ਲੁਧਿਆਣਾ: ਸਥਾਨਕ ਕਸਬਾ ਲਾਡੋਵਾਲ ਦੇ ਮੁੱਖ ਚੌਕ 'ਤੇ ਇਕ ਟਰੱਕ ਡਰਾਈਵਰ ਨੇ ਦੋ ਵਾਹਨਾਂ ਨੂੰ ਟੱਕਰ ਮਾਰ ਦਿੱਤੀ ਅਤੇ ਬੇਕਾਬੂ ਹੋ ਕੇ ਨੈਸ਼ਨਲ ਹਾਈਵੇਅ 'ਤੇ ਪਲਟ ਗਿਆ। ਇਸ ਮਗਰੋਂ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਜਾਮ ਹੋ ਗਿਆ। ਇਸ ਤੋਂ ਬਾਅਦ, ਨੈਸ਼ਨਲ ਹਾਈਵੇਅ ਦੇ ਦੋਵੇਂ ਪਾਸੇ ਲਗਭਗ 10 ਕਿਲੋਮੀਟਰ ਤੱਕ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗਣ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਐਕਸ਼ਨ! ਵੱਡੇ ਪੱਧਰ 'ਤੇ ਕਰ ਦਿੱਤੇ ਤਬਾਦਲੇ, ਪੜ੍ਹੋ ਪੂਰੀ LIST
ਨੈਸ਼ਨਲ ਹਾਈਵੇਅ ਦੀਆਂ ਦੋਵੇਂ ਸੜਕਾਂ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਤੋਂ ਬਾਅਦ ਡਰਾਈਵਰਾਂ ਨੇ ਆਪਣੇ ਵਾਹਨ ਰੌਂਗ ਸਾਈਡ ਵੱਲ ਚਲਾਉਣੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਜਾਮ ਹੋ ਗਿਆ। ਹਾਦਸੇ ਤੋਂ ਬਾਅਦ ਲਾਡੋਵਾਲ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚ ਗਈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com