ਚੰਡੀਗੜ੍ਹ : ਸੀ. ਬੀ. ਆਈ. ਨੇ ਰਿਸ਼ਵਤ ਲੈਣ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦਾ ਸੈਕਟਰ-9 ਸਥਿਤ ਐੱਚ. ਡੀ. ਐੱਫ. ਸੀ. ਬੈਂਕ ’ਚ ਮੌਜੂਦ ਲਾਕਰ ਖੋਲ੍ਹਿਆ। ਸੀ. ਬੀ. ਆਈ. ਨੂੰ ਲਾਕਰ ’ਚੋਂ 50 ਗ੍ਰਾਮ ਸੋਨੇ ਦੇ ਗਹਿਣੇ ਤੇ ਪ੍ਰਾਪਰਟੀ ਦੇ ਕਾਗ਼ਜ਼ਾਤ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਉਸ ਦੇ ਚਾਰ ਹੋਰ ਬੈਂਕਾਂ ’ਚ ਲਾਕਰ ਹਨ। ਛੇਤੀ ਹੀ ਸੀ. ਬੀ. ਆਈ. ਇਨ੍ਹਾਂ ਲਾਕਰਾਂ ਨੂੰ ਖੋਲ੍ਹ ਕੇ ਜਾਂਚ ਕਰੇਗੀ। ਸੀ. ਬੀ. ਆਈ. ਨੂੰ ਉਮੀਦ ਹੈ ਕਿ ਬਾਕੀ ਬਚੇ ਲਾਕਰਾਂ ’ਚੋਂ ਸੋਨੇ ਦੇ ਹੋਰ ਗਹਿਣੇ ਮਿਲ ਸਕਦੇ ਹਨ। ਦੂਜੇ ਪਾਸੇ ਸੀ. ਬੀ. ਆਈ. ਕੋਲ ਜ਼ਬਤ ਭੁੱਲਰ ਦੀ ਡਾਇਰੀ ’ਚ ਕਈ ਵਿਚੋਲੀਆਂ ਅਤੇ ਅਫ਼ਸਰਾਂ ਦੇ ਨਾਵਾਂ ਦਾ ਜ਼ਿਕਰ ਹੈ। ਸੀ. ਬੀ. ਆਈ. ਡਾਇਰੀ ’ਚ ਮਿਲੇ ਨਾਵਾਂ ਦੀ ਜਾਂਚ ਕਰਨ ’ਚ ਲੱਗੀ ਹੈ। ਸੀ. ਬੀ. ਆਈ. ਛੇਤੀ ਹੀ ਪੰਜਾਬ ਦੇ ਕਈ ਅਫ਼ਸਰਾਂ ’ਤੇ ਸ਼ਿਕੰਜਾ ਕੱਸ ਸਕਦੀ ਹੈ। ਸੀ. ਬੀ. ਆਈ. ਦੀਆਂ ਟੀਮਾਂ ਭ੍ਰਿਸ਼ਟ ਅਫ਼ਸਰਾਂ ’ਤੇ ਨਜ਼ਰ ਰੱਖ ਰਹੀਆਂ ਹਨ ਤਾਂ ਕਿ ਉਨ੍ਹਾਂ ਨੂੰ ਵੀ ਸਲਾਖ਼ਾਂ ਪਿੱਛੇ ਭੇਜ ਸਕੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com