ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਅਸਲ ਵਜ੍ਹਾ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਪੁਲਸ ਵੱਲੋਂ ਇਸ ਮਾਮਲੇ ਵਿੱਚ ਪਹਿਲਾ ਬਿਆਨ ਜਾਰੀ ਕੀਤਾ ਗਿਆ ਹੈ ਅਤੇ ਇੱਕ ਡੀਡੀਆਰ ਦਰਜ ਕੀਤੀ ਗਈ ਹੈ। ਇਸ ਡੀਡੀਆਰ ਵਿੱਚ ਪਰਿਵਾਰਕ ਮੈਂਬਰਾਂ ਨੇ ਇੱਕ ਪ੍ਰਾਈਵੇਟ ਹਸਪਤਾਲ 'ਤੇ ਸਮੇਂ 'ਤੇ ਢੰਗ ਨਾਲ ਇਲਾਜ ਨਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।
ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ ਦਾ 8 ਅਕਤੂਬਰ 2025 ਨੂੰ ਸਵੇਰੇ 10:55 ਵਜੇ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲ ਗਈ। ਰਾਜਵੀਰ ਜਵੰਦਾ ਨੂੰ 27 ਸਤੰਬਰ 2025 ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਬਹੁਤ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਵਿੱਚ ਰੀੜ੍ਹ ਦੀ ਹੱਡੀ ਦੀਆਂ ਗੰਭੀਰ ਸੱਟਾਂ ਅਤੇ ਦਿਮਾਗ ਨੂੰ ਬੇਹੱਦ ਨੁਕਸਾਨ ਪਹੁੰਚਿਆ ਸੀ। ਉਹ ਕਰੀਬ 10 ਦਿਨਾਂ ਤੋਂ ਵੈਂਟੀਲੇਟਰ 'ਤੇ ਸਨ।
Credit : www.jagbani.com