ਗੁਰਨਾਮ ਚੜੂਨੀ ਨੇ ਜੜ੍ਹ 'ਤਾ ਸਰਕਾਰੀ ਅਧਿਕਾਰੀ ਦੇ ਥੱਪੜ, ਚੁੱਕ ਕੇ ਲੈ ਗਈ ਪੁਲਸ

ਗੁਰਨਾਮ ਚੜੂਨੀ ਨੇ ਜੜ੍ਹ 'ਤਾ ਸਰਕਾਰੀ ਅਧਿਕਾਰੀ ਦੇ ਥੱਪੜ, ਚੁੱਕ ਕੇ ਲੈ ਗਈ ਪੁਲਸ

ਕੁਰੂਕਸ਼ੇਤਰ : ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅੱਜ ਦਰਜਨਾਂ ਕਿਸਾਨਾਂ ਦੇ ਨਾਲ ਝੋਨੇ ਦੀ ਲਿਫਟਿੰਗ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠੇ ਹੋਏ ਸਨ। ਇਸ ਦੌਰਾਨ ਉਹਨਾਂ ਦੀ ਪੁਲਸ ਦੇ ਨਾਲ ਤਿੱਖੀ ਬਹਿਸ ਹੋ ਗਈ, ਜਿਸ ਤੋਂ ਬਾਅਦ ਉਹਨਾਂ ਨੇ ਇਕ ਸਰਕਾਰੀ ਅਧਿਕਾਰੀ ਦੇ ਜ਼ੋਰਦਾਰ ਥੱਪੜ ਜੜ੍ਹ ਦਿੱਤਾ। ਗੁਰਨਾਮ ਸਿੰਘ ਚੜੂਨੀ ਦੀ ਇਸ ਹਰਕਤ ਨਾਲ ਮੌਕੇ 'ਤੇ ਹੰਗਾਮਾ ਹੋ ਗਿਆ ਅਤੇ ਵੱਡੀ ਗਿਣਤੀ ਵਿਚ ਤਾਇਨਾਤ ਪੁਲਸ ਨੇ ਉਹਨਾਂ ਨੂੰ ਮੌਕੇ 'ਤੇ ਹਿਰਾਸਤ ਵਿਚ ਲੈ ਲਿਆ।

ਪੜ੍ਹੋ ਇਹ ਵੀ : ਦੀਵਾਲੀ ਤੋਂ ਪਹਿਲਾਂ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ 'ਚ ਵੱਡਾ ਬਦਲਾਅ! ਜਾਣੋ 2 ਲੀਟਰ ਤੇਲ ਦੀ ਕੀਮਤ

ਸੂਤਰਾਂ ਮੁਤਾਬਕ ਝੋਨੇ ਦੀ ਖਰੀਦ ਵਿੱਚ ਦੇਰੀ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਸਾਹਮਣੇ ਵੱਡੀ ਗਿਣਤੀ ਵਿੱਚ ਕਿਸਾਨ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਗੁਰਨਾਮ ਚਡੂਨੀ ਵਿਰੋਧ ਪ੍ਰਦਰਸ਼ਨ ਦੌਰਾਨ ਇਕ ਟਰੈਕਟਰ ਟਰਾਲੀ 'ਤੇ ਸਵਾਰ ਸਨ। ਮੰਗਾਂ ਨਾ ਮੰਨੇ ਜਾਣ ਤੋਂ ਬਾਅਦ ਸਥਿਤੀ ਅਚਾਨਕ ਗਰਮ ਹੋ ਗਈ ਅਤੇ ਉਹ ਟਰੈਕਟਰ ਤੋਂ ਹੇਠਾਂ ਆ ਗਏ। ਇਸ ਦੌਰਾਨ ਕੀਤੀ ਜਾ ਰਹੀ ਬਹਿਸ ਦੌਰਾਨ ਚਡੁਨੀ ਨੇ ਡੀਐਫਸੀ ਰਾਜੇਸ਼ ਆਰੀਆ ਨੂੰ ਥੱਪੜ ਮਾਰ ਦਿੱਤਾ। ਇਸ ਘਟਨਾ ਨਾਲ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ। ਇਸ ਦੌਰਾਨ ਮੌਕੇ 'ਤੇ ਮੌਜੂਦ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਾਰਵਾਈ ਕਰਦੇ ਹੋਏ ਚੜੂਨੀ ਅਤੇ ਉਹਨਾਂ ਦੇ ਸਾਥੀ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ। 

ਪੜ੍ਹੋ ਇਹ ਵੀ : ਪੰਜਾਬ 'ਚ ਛੁੱਟੀਆਂ ਦਾ ਐਲਾਨ, 4 ਦਿਨ ਬੰਦ ਰਹਿਣਗੇ ਸਕੂਲ-ਕਾਲਜ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS