ਜਲੰਧਰ- ਦੇਸ਼ ਭਰ ਵਿਚ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਜਿਹੇ ਵਿਚ ਬੀਤੇ ਦਿਨ ਦੀਆਂ ਮੌਸਮ ਸਬੰਧੀ ਭਵਿੱਖਬਾਣੀਆਂ ਕਾਰਨ ਲੋਕਾਂ ਦੇ ਮਨਾਂ 'ਚ ਡਰ ਵੀ ਬਣ ਰਿਹਾ ਹੋਵੇਗਾ ਕਿ ਕਿਤੇ ਮੀਂਹ ਦੀਵਾਲੀ ਦਾ ਮਜ਼ਾ ਕਿਰਕਿਰਾ ਨਾ ਕਰ ਦੇਵੇ। ਉਥੇ ਹੀ ਮੌਸਮ ਵਿਭਾਗ (IMD) ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਅੱਜ ਤੋਂ ਲੈ ਕੇ 24 ਤਾਰੀਖ਼ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਪਹਾੜੀ ਇਲਾਕਿਆਂ ਵਿਚ ਮੀਂਹ ਦੌਰਾਨ ਮੈਦਾਨੀ ਇਲਾਕਿਆਂ ਵਿਚ ਠੰਡ ਤੇਜ਼ੀ ਨਾਲ ਵਧਣ ਦੇ ਆਸਾਰ ਵੀ ਦਰਸਾਏ ਗਏ ਹਨ। ਪੰਜਾਬ 'ਚ ਅਗਲੇ 4-5 ਦਿਨਾਂ ਤੱਕ ਮੌਸਮ ਆਮ ਬਣਿਆ ਰਹੇਗਾ ਅਤੇ ਤਾਪਮਾਨ ਵਿੱਚ ਕੋਈ ਖ਼ਾਸ ਬਦਲਾਅ ਵੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਭਾਗ ਅਨੁਸਾਰ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 16 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ ਅਤੇ ਮੌਸਮ ਖ਼ੁਸ਼ਕ ਰਹੇਗਾ। ਉਥੇ ਹੀ ਇਸ ਮੌਸਮ ਦੇ ਵਿਚਕਾਰ ਸੂਬੇ ਦੀ ਹਵਾ ਲਗਾਤਾਰ ਜ਼ਹਿਰੀਲੀ ਹੁੰਦੀ ਜਾ ਰਹੀ ਹੈ, ਜਿਸ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com