ਲੁਧਿਆਣਾ- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਦੀ ਅਗਵਾਈ ’ਚ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਬਿਜਲੀ ਵਿਭਾਗ ਤੋਂ ਡਿਫਾਲਟਰ ਖਪਤਕਾਰਾਂ ਖਿਲਾਫ ਤਾਬੜਤੋੜ ਕਾਰਵਾਈਆਂ ਕਰਦੇ ਹੋਏ ਉਨ੍ਹਾਂ ਨੂੰ ਵੱਡਾ ਝਟਕਾ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਬਿਜਲੀ ਵਿਭਾਗ ਨੇ ਮੌਜੂਦਾ ਅਕਤੂਬਰ ਮਹੀਨੇ ਦੌਰਾਨ ਜਿਥੇ 2525 ਡਿਫਾਲਟਰ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਹਨ, ਉੱਥੇ 18.56 ਕਰੋੜ ਰੁਪਏ ਦੇ ਬਕਾਇਆ ਬਿੱਲਾਂ ਦੀ ਰਿਕਵਰੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ! ਦੁੱਗਣਾ ਕੀਤਾ ਕੋਟਾ
ਜਾਣਕਾਰੀ ਮੁਤਾਬਕ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਦੀ ਅਗਵਾਈ ’ਚ ਡਿਪਟੀ ਚੀਫ ਇੰਜੀਨੀਅਰ ਈਸਟ ਸਰਕਲ ਸੁਰਜੀਤ ਸਿੰਘ ਡਿਪਟੀ ਅਤੇ ਚੀਫ ਇੰਜੀਨੀਅਰ ਵੈਸਟ ਕੁਲਵਿੰਦਰ ਸਿੰਘ ਵਲੋਂ ਬਣਾਈਆਂ ਗਈਆਂ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਟੀਮਾਂ ਨੇ ਲੁਧਿਆਣਾ ਜ਼ਿਲੇ ਦੇ ਸ਼ਹਿਰੀ ਇਲਾਕਿਆਂ ਨਾਲ ਸਬੰਧਤ ਈਸਟ ਸਰਕਲ ਦੀਆਂ 4 ਡਵੀਜ਼ਨਾਂ, ਵੈਸਟ ਸਰਕਲ ਦੀਆਂ 5 ਡਵੀਜ਼ਨਾਂ ਸਮੇਤ ਖੰਨਾ ਸਰਕਲ ਦੇ ਖੰਨਾ, ਅਮਲੋਹ, ਦੋਰਾਹਾ, ਸਰਹਿੰਦ ਅਤੇ ਸਬ-ਅਰਬਨ ਸਰਕਲ ਦੇ ਰਾਏਕੋਟ, ਲਲਤੋਂ, ਅੱਡਾ ਦਾਖਾ, ਅਹਿਮਤਗੜ੍ਹ ਅਤੇ ਜਗਰਾਓਂ ਇਲਾਕਿਆਂ ’ਚ ਕਾਰਵਾਈਆਂ ਕਰਦੇ ਹੋਏ ਪਾਵਰਕਾਮ ਦੇ ਡਿਫਾਲਟਰ ਖਪਤਕਾਰਾਂ ਨੂੰ ਸਬਕ ਸਿਖਾਉਂਦੇ ਹੋਏ 2525 ਬਿਜਲੀ ਦੇ ਕੁਨੈਕਸ਼ਨ ਕੱਟਣ ਸਮੇਤ 18.56 ਕਰੋੜ ਰੁਪਏ ਦੀ ਭਾਰੀ ਰਿਕਵਰੀ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਮੁੱਖ ਨੈਸ਼ਨਲ ਹਾਈਵੇਅ ਰਹੇਗਾ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
ਜਾਣਕਾਰੀ ਦਿੰਦੇ ਹੋਏ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ, ਐੱਸ. ਈ. ਈਸਟ ਸੁਰਜੀਤ ਸਿੰਘ, ਐੱਸ. ਈ. ਵੈਸਟ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਡਿਫਾਲਟਰ ਖਪਤਕਾਰਾਂ ਨੂੰ ਬਿਜਲੀ ਦੇ ਬਕਾਇਆ ਖੜ੍ਹੇ ਬਿੱਲਾਂ ਦੀ ਰਾਸ਼ੀ ਜਮ੍ਹਾ ਕਰਵਾਉਣ ਲਈ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ, ਜਿਸ ਦੇ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਖਪਤਕਾਰਾਂ ਦੇ ਖਾਤੇ ’ਚ ਬਿਜਲੀ ਦੇ ਬਕਾਇਆ ਖੜ੍ਹੇ ਬਿੱਲਾਂ ਦੀ ਰਾਸ਼ੀ ਕਿਸ਼ਤਾਂ ’ਚ ਵੀ ਜਮ੍ਹਾ ਕਰਵਾਉਣ ਦਾ ਬਦਲ ਰੱਖਿਆ ਗਿਅ ਹੈ ਪਰ ਬਾਵਜੂਦ ਇਸ ਦੇ ਜਿਨ੍ਹਾਂ ਡਿਫਾਲਟਰ ਖਪਤਕਾਰਾਂ ਦੇ ਸਿਰ ’ਤੇ ਜੂੰ ਤੱਕ ਨਹੀਂ ਰੇਂਗ ਰਹੀ ਹੈ, ਉਨ੍ਹਾਂ ਦੇ ਕੁਨੈਕਸ਼ਨ ਕੱਟਣ ਨਾਲ ਬਿਜਲੀ ਦੇ ਮੀਟਰ ਕੱਟਣ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਕ ਸਵਾਲ ਦੇ ਜਵਾਬ ’ਚ ਅਧਿਕਾਰੀਆਂ ਨੇ ਸਾਫ ਕੀਤਾ ਹੈ ਕਿ ਵਿਭਾਗ ਵੱਲੋਂ ਜਿਨ੍ਹਾਂ ਡਿਫਾਲਟਰਾਂ ਦੇ ਘਰਾਂ, ਵਪਾਰਕ ਅਦਾਰਿਆਂ ਅਤੇ ਫੈਕਟਰੀਆਂ ਆਦਿ ਦੇ ਕੁਨੈਕਸ਼ਨ ਕੱਟੇ ਗਏ ਹਨ। ਜੇਕਰ ਉਨ੍ਹਾਂ ਨੂੰ ਕੋਈ ਵੀ ਗੁਆਂਢੀ ਜਾਂ ਰਿਸ਼ਤੇਦਾਰ ਬਿਜਲੀ ਸਪਲਾਈ ਕਰਦੇ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਡਿਫਾਲਟਰ ਖਪਤਕਾਰਾਂ ਦੇ ਖਾਤੇ ਵਿਚ ਖੜ੍ਹੇ ਬਿਜਲੀ ਦੇ ਬਿੱਲ ਰਾਸ਼ੀ ਸਬੰਧਤ ਗੁਆਂਢੀ ਅਤੇ ਰਿਸ਼ਤੇਦਾਰ ਤੋਂ ਵਸੂਲੀ ਜਾਵੇਗੀ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਬਿਜਲੀ ਵੇਚਣ ਦਾ ਕੇਸ ਦਰਜ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ 10-10 ਹਜ਼ਾਰ ਰੁਪਏ ਦਾ ਵਾਧਾ
ਬਿਜਲੀ ਚੋਰੀ ਦੇ 142 ਮਾਮਲੇ ਫੜੇ
ਇਕ ਹੋਰ ਮਾਮਲੇ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਬਿਜਲੀ ਚੋਰੀ ਦੇ 142 ਮਾਮਲੇ ਫੜੇ ਹਨ। ਉਕਤ ਖਪਤਕਾਰਾਂ ਖਿਲਾਫ ਕਾਰਵਾਈ ਕਰਦੇ ਹੋਏ ਅਧਿਕਾਰੀਆਂ ਵਲੋਂ 35 ਲੱਖ ਰੁਪਏ ਦਾ ਜੁਰਮਾਨਾ ਠੋਕਿਆ ਗਿਆ ਹੈ। ਇਸ ਤੋਂ ਇਲਾਵਾ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਚੈਕਿੰਗ ਦੌਰਾਨ 287 ਮਾਮਲਿਆਂ ’ਚ ਖਪਤਕਾਰਾਂ ਨੂੰ ਬਿਜਲੀ ਦੀ ਦੁਰਵਰਤੋਂ ਕਰਦੇ ਪਾਇਆ ਗਿਆ ਹੈ। ਇਸ ਗੰਭੀਰ ਮਾਮਲੇ ਵਿਚ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਵੱਲੋਂ ਮੁਲਜ਼ਮਾਂ ਖਿਲਾਫ ਬਿਜਲੀ ਚੋਰੀ ਐਕਟ ਤਹਿਤ ਪੁਲਸ ਕਾਰਵਾਈ ਕਰਨ ਦੀ ਰਣਨੀਤੀ ਅਪਣਾਈ ਜਾ ਰਹੀ ਹੈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com