‘ਆਪ੍ਰੇਸ਼ਨ ਸਿੰਧੂਰ’ ਦਾ ਦੂਜਾ ਪੜਾਅ ਹੋਵੇਗਾ ਹੋਰ ਵੀ ਘਾਤਕ, ਪਾਕਿ ਫਿਰ ਤੋਂ ਕਰ ਸਕਦਾ ਪਹਿਲਗਾਮ...

‘ਆਪ੍ਰੇਸ਼ਨ ਸਿੰਧੂਰ’ ਦਾ ਦੂਜਾ ਪੜਾਅ ਹੋਵੇਗਾ ਹੋਰ ਵੀ ਘਾਤਕ, ਪਾਕਿ ਫਿਰ ਤੋਂ ਕਰ ਸਕਦਾ ਪਹਿਲਗਾਮ...

ਜੰਮੂ - ਫੌਜ ਦੀ ਪੱਛਮੀ ਕਮਾਨ ਦੇ ਕਮਾਂਡਰ ਲੈਫਟੀਨੈਂਟ ਜਨਰਲ ਮਨੋਜ ਕੁਮਾਰ ਕਟਿਆਰ ਨੇ ਮੈਗਾ ਸਾਬਕਾ ਫੌਜੀ ਰੈਲੀ ਦੌਰਾਨ ਕਿਹਾ ਕਿ ਪਾਕਿਸਤਾਨ ਕੋਲ ਭਾਰਤ ਨਾਲ ਲੜਨ ਦੀ ਸਮਰੱਥਾ ਨਹੀਂ ਹੈ ਪਰ ਉਹ ਫਿਰ ਤੋਂ ਪਹਿਲਗਾਮ ਵਰਗੇ ਹਮਲੇ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਜਵਾਬ ’ਚ ‘ਆਪ੍ਰੇਸ਼ਨ ਸਿੰਧੂਰ’ ਦਾ ਦੂਜਾ ਪੜਾਅ ਹੋਰ ਵੀ ਘਾਤਕ ਹੋਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਭਾਰਤ ਨੂੰ ਹਜ਼ਾਰਾਂ ਜ਼ਖ਼ਮ ਦੇ ਕੇ ਖੂਨ ਵਹਾਉਣ ਦੀ ਆਪਣੀ ਨੀਤੀ ’ਤੇ ਕਾਇਮ ਹੈ ਅਤੇ ਫੌਜ ਇਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। 

ਪੜ੍ਹੋ ਇਹ ਵੀ : 1,02,20,00,000 ਰੁਪਏ ਦਾ ਬੋਨਸ! ਦੀਵਾਲੀ 'ਤੇ ਸੂਬਾ ਸਰਕਾਰ ਨੇ ਮੁਲਾਜ਼ਮਾਂ ਲਈ ਖੋਲ੍ਹਿਆ ਖਜ਼ਾਨਾ

ਲੈਫਟੀਨੈਂਟ ਜਨਰਲ ਕਟਿਆਰ ਨੇ ਕਿਹਾ, ‘‘ਇਸ ਵਾਰ ਅਸੀਂ ਜੋ ਕਾਰਵਾਈ ਕਰਾਂਗੇ, ਉਹ ਪਹਿਲਾਂ ਨਾਲੋਂ ਵੀ ਜ਼ਬਰਦਸਤ ਹੋਵੇਗੀ। ਇਹ ਪੁੱਛੇ ਜਾਣ ’ਤੇ ਕਿ ਕੀ ਪਾਕਿਸਤਾਨ ਭਵਿੱਖ ’ਚ ਪਹਿਲਗਾਮ ਵਰਗੇ ਹਮਲੇ ਕਰ ਸਕਦਾ ਹੈ ਤਾਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਦੀ ਸੋਚ ’ਚ ਬਦਲਾਅ ਨਹੀਂ ਆਵੇਗਾ, ਉਹ ਅਜਿਹੀਆਂ ਹਰਕਤਾਂ ਕਰਦਾ ਰਹੇਗਾ। ਫੌਜੀ ਕਮਾਂਡਰ ਨੇ ਕਿਹਾ ਕਿ ਭਾਰਤ ਨੇ ‘ਆਪ੍ਰੇਸ਼ਨ ਸਿੰਧੂਰ’ ’ਚ ਪਾਕਿਸਤਾਨ ਨੂੰ ਭਾਰੀ ਨੁਕਸਾਨ ਪਹੁੰਚਾਇਆ। ਉਨ੍ਹਾਂ ਕਿਹਾ, ‘‘ਅਸੀਂ ਉਸ ਦੀਆਂ ਚੌਕੀਆਂ ਅਤੇ ਹਵਾਈ ਅੱਡੇ ਤਬਾਹ ਕਰ ਦਿੱਤੇ ਪਰ ਉਹ ਫਿਰ ਤੋਂ ਕੁਝ (ਪਹਿਲਗਾਮ ਵਰਗੇ ਹਮਲੇ) ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਸਾਨੂੰ ਤਿਆਰ ਰਹਿਣਾ ਹੋਵੇਗਾ। ਅਸੀਂ ਪੂਰੀ ਤਰ੍ਹਾਂ ਤਿਆਰ ਹਾਂ। ਇਸ ਤੋਂ ਪਹਿਲਾਂ ਸਾਬਕਾ ਫੌਜੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ‘‘ਉਨ੍ਹਾਂ ’ਚ ਸਾਡਾ ਸਿੱਧਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਹੈ। ਪਾਕਿਸਤਾਨ ਆਪਣੇ ਮਨਸੂਬਿਆਂ ਤੋਂ ਬਾਜ ਨਹੀਂ ਆਵੇਗਾ ਪਰ ਭਾਰਤੀ ਫੌਜ ਉਸ ਨੂੰ ਨਾਕਾਮ ਕਰਨ ਲਈ ਤਿਆਰ ਹੈ।

ਪੜ੍ਹੋ ਇਹ ਵੀ : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ, ਜਾਣੋ ਕਾਰਨ ਤੇ ਪੜ੍ਹੋ ਪੂਰੀ LIST

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS