ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਸਿੱਖਿਆ ਮੰਤਰੀ ਨੇ ਡਿਜੀਟਲ ਪਹਿਲਕਦਮੀ ਦੇ ਡੂੰਘੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਸ ਨਾਲ ਪੜ੍ਹਾਈ ਵਿੱਚ ਦਿਲਚਸਪੀ 'ਚ ਵਾਧਾ ਹੋਵੇਗਾ ਅਤੇ ਵਿਦਿਆਰਥੀਆਂ ਦੀ ਭਾਗੀਦਾਰੀ ਵਧੇਗੀ। ਇਸ ਦੇ ਨਾਲ ਹੀ ਸਿੱਖਣ ਦੇ ਬਿਹਤਰ ਨਤੀਜੇ ਪ੍ਰਾਪਤ ਹੋਣਗੇ ਅਤੇ ਨਵੀਨਤਾਕਾਰੀ ਸਿੱਖਿਆ ਸ਼ਾਸਤਰ ਅਤੇ ਵਧੇਰੇ ਪ੍ਰਭਾਵਸ਼ਾਲੀ ਕਲਾਸਰੂਮ ਨਾਲ ਅਧਿਆਪਕਾਂ ਨੂੰ ਸਸ਼ਕਤ ਬਣਾਇਆ ਜਾਵੇਗਾ। ਇਸ ਪਹਿਲ ਦਾ ਸਿਖਰਲਾ ਟੀਚਾ ਵਿਦਿਆਰਥੀਆਂ ਨੂੰ 21ਵੀਂ ਸਦੀ ਵਿੱਚ ਬੁਲੰਦੀਆਂ ਹਾਸਲ ਕਰਨ ਦੇ ਯੋਗ ਬਣਾਉਣ ਲਈ ਹੁਨਰਾਂ ਅਤੇ ਗਿਆਨ ਨਾਲ ਲੈਸ ਕਰਨਾ ਹੈ। ਇਹ ਕਦਮ ਸੂਬੇ ਵਿੱਚ ਭਵਿੱਖੀ ਸਿੱਖਿਆ ਪ੍ਰਣਾਲੀਆਂ ਲਿਆਉਣ ਪ੍ਰਤੀ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਲਾਸਰੂਮਾਂ ਨੂੰ 75-ਇੰਚ ਮਲਟੀ-ਟੱਚ, ਹਾਈ-ਡੈਫੀਨੇਸ਼ਨ ਸਮਾਰਟ ਪੈਨਲਾਂ ਨਾਲ ਲੈਸ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਏਕੀਕ੍ਰਿਤ ਕੰਪਿਊਟਿੰਗ, ਬਿਲਟ-ਇਨ ਸਪੀਕਰ, ਸਟਾਈਲਸ ਸਪੋਰਟ ਅਤੇ ਪ੍ਰੀ-ਲੋਡ ਇੰਟਰਐਕਟਿਵ ਲਰਨਿੰਗ ਟੂਲਸ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੀ ਸਫਲਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਸਹਾਇਤਾ ਵਾਸਤੇ ਇੱਕ ਮਜ਼ਬੂਤ ਢਾਂਚਾ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ 5 ਸਾਲ ਦੀ ਵਿਆਪਕ ਆਨਸਾਈਟ ਵਾਰੰਟੀ, ਸਥਾਨਕ ਸੇਵਾ ਕੇਂਦਰਾਂ ਦਾ ਵਿਆਪਕ ਨੈੱਟਵਰਕ ਅਤੇ ਇੱਕ ਸੁਚੱਜੀ ਨਿਗਰਾਨ ਪ੍ਰਣਾਲੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਡਿਵਾਈਸਾਂ ਦੀ ਵਰਤੋਂ ਅਤੇ ਕਾਰਗੁਜ਼ਾਰੀ ਦੀ ਰਿਮੋਟ ਟਰੈਕਿੰਗ ਲਈ ਇਹਨਾਂ ਡਿਵਾਈਸਾਂ ਨੂੰ ਇੱਕ ਰੀਅਲ-ਟਾਈਮ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (ਐਮ.ਆਈ.ਐਸ.) ਨਾਲ ਜੋੜਿਆ ਜਾਵੇਗਾ, ਜਿਸਦਾ ਸਮਰਥਨ ਇੱਕ ਕੇਂਦਰੀਕ੍ਰਿਤ ਸ਼ਿਕਾਇਤ-ਨਿਪਟਾਰਾ ਡੈਸ਼ਬੋਰਡ ਦੁਆਰਾ ਕੀਤਾ ਜਾਵੇਗਾ ਅਤੇ ਇਸ ਵਿੱਚ ਚੋਰੀ, ਨੁਕਸਾਨ ਅਤੇ ਕੁਦਰਤੀ ਆਫ਼ਤਾਂ ਦੇ ਸਬੰਧ ਵਿੱਚ ਮੁਕੰਮਲ ਬੀਮਾ ਕਵਰੇਜ ਸ਼ਾਮਲ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS