ਫਿਰੋਜ਼ਪੁਰ : ਸੀ. ਆਈ. ਏ. ਫਿਰੋਜ਼ਪੁਰ ਪੁਲਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨ ਆਧਾਰਿਤ ਸੰਗਠਿਤ ਨਾਰਕੋ ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ 5.150 ਕਿੱਲੋਗ੍ਰਾਮ ਹੈਰੋਇਨ ਅਤੇ 29,16,700 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਪਾਕਿਸਤਾਨ ਆਧਾਰਿਤ ਕੁਖਿਆਤ ਤਸਕਰ ਨਾਲ ਜੁੜੇ ਦੋ ਮੁੱਖ ਹੈਂਡਲਰ ਸਾਜਨ ਪੁੱਤਰ ਰਮੇਸ਼ ਅਤੇ ਰੇਸ਼ਮ ਪੁੱਤਰ ਯੂਨਿਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਵੇਂ ਫਿਰੋਜ਼ਪੁਰ ਅਤੇ ਆਸ-ਪਾਸ ਦੇ ਖੇਤਰਾਂ 'ਚ ਹੈਰੋਇਨ ਅਤੇ ਹਵਾਲਾ ਲੈਣ-ਦੇਣ ਦੀਆਂ ਵੱਡੀਆਂ ਖ਼ੇਪਾਂ ਦਾ ਪ੍ਰਬੰਧਨ ਕਰ ਰਹੇ ਸਨ।
ਫਿਲਹਾਲ ਇਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਸਿੰਡੀਕੇਟ ਦੇ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਬੇਨਕਾਬ ਕਰਨ ਲਈ ਜਾਂਚ ਜਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com