ਐਂਟਰਟੇਨਮੈਂਟ ਡੈਸਕ- ਪਾਲੀਵੁੱਡ ਇੰਡਸਟਰੀ ਤੋਂ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਰਾਜਵੀਰ ਜਵੰਦਾ ਨਹੀਂ ਰਹੇ। ਗਾਇਕ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਏ। ਗਾਇਕ ਨੇ ਆਪਣੀ ਸੁਰੀਲੀ ਆਵਾਜ਼ ਨਾਲ ਲੱਖਾਂ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕੀਤਾ। ਤੁਹਾਨੂੰ ਦੱਸ ਦੇਈਏ ਕਿ 27 ਸਤੰਬਰ ਨੂੰ ਗਾਇਕ ਇਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉਦੋਂ ਤੋਂ ਉਹ ਵੈਂਟੀਲੇਟਰ ਸਪੋਰਟ 'ਤੇ ਸਨ। ਡਾਕਟਰਾਂ ਮੁਤਾਬਕ ਗਾਇਕ ਨੂੰ ਦਿਮਾਗ ਅਤੇ ਰੀੜ੍ਹ ਦੀ ਹੱਡੀ ’ਚ ਗੰਭੀਰ ਸੱਟਾਂ ਲੱਗੀਆਂ ਜਿਸ ਕਾਰਨ ਉਨ੍ਹਾਂ ਦੇ ਠੀਕ ਹੋਣ ਦੀ ਸੰਭਾਵਨਾ ਕਾਫੀ ਘੱਟ ਸੀ।

ਗਾਇਕ ਰਾਜਵੀਰ ਲਈ ਕੀਤੀਆਂ ਗਈਆਂ ਬਹੁਤ ਅਰਦਾਸਾਂ
ਦੱਸਣਯੋਗ ਹੈ ਕਿ ਐਕਸੀਡੈਂਟ ਤੋਂ ਬਾਅਦ ਤੋਂ ਦੁਨੀਆ ਭਰ ਦੇ ਪ੍ਰਸ਼ੰਸਕਾਂ, ਸ਼ੁਭਚਿੰਤਕਾਂ, ਕਲਾਕਾਰਾਂ, ਸਿਆਸਤਦਾਨਾਂ ਵਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸਾਂ ਕੀਤੀਆਂ ਗਈਆਂ ਸਨ ਜੋ ਕਿ ਕਬੂਲ ਨਹੀਂ ਹੋਈਆਂ। ਉਨ੍ਹਾਂ ਦੀ ਹਾਲਤ ਨੂੰ ਦੇਖ ਕੇ ਹਰ ਕੋਈ ਚਮਤਕਾਰ ਦੀ ਉਮੀਦ ਕਰ ਰਿਹਾ ਸੀ। ਗਾਇਕ ਦੀ ਮਾਂ ਨੂੰ ਇਸ ਵੇਲੇ ਸਭ ਤੋਂ ਵੱਡਾ ਘਾਟਾ ਪਿਆ ਹੈ, ਹਾਲ ਹੀ ਵਿੱਚ ਉਨ੍ਹਾਂ ਨੇ ਆਪਣੇ ਪਤੀ ਅਤੇ ਗਾਇਕ ਰਾਜਵੀਰ ਦੇ ਪਿਤਾ ਨੂੰ ਗੁਆ ਦਿੱਤਾ ਸੀ ਤੇ ਹੁਣ ਉਨ੍ਹਾਂ ਦਾ ਇਕਲੌਤਾ ਪੁੱਤਰ ਵੀ ਜ਼ਿੰਦਗੀ ਦੀ ਜੰਗ ਹਾਰ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com