ਸਾਓ ਪਾਓਲੋ/ਬ੍ਰਾਜ਼ੀਲ- ਉੱਤਰ-ਪੂਰਬੀ ਬ੍ਰਾਜ਼ੀਲ ਵਿੱਚ ਇੱਕ ਬੱਸ ਦੇ ਰੇਤ ਦੇ ਟਿੱਲੇ ਨਾਲ ਟਕਰਾ ਕੇ ਪਲਟ ਜਾਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 17 ਹੋ ਗਈ ਹੈ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕਿਹਾ ਕਿ ਬੱਸ ਵਿਚ ਲਗਭਗ 30 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ 17 ਦੀ ਮੌਤ ਹੋ ਗਈ ਹੈ। ਹਾਲਾਂਕਿ ਜ਼ਖਮੀਆਂ ਦੀ ਗਿਣਤੀ ਦੀ ਤੁਰੰਤ ਪੁਸ਼ਟੀ ਨਹੀਂ ਹੋ ਸਕੀ ਹੈ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com