ਵਾਸ਼ਿੰਗਟਨ – ਅਮਰੀਕਾ ਦੇ ਕੈਲੀਫੋਰਨੀਆ ਵਿਚ ਇਕ ਹੈਲੀਕਾਪਟਰ ਕ੍ਰੈਸ਼ ਹੋ ਕੇ ਹਾਈਵੇਅ ’ਤੇ ਡਿੱਗ ਗਿਆ। ਇਸ ਘਟਨਾ ਵਿਚ 3 ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਸੋਮਵਾਰ ਸ਼ਾਮ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿਚ ਵਾਪਰਿਆ। ਘਟਨਾ ਦੀ ਜਾਣਕਾਰੀ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਮੌਕੇ ’ਤੇ ਪਹੁੰਚ ਗਏ।
ਜਾਣਕਾਰੀ ਅਨੁਸਾਰ ਹੈਲੀਕਾਪਟਰ ਅਚਾਨਕ ਕ੍ਰੈਸ਼ ਹੋ ਕੇ ਹਾਈਵੇਅ ’ਤੇ ਡਿੱਗ ਗਿਆ। ਇਹ ਹੈਲੀਕਾਪਟਰ ਐਮਰਜੈਂਸੀ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਿਹਾ ਸੀ। ਹੈਲੀਕਾਪਟਰ ਨੇ ਨੇੜਲੇ ਹਸਪਤਾਲ ਤੋਂ ਉਡਾਣ ਭਰੀ ਸੀ। ਹਾਲਾਂਕਿ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
Credit : www.jagbani.com