ਗੁਹਾਟੀ- ਆਸਾਮ ਪੁਲਸ ਨੇ ਗਾਇਕ ਜ਼ੂਬੀਨ ਗਰਗ ਦੇ 2 ਨਿੱਜੀ ਸੁਰੱਖਿਆ ਅਧਿਕਾਰੀਆਂ (ਪੀ.ਐੱਸ.ਓ.) ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1.1 ਕਰੋੜ ਰੁਪਏ ਤੋਂ ਵੱਧ ਦੇ ਵਿੱਤੀ ਲੈਣ-ਦੇਣ ਦਾ ਪਤਾ ਲੱਗਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਪੀ.ਐੱਸ.ਓ. ਨੰਦੇਸ਼ਵਰ ਬੋਰਾ ਅਤੇ ਪ੍ਰਬੀਨ ਬੈਸ਼ਯ ਨੂੰ ਅੰਦਰੂਨੀ ਜਾਂਚ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਦੋਵਾਂ ਨੂੰ ਪਾਬੰਦੀਸ਼ੁਦਾ ਉਲਫਾ ਸਮੂਹ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਇੱਕ ਦਹਾਕੇ ਤੋਂ ਜ਼ੂਬੀਨ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com