ਦਸੂਹਾ/ਟਾਂਡਾ : ਦਸੂਹਾ ਨੇੜਲੇ ਅੱਡਾ ਉੱਚੀਬਸੀ ਦੇ ਕੋਲ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਕਾਰ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿਚ ਮਾਂ ਅਤੇ ਉਸ ਦੇ 4 ਸਾਲਾ ਪੁੱਤਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪਿਤਾ ਅਤੇ ਧੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ, ਸ਼ਕਤੀ ਸਿੰਘ ਜੋ ਕਿ ਫੌਜ ਵਿਚ ਨੌਕਰੀ ਕਰਦਾ ਹੈ, ਆਪਣੇ ਪਰਿਵਾਰ ਸਮੇਤ ਜੰਮੂ ਤੋਂ ਖਾਟੂਸ਼ਾਮ ਦਰਸ਼ਨ ਕਰਨ ਲਈ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਉੱਚੀਬਸੀ ਨੇੜੇ ਪਹੁੰਚੇ ਤਾਂ ਉਸ ਦੀ ਸਵਿਫਟ ਡਿਜ਼ਾਇਰ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਹਾਦਸਾ ਇਨਾਂ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ।
Credit : www.jagbani.com