DIG ਭੁੱਲਰ ਦੀ ਗ੍ਰਿਫਤਾਰੀ ਮਾਮਲੇ 'ਚ CM ਮਾਨ ਦਾ ਪਹਿਲਾ ਬਿਆਨ, ਕਰ'ਤੀ ਵੱਡੀ ਕਾਰਵਾਈ

DIG ਭੁੱਲਰ ਦੀ ਗ੍ਰਿਫਤਾਰੀ ਮਾਮਲੇ 'ਚ CM ਮਾਨ ਦਾ ਪਹਿਲਾ ਬਿਆਨ, ਕਰ'ਤੀ ਵੱਡੀ ਕਾਰਵਾਈ

ਚੰਡੀਗੜ੍ਹ- ਡੀ.ਆਈ.ਜੀ. ਰੋਪੜ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਕਿਹਾ ਕਿ ਰਿਸ਼ਵਤਖ਼ੋਰੀ ਦੇ ਮਾਮਲੇ ਚ D.I.G ਰੋਪੜ ਹਰਚਰਨ ਸਿੰਘ ਭੁੱਲਰ ਨੂੰ ਮੇਰੇ ਵੱਲੋਂ ਪੁਲਿਸ ਮਹਿਕਮੇ ਤੋਂ ਸਸਪੈਂਡ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ..ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਨਾਮਜ਼ਦ ਕੋਈ ਵੀ ਵਿਅਕਤੀ ਭਾਵੇਂ ਕਿਸੇ ਵੀ ਅਹੁਦੇ ਤੇ ਹੋਵੇ ਉਸਦਾ ਬਿਲਕੁਲ ਸਾਥ ਨਹੀਂ ਦਿੱਤਾ ਜਾਵੇਗਾ..ਹਰੇਕ ਤਰ੍ਹਾਂ ਦੀ ਰਿਸ਼ਵਤਖ਼ੋਰੀ ਵਿਰੁੱਧ ਆਮ ਆਦਮੀ ਪਾਰਟੀ ਦੀ ਜੰਗ ਜਾਰੀ ਰਹੇਗੀ..

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 18 ਅਕਤੂਬਰ ਨੂੰ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਸੀ। ਗ੍ਰਹਿ ਵਿਭਾਗ ਨੇ ਇਹ ਕਾਰਵਾਈ ਕੀਤੀ। ਵੀਰਵਾਰ ਨੂੰ ਸੀਬੀਆਈ ਚੰਡੀਗੜ੍ਹ ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਮੋਹਾਲੀ ਤੋਂ ਇੱਕ ਸਕ੍ਰੈਪ ਡੀਲਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਸੀਬੀਆਈ ਚੰਡੀਗੜ੍ਹ ਦੀਆਂ ਅੱਠ ਟੀਮਾਂ ਨੇ ਇਸ ਮਾਮਲੇ ਵਿੱਚ ਸੱਤ ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਨ੍ਹਾਂ ਵਿੱਚ ਅੰਬਾਲਾ, ਮੋਹਾਲੀ, ਚੰਡੀਗੜ੍ਹ ਅਤੇ ਰੋਪੜ ਸ਼ਾਮਲ ਹਨ। ਸੀਬੀਆਈ ਨੇ ਡੀਆਈਜੀ ਭੁੱਲਰ ਦੇ ਦਫ਼ਤਰ, ਘਰ, ਫਾਰਮ ਹਾਊਸ ਅਤੇ ਹੋਰ ਥਾਵਾਂ ਦੀ ਤਲਾਸ਼ੀ ਲਈ।

Credit : www.jagbani.com

  • TODAY TOP NEWS