ਚੰਡੀਗੜ੍ਹ : ਅਕਤੂਬਰ ਦਾ ਮਹੀਨਾ ਤਿਉਹਾਰਾਂ ਨਾਲ ਭਰਿਆ ਹੁੰਦਾ ਹੈ। ਇਸ ਦੇ ਤਹਿਤ ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਲਈ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਦਰਅਸਲ ਸੂਬਾ ਸਰਕਾਰ ਦੇ ਸਾਲ 2025 ਦੇ ਛੁੱਟੀਆਂ ਦੇ ਕੈਲੰਡਰ ਮੁਤਾਬਕ 16 ਅਕਤੂਬਰ (ਵੀਰਵਾਰ) ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਦੇ ਮੌਕੇ 'ਤੇ ਸਰਕਾਰੀ ਮੁਲਾਜ਼ਮਾਂ ਲਈ ਰਾਖਵੀਂ ਛੁੱਟੀ ਐਲਾਨੀ ਗਈ ਹੈ।
ਮਤਲਬ ਕਿ ਇਸ ਦਿਨ ਸਰਕਾਰੀ ਦਫ਼ਤਰਾਂ 'ਚ ਕੰਮਕਾਜ ਬੰਦ ਰਹੇਗਾ ਪਰ ਇਹ ਛੁੱਟੀ ਸਿਰਫ ਮੁਲਾਜ਼ਮਾਂ ਲਈ ਹੀ ਰਹੇਗੀ। ਅਕਤੂਬਰ ਦੇ ਬਾਕੀ ਦਿਨਾਂ 'ਚ ਵੀ ਤਿਉਹਾਰਾਂ ਦੀ ਬਹਾਰ ਜਾਰੀ ਰਹੇਗੀ।
20 ਅਕਤੂਬਰ ਨੂੰ ਦੀਵਾਲੀ, 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਅਤੇ ਗੋਵਰਧਨ ਪੂਜਾ, ਜਦੋਂ ਕਿ 23 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ 'ਤੇ ਵੀ ਮੁਲਾਜ਼ਮਾਂ ਨੂੰ ਸਰਕਾਰੀ ਛੁੱਟੀ ਮਿਲੇਗੀ। ਤਿਉਹਾਰਾਂ ਨਾਲ ਸਜੇ ਇਸ ਮਹੀਨੇ 'ਚ ਪੰਜਾਬ ਦੇ ਮੁਲਾਜ਼ਮਾਂ ਦੀ ਮੌਜ ਹੀ ਮੌਜ ਲੱਗਣ ਵਾਲੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com