10 ਦਿਨ ਬੰਦ ਰਹਿਣਗੇ ਸਾਰੇ ਸਕੂਲ, ਇਸ ਸੂਬੇ ਦੇ CM ਨੇ ਕਰ 'ਤਾ ਛੁੱਟੀਆਂ ਦਾ ਐਲਾਨ

10 ਦਿਨ ਬੰਦ ਰਹਿਣਗੇ ਸਾਰੇ ਸਕੂਲ, ਇਸ ਸੂਬੇ ਦੇ CM ਨੇ ਕਰ 'ਤਾ ਛੁੱਟੀਆਂ ਦਾ ਐਲਾਨ

ਨੈਸ਼ਨਲ ਡੈਸਕ : ਕਰਨਾਟਕ ਦੇ ਵਿਦਿਆਰਥੀਆਂ ਲਈ ਇਸ ਸਮੇਂ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਮੰਗਲਵਾਰ ਨੂੰ ਰਾਜ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ 8 ਤੋਂ 18 ਅਕਤੂਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਵਲੋਂ ਇਹ ਫ਼ੈਸਲਾ ਰਾਜ ਵਿੱਚ ਚੱਲ ਰਹੇ ਸਮਾਜਿਕ ਅਤੇ ਵਿਦਿਅਕ ਸਰਵੇਖਣ ਯਾਨੀ ਜਾਤੀ ਜਨਗਣਨਾ ਦੇ ਕਾਰਨ ਲਿਆ ਹੈ।

ਪੜ੍ਹੋ ਇਹ ਵੀ : 12 ਅਕਤੂਬਰ ਤੱਕ ਸਕੂਲ-ਕਾਲਜ ਬੰਦ, ਹੁਣ ਇਸ ਦਿਨ ਤੋਂ ਲੱਗਣਗੀਆਂ ਕਲਾਸਾਂ

ਉਹਨਾਂ ਕਿਹਾ ਕਿ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰਕੇ 'ਜਾਤੀ ਸਰਵੇਖਣ' ਨਾਮਕ ਸਮਾਜਿਕ ਅਤੇ ਵਿਦਿਅਕ ਸਰਵੇਖਣ ਵਿੱਚ ਲੱਗੇ ਅਧਿਆਪਕਾਂ ਨੂੰ ਕੰਮ ਪੂਰਾ ਕਰਨ ਦੇ ਯੋਗ ਬਣਾਇਆ ਜਾ ਸਕੇ। ਇਹ ਸਰਵੇਖਣ ਮੰਗਲਵਾਰ ਨੂੰ ਪੂਰਾ ਕੀਤਾ ਜਾਣਾ ਸੀ। ਹਾਲਾਂਕਿ, ਕਈ ਜ਼ਿਲ੍ਹਿਆਂ ਵਿੱਚ ਕੰਮ ਵਿੱਚ ਦੇਰੀ ਕਾਰਨ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੇ ਇਸਨੂੰ ਹੋਰ 10 ਦਿਨ ਵਧਾਉਣ ਦਾ ਫ਼ੈਸਲਾ ਕੀਤਾ। ਮੁੱਖ ਮੰਤਰੀ ਨੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, "ਸਰਵੇਖਣ ਦਾ ਕੰਮ 7 ਅਕਤੂਬਰ ਨੂੰ ਖ਼ਤਮ ਹੋਣਾ ਸੀ। ਕੁਝ ਜ਼ਿਲ੍ਹਿਆਂ ਵਿੱਚ ਸਰਵੇਖਣ ਲਗਭਗ ਪੂਰਾ ਹੋ ਗਿਆ ਹੈ ਪਰ ਕੁਝ ਜ਼ਿਲ੍ਹਿਆਂ ਵਿੱਚ ਦੇਰੀ ਹੋ ਰਹੀ ਹੈ।"

ਪੜ੍ਹੋ ਇਹ ਵੀ : ਸਰਕਾਰੀ ਕਰਮਚਾਰੀਆਂ ਲਈ Good News: ਇਸ ਭੱਤੇ ਦੇ ਨਿਯਮਾਂ 'ਚ ਕਰ 'ਤਾ ਵੱਡਾ ਬਦਲਾਅ

ਉਹਨਾਂ ਕਿਹਾ, "ਉਦਾਹਰਣ ਵਜੋਂ, ਕੋਪਲ ਜ਼ਿਲ੍ਹੇ ਵਿੱਚ ਸਰਵੇਖਣ ਦਾ 97 ਫ਼ੀਸਦੀ ਕੰਮ ਪੂਰਾ ਹੋ ਗਿਆ ਹੈ। ਉਡੂਪੀ ਅਤੇ ਦੱਖਣੀ ਕੰਨੜ ਜ਼ਿਲ੍ਹਿਆਂ ਵਿੱਚ ਸਰਵੇਖਣ ਦਾ ਕ੍ਰਮਵਾਰ 63 ਅਤੇ 60 ਫ਼ੀਸਦੀ ਪੂਰਾ ਹੋ ਗਿਆ ਹੈ। ਰਾਜ ਭਰ ਵਿੱਚ ਸਰਵੇਖਣ ਸਾਡੀ ਉਮੀਦ ਅਨੁਸਾਰ ਪੂਰਾ ਨਹੀਂ ਹੋਇਆ ਹੈ।" ਸਿੱਧਰਮਈਆ ਨੇ ਕਿਹਾ ਕਿ ਸਰਵੇਖਣ ਸਿਰਫ਼ ਅੱਠ ਕੰਮਕਾਜੀ ਦਿਨਾਂ ਵਿੱਚ, 18 ਅਕਤੂਬਰ ਤੱਕ ਪੂਰਾ ਹੋ ਜਾਵੇਗਾ। ਮਿਡ-ਟਰਮ ਪ੍ਰੀਖਿਆਵਾਂ ਵਿੱਚ ਸ਼ਾਮਲ ਅਧਿਆਪਕਾਂ ਨੂੰ ਸਰਵੇਖਣ ਤੋਂ ਛੋਟ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਰਵੇਖਣ ਦੇ ਕੰਮ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਤਿੰਨ ਕਰਮਚਾਰੀਆਂ ਲਈ 20 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਵੀ ਕੀਤਾ।

ਪੜ੍ਹੋ ਇਹ ਵੀ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS