ਜੈਪੁਰ : ਜੈਪੁਰ ਜ਼ਿਲ੍ਹੇ ਦੇ ਚੌਮੂ ਖੇਤਰ ਵਿੱਚ ਬੁੱਧਵਾਰ ਸਵੇਰੇ ਇੱਕ ਹਾਈਵੇਅ 'ਤੇ ਤੇਜ਼ ਰਫ਼ਤਾਰ SUV ਨੇ ਤਿੰਨ ਮੋਟਰਸਾਈਕਲਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿਚ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ।
ਪੜ੍ਹੋ ਇਹ ਵੀ : ਵਾਲ-ਵਾਲ ਬਚੇ ਰਾਸ਼ਟਰਪਤੀ ਮੁਰਮੂ! ਲੈਂਡ ਹੁੰਦਿਆਂ ਹੀ ਹੈਲੀਪੈਡ 'ਚ ਧਸ ਗਿਆ ਹੈਲੀਕਾਪਟਰ
ਪੁਲਸ ਨੇ ਦੱਸਿਆ ਕਿ ਇਹ ਘਟਨਾ ਰਾਮਪੁਰਾ ਪੁਲੀਆ ਦੇ ਨੇੜੇ ਉਸ ਸਮੇਂ ਵਾਪਰੀ, ਜਦੋਂ ਇਕ ਪਰਿਵਾਰ ਦੇ ਮੈਂਬਰ ਖਾਟੂ ਸ਼ਿਆਮ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਘਰ ਨੂੰ ਵਾਪਸ ਆ ਰਹੇ ਸਨ। ਇਸ ਹਾਦਸੇ ਦੇ ਕਾਰਨ ਪਹਿਲਾਂ ਇਕ ਵਿਅਕਤੀ ਦੀ ਹੀ ਮੌਤ ਹੋਈ ਸੀ, ਜਦਕਿ ਬਾਕੀ ਦੇ 6 ਮੈਂਬਰਾਂ ਨੂੰ ਇਲਾਜ ਲਈ ਚੋਮੂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਸੀ। ਬਾਅਦ ਵਿਚ ਹਾਲਤ ਗੰਭੀਰ ਹੋਣ ਕਾਰਨ ਉਹਨਾਂ ਨੂੰ ਜੈਪੂਰ ਦੇ ਸਵਾਈ ਮਾਨ ਸਿੰਘ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ, ਜਿਥੇ 3 ਲੋਕਾਂ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ : ਹੱਦੋ ਪਾਰ ਹੋਏ ਸੋਨੇ-ਚਾਂਦੀ ਦੇ ਰੇਟ, 1.31 ਲੱਖ ਰੁਪਏ ਹੋਈ ਅੱਜ ਦੀ ਕੀਮਤ, ਜਾਣੋ ਚਾਂਦੀ ਦਾ ਭਾਅ
ਮ੍ਰਿਤਕਾਂ ਦੀ ਪਛਾਣ ਵਿਰੇਂਦਰ ਸ਼੍ਰੀਵਾਸਤਵ (55), ਸੁਨੀਲ ਸ਼੍ਰੀਵਾਸਤਵ (50), ਸ਼ਵੇਤਾ ਸ਼੍ਰੀਵਾਸਤਵ (26), ਅਤੇ ਉਸ ਦੇ ਪਤੀ ਲੱਕੀ ਸ਼੍ਰੀਵਾਸਤਵ (30) ਦੇ ਰੂਪ ਵਿਚ ਹੋਈ ਹੈ। ਇਸ ਹਾਦਸੇ ਵਿਚ ਜ਼ਖ਼ਮੀ ਹੋਏ ਬਾਕੀ ਲੋਕ ਐੱਸਐੱਮਐੱਸ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਪੁਲਸ ਨੇ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ ਐੱਸਯੂਵੀ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਡਰਾਈਵਰ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ : ਠੰਡ ਨੂੰ ਲੈ ਕੇ ਬਦਲਿਆ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਲੱਗਣਗੀਆਂ ਕਲਾਸਾਂ
Credit : www.jagbani.com