ਚੀਫ ਜਸਟਿਸ ਦੀ ਸਾਖ਼ ਨੂੰ ਢਾਹ ਲਾਉਣ ’ਤੇ ਪੰਜਾਬ ਭਰ ’ਚ ਕਈ ਐੱਫ.ਆਈ.ਆਰਜ਼ ਦਰਜ

ਚੀਫ ਜਸਟਿਸ ਦੀ ਸਾਖ਼ ਨੂੰ ਢਾਹ ਲਾਉਣ ’ਤੇ ਪੰਜਾਬ ਭਰ ’ਚ ਕਈ ਐੱਫ.ਆਈ.ਆਰਜ਼ ਦਰਜ

ਚੰਡੀਗੜ੍ਹ : ਚੀਫ ਜਸਟਿਸ ਦੀ ਸਾਖ਼ ਨੂੰ ਢਾਹ ਲਾਉਣ ਵਾਲ ਇਤਰਾਜ਼ਯੋਗ ਸੋਸ਼ਲ ਮੀਡੀਆ ਸਮੱਗਰੀ 'ਤੇ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਸੌ ਤੋਂ ਵੱਧ ਸੋਸ਼ਲ ਮੀਡੀਆ ਹੈਂਡਲਾਂ ਵਿਰੁੱਧ ਪ੍ਰਾਪਤ ਸ਼ਿਕਾਇਤਾਂ ਉਪਰੰਤ ਕਈ ਐੱਫ.ਆਈ.ਆਰਜ਼ ਦਰਜ ਕੀਤੀਆਂ ਹਨ।

ਸੋਸ਼ਲ ਮੀਡੀਆ 'ਤੇ ਉੱਚ ਸੰਵਿਧਾਨਕ ਅਥਾਰਟੀ 'ਤੇ ਹਮਲੇ, ਜਾਤੀ ਆਧਾਰਿਤ ਅਪਮਾਨ ਤੇ ਭੜਕਾਉਣ ਵਾਲੀ ਸਮੱਗਰੀ, ਜਾਤੀ ਅਤੇ ਫਿਰਕੂ ਭਾਵਨਾਵਾਂ ਨੂੰ ਗ਼ੈਰ-ਵਾਜਬ ਢੰਗ ਨਾਲ ਪੇਸ਼ ਕਰ ਕੇ ਅਮਨ-ਸ਼ਾਂਤੀ ਤੇ ਜਨਤਕ ਵਿਵਸਥਾ ਨੂੰ ਭੰਗ ਕਰਨ ਦੀ ਪ੍ਰਤੱਖ ਕੋਸ਼ਿਸ਼ ਨਾਲ ਸਬੰਧਤ ਸੋਸ਼ਲ ਮੀਡੀਆ ਸਮੱਗਰੀ ਨੂੰ ਫਲੈਗ ਕੀਤਾ ਗਿਆ ਹੈ ਅਤੇ ਕਾਨੂੰਨ ਅਨੁਸਾਰ ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਪੋਸਟਾਂ ਅਤੇ ਵੀਡੀਓਜ਼ ’ਚ ਜਾਤੀਵਾਦ ਤੇ ਨਫ਼ਰਤ ਭਰੀ ਸਮੱਗਰੀ ਸ਼ਾਮਲ ਹੈ, ਜਿਸ ਦਾ ਉਦੇਸ਼ ਫਿਰਕੂ ਫੁੱਟ ਪਾਉਣਾ, ਜਨਤਕ ਵਿਵਸਥਾ ਨੂੰ ਭੰਗ ਕਰਨਾ ਤੇ ਨਿਆਂਇਕ ਸੰਸਥਾਵਾਂ ਦੇ ਸਨਮਾਨ ਨੂੰ ਢਾਹ ਲਾਉਣਾ ਹੈ। ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰ ਰੋਕੂ) ਐਕਟ, 1989 ਦੀ ਧਾਰਾ 3(1)(ਆਰ), 3(1)(ਐੱਸ) ਤੇ 3(1)(ਯੂ) ਅ ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 196, 352, 353(1), 353(2) ਅਤੇ 61 ਤਹਿਤ ਵੱਖ-ਵੱਖ ਥਾਣਿਆਂ ’ਚ ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ।
 

Credit : www.jagbani.com

  • TODAY TOP NEWS