ਰਾਏਪੁਰ : ਸ਼ਰਾਬ ਘੁਟਾਲੇ ਮਾਮਲੇ 'ਚ ਰਾਏਪੁਰ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੇ ਪੁੱਤਰ ਚੈਤੰਨਿਆ ਬਘੇਲ ਦਾ ਨਿਆਂਇਕ ਰਿਮਾਂਡ 29 ਅਕਤੂਬਰ ਤੱਕ ਵਧਾ ਦਿੱਤਾ ਹੈ। ਚੈਤਨਿਆ ਬਘੇਲ ਇਸ ਮਨੀ ਲਾਂਡਰਿੰਗ ਮਾਮਲੇ 'ਚ 18 ਜੁਲਾਈ 2025 ਤੋਂ ਜੇਲ੍ਹ 'ਚ ਹੈ ਤੇ ਇਸ ਸਾਲ ਦੀਵਾਲੀ ਜੇਲ੍ਹ ਵਿੱਚ ਬਿਤਾਏਗਾ।
ਰਿਪੋਰਟਾਂ ਅਨੁਸਾਰ, ਈਓਡਬਲਯੂ ਨੇ ਸ਼ੁਰੂ 'ਚ 13 ਅਕਤੂਬਰ ਨੂੰ ਚਾਰਜਸ਼ੀਟ ਦਾਇਰ ਕਰਨ ਲਈ ਸਮਾਂ ਮੰਗਿਆ ਸੀ, ਪਰ ਅਜਿਹਾ ਕਰਨ 'ਚ ਅਸਫਲ ਰਿਹਾ। ਇਸ ਤੋਂ ਬਾਅਦ, ਅਦਾਲਤ ਨੇ 15 ਅਕਤੂਬਰ ਤੱਕ ਦਾ ਸਮਾਂ ਦਿੱਤਾ, ਪਰ ਟੀਮ ਨੇ ਅਜੇ ਤੱਕ ਚਾਰਜਸ਼ੀਟ ਦਾਇਰ ਨਹੀਂ ਕੀਤੀ ਹੈ। ਈਓਡਬਲਯੂ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ, 24 ਸਤੰਬਰ ਨੂੰ ਚੈਤਨਿਆ ਨੂੰ ਰਿਮਾਂਡ 'ਤੇ ਲੈ ਲਿਆ। ਅਧਿਕਾਰੀਆਂ ਦਾ ਦਾਅਵਾ ਹੈ ਕਿ ਪੁੱਛਗਿੱਛ ਦੌਰਾਨ ਚੈਤਨਿਆ ਤੋਂ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੋਈ ਹੈ। ਆਉਣ ਵਾਲੇ ਦਿਨਾਂ ਵਿੱਚ, ਸ਼ਰਾਬ ਘੁਟਾਲੇ ਦੀ ਜਾਂਚ ਦਾ ਦਾਇਰਾ ਵਧਾਇਆ ਜਾਵੇਗਾ, ਜਿਸ ਨਾਲ ਹੋਰ ਵਿਅਕਤੀਆਂ ਵਿਰੁੱਧ ਕਾਰਵਾਈ ਹੋ ਸਕਦੀ ਹੈ।
ਚੈਤੰਨਿਆ ਬਘੇਲ ਦੇ ਵਕੀਲ ਫੈਸਲ ਰਿਜ਼ਵੀ ਨੇ ਦੱਸਿਆ ਕਿ ਦੂਜੇ ਮੁਲਜ਼ਮਾਂ ਦਾ ਰਿਮਾਂਡ ਅੱਜ ਖਤਮ ਹੋਣ ਵਾਲਾ ਸੀ, ਪਰ ਦੋ ਦਿਨ ਵਧਾ ਦਿੱਤਾ ਗਿਆ। ਕਿਉਂਕਿ ਸਾਰੇ ਮੁਲਜ਼ਮਾਂ ਵਿਰੁੱਧ ਕੇਸਾਂ ਦੀ ਸੁਣਵਾਈ ਇਕੱਠੀ ਹੋ ਰਹੀ ਹੈ, ਇਸ ਲਈ ਚੈਤੰਨਿਆ ਦਾ ਰਿਮਾਂਡ 29 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com