ਕਿਸਾਨਾਂ ਲਈ ਚੰਗੀ ਖ਼ਬਰ! ਤੁਰੰਤ ਖ਼ਾਤਿਆਂ 'ਚ ਆਉਣਗੇ ਪੈਸੇ

ਕਿਸਾਨਾਂ ਲਈ ਚੰਗੀ ਖ਼ਬਰ! ਤੁਰੰਤ ਖ਼ਾਤਿਆਂ 'ਚ ਆਉਣਗੇ ਪੈਸੇ

ਚੰਡੀਗੜ੍ਹ/ਜਲੰਧਰ- ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖ਼ਰੀਦ ’ਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਮੰਗਲਵਾਰ ਦੇਰ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ’ਚ ਕੁੱਲ੍ਹ 8,24,732.78 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ’ਚੋਂ 7,72,965.23 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ, ਜੋਕਿ ਕੁੱਲ੍ਹ ਉਪਜ ਦਾ 93 ਫ਼ੀਸਦੀ ਬਣਦੀ ਹੈ। 

PunjabKesari

ਸਰਕਾਰੀ ਏਜੰਸੀਆਂ ਨੇ 7,70,241.58 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ ਅਤੇ ਪਨਗ੍ਰੇਨ (ਪੰਜਾਬ ਰਾਜ ਅਨਾਜ ਖ਼ਰੀਦ ਨਿਗਮ ਲਿਮਟਿਡ) ਹੁਣ ਤੱਕ 3,23,992.64 ਮੀਟ੍ਰਿਕ ਟਨ ਖ਼ਰੀਦ ਨਾਲ ਸਰਕਾਰੀ ਏਜੰਸੀਆਂ ’ਚੋਂ ਮੋਹਰੀ ਰਿਹਾ ਹੈ। ਇਸ ਤੋਂ ਇਲਾਵਾ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ’ਚ ਹੁਣ ਤੱਕ 66,679 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦਾ ਲਾਭ ਮਿਲਿਆ ਹੈ। ਹੁਣ ਤੱਕ ਕਿਸਾਨਾਂ ਦੇ ਖ਼ਾਤਿਆਂ ’ਚ 1646.47 ਕਰੋੜ ਰੁਪਏ ਜਮ੍ਹਾ ਕੀਤੇ ਜਾ ਚੁੱਕੇ ਹਨ।

ਇਹ ਜਾਣਕਾਰੀ ਦਿੰਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੁਹਰਾਇਆ ਕਿ ਸੂਬੇ ’ਚ ਆਏ ਹੜ੍ਹਾਂ ਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਹਰੇਕ ਦਾਣੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੂਬਾ ਸਰਕਾਰ ਨੇ ਅਕਤੂਬਰ ਲਈ 27,000 ਕਰੋੜ ਅਤੇ ਸਤੰਬਰ ਲਈ 15,000 ਕਰੋੜ ਰੁਪਏ ਦੀ ਨਕਦ ਕਰਜ਼ਾ ਸੀਮਾ (ਸੀ. ਸੀ. ਐੱਲ.) ਹਾਸਲ ਕਰ ਲਈ ਹੈ। ਅਧਿਕਾਰੀਆਂ ਨੂੰ ਮੰਡੀਆਂ ’ਚ ਬਾਰਦਾਨਾ, ਡਾਕਟਰੀ ਸਹੂਲਤਾਂ ਤੇ ਸਫ਼ਾਈ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਾਨ ਨੂੰ ਆਪਣੀ ਉਪਜ ਵੇਚਣ ’ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS