ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਅਕਾਲੀ ਆਗੂ ਚੀਮਾ ਭਾਜਪਾ 'ਚ ਸ਼ਾਮਲ (ਵੀਡੀਓ)

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਅਕਾਲੀ ਆਗੂ ਚੀਮਾ ਭਾਜਪਾ 'ਚ ਸ਼ਾਮਲ (ਵੀਡੀਓ)

ਚੰਡੀਗੜ੍ਹ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਆਗੂ ਜਗਦੀਪ ਸਿੰਘ ਚੀਮਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਰਟੀ 'ਚ ਸ਼ਾਮਲ ਕਰਵਾਇਆ।

ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ। ਦੱਸਣਯੋਗ ਹੈ ਕਿ ਅਕਾਲੀ ਦਲ ਨੇ ਬੀਤੇ ਦਿਨੀਂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ।

ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਜਗਦੀਪ ਚੀਮਾ 'ਤੇ ਇਹ ਕਾਰਵਾਈ ਕੀਤੀ ਗਈ ਸੀ। ਇਸ ਤੋਂ ਬਾਅਦ ਹੁਣ ਜਗਦੀਪ ਸਿੰਘ ਚੀਮਾ ਭਾਜਪਾ 'ਚ ਸ਼ਾਮਲ ਹੋ ਗਏ ਹਨ।  ਇਹ ਵੀ ਦੱਸ ਦੇਈਏ ਕਿ ਜਗਦੀਪ ਚੀਮਾ ਤਿੰਨ ਵਾਰ ਪੰਜਾਬ ਕੈਬਨਿਟ 'ਚ ਮੰਤਰੀ ਰਹਿ ਚੁੱਕੇ ਹਨ ਅਤੇ 50 ਸਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS