨ (ਜੀਟੀਏ) ਨੇ ਖੇਤਰ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।
ਪੜ੍ਹੋ ਇਹ ਵੀ : ਸਰਕਾਰੀ ਕਰਮਚਾਰੀਆਂ ਲਈ Good News: ਇਸ ਭੱਤੇ ਦੇ ਨਿਯਮਾਂ 'ਚ ਕਰ 'ਤਾ ਵੱਡਾ ਬਦਲਾਅ
ਜੀਟੀਏ ਵੱਲੋਂ ਮੰਗਲਵਾਰ ਨੂੰ ਜਾਰੀ ੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ 8 ਤੋਂ 10 ਅਕਤੂਬਰ, 2025 ਤੱਕ, ਦਾਰਜੀਲਿੰਗ, ਕੁਰਸਿਓਂਗ ਅਤੇ ਕਾਲੀਮਪੋਂਗ ਅਧੀਨ ਆਉਣ ਵਾਲੇ ਸਾਰੇ ਵਿਦਿਅਕ ਅਦਾਰੇ - ਭਾਵੇਂ ਉਹ ਸਰਕਾਰੀ, ਸਹਾਇਤਾ ਪ੍ਰਾਪਤ, ਨਿੱਜੀ ਜਾਂ ਮਿਸ਼ਨਰੀਆਂ ਦੁਆਰਾ ਚਲਾਏ ਜਾਂਦੇ ਹੋਣ, ਪੂਰੀ ਤਰ੍ਹਾਂ ਬੰਦ ਰਹਿਣਗੇ। ਇਸ ਤੋਂ ਇਲਾਵਾ 11 ਅਕਤੂਬਰ ਨੂੰ ਦੂਜਾ ਸ਼ਨੀਵਾਰ ਹੈ, ਜਿਸ ਕਾਰਨ ਕਈ ਸਕੂਲ ਬੰਦ ਰਹਿਣਗੇ। 12 ਅਕਤੂਬਰ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਸਾਰੇ ਸਕੂਲ-ਕਾਲਜ ਬੰਦ ਰਹਿਣਗੇ।
ਪੜ੍ਹੋ ਇਹ ਵੀ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!
ਇਸ ਤੋਂ ਇਲਾਵਾ 13 ਅਕਤੂਬਰ ਯਾਨੀ ਸੋਮਵਾਰ ਵਾਲੇ ਦਿਨ ਸਕੂਲ-ਕਾਲਜ ਮੁੜ ਖੁੱਲ੍ਹਣਗੇ ਅਤੇ ਉਸੇ ਦਿਨ ਵਿਦਿਆਰਥੀਆਂ ਦੀਆਂ ਕਲਾਸਾਂ ਲੱਗਣਗੀਆਂ। ਇਸ ਦੌਰਾਨ ਪ੍ਰਾਇਮਰੀ ਅਤੇ ਮਿਡਲ ਸਕੂਲ, ਸੈਕੰਡਰੀ ਸਕੂਲ, SSK ਅਤੇ MSK ਸੰਸਥਾਵਾਂ, ਕਾਲਜ (ਜਨਰਲ ਅਤੇ ਤਕਨੀਕੀ ਦੋਵੇਂ) ਬੰਦ ਰਹਿਣਗੇ। ਇਹਨਾਂ ਦਿਨਾਂ ਦੌਰਾਨ ਜੇਕਰ ਹਾਲਾਤ ਆਮ ਰਹਿੰਦੇ ਹਨ, ਤਾਂ ਸਾਰੇ ਅਦਾਰੇ 13 ਅਕਤੂਬਰ ਨੂੰ ਦੁਬਾਰਾ ਖੁੱਲ੍ਹ ਜਾਣਗੇ।
ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ
ਜਾਣੋ ਕਿਉਂ ਲਿਆ ਇਹ ਫ਼ੈਸਲਾ
4 ਅਤੇ 5 ਅਕਤੂਬਰ ਨੂੰ ਭਾਰੀ ਬਾਰਿਸ਼ ਕਾਰਨ ਪਹਾੜੀ ਇਲਾਕਿਆਂ ਵਿੱਚ ਕਈ ਥਾਵਾਂ 'ਤੇ ਜ਼ਮੀਨ ਖਿਸਕ ਗਈ ਹੈ। ਕਈ ਸੜਕਾਂ ਬੰਦ ਹੋ ਗਈਆਂ ਹਨ ਅਤੇ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਇਸ ਨਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਜਾਣਾ ਮੁਸ਼ਕਲ ਹੋ ਗਿਆ ਹੈ। GTA ਦੇ ਅਨੁਸਾਰ, ਇਹ ਫੈਸਲਾ ਸੁਰੱਖਿਆ ਅਤੇ ਰਾਹਤ ਕਾਰਜਾਂ ਨੂੰ ਤਰਜੀਹ ਦੇਣ ਲਈ ਲਿਆ ਗਿਆ ਸੀ। ਇਸ ਆਫ਼ਤ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹੁਣ ਤੱਕ 36 ਲੋਕਾਂ ਦੀ ਜਾਨ ਜਾ ਚੁੱਕੀ ਹੈ। ਜ਼ਮੀਨ ਖਿਸਕਣ ਕਾਰਨ ਕਈ ਮੁੱਖ ਸੜਕਾਂ 'ਤੇ ਮਲਬਾ ਰਹਿ ਗਿਆ ਹੈ, ਜਿਸ ਕਾਰਨ ਸਕੂਲੀ ਬੱਚਿਆਂ ਅਤੇ ਸਟਾਫ਼ ਲਈ ਯਾਤਰਾ ਕਰਨਾ ਅਸੰਭਵ ਹੋ ਗਿਆ ਹੈ।
ਪੜ੍ਹੋ ਇਹ ਵੀ : Maggi ਖਾਣ ਲਈ ਨਹੀਂ ਮਿਲੇ ਪੈਸੇ, ਭੈਣ ਦੀ Engagement Ring ਵੇਚਣ ਸੁਨਿਆਰੇ ਕੋਲ ਗਿਆ ਬੱਚਾ ਤੇ ਫਿਰ...
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com