ਜਲੰਧਰ- ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਵਿਚ ਕਮਿਸ਼ਨਰੇਟ ਪੁਲਸ ਵੱਲੋਂ ਰੱਖੀ ਗਈ ਸਖ਼ਤ ਚੌਕਸੀ ਦੇ ਬਾਵਜੂਦ ਰਾਮਾ ਮੰਡੀ ਬਾਜ਼ਾਰ ਵਿਚ ਦੀਵਾਲੀ ਦੀ ਰਾਤ ਨੂੰ ਬਰਗਰ ਖਾ ਰਹੇ ਇਕ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਮਿਤ ਪੁੱਤਰ ਨਾਰਾਇਣ ਰਾਏ ਨਿਵਾਸੀ ਰਣਜੀਤ ਐਨਕਲੇਵ, ਦੀਪ ਨਗਰ, ਜਲੰਧਰ ਕੈਂਟ ਵਜੋਂ ਹੋਈ ਹੈ, ਜੋਕਿ ਮੂਲ ਰੂਪ ਤੋਂ ਬਿਹਾਰ ਦੇ ਜ਼ਿਲ੍ਹਾ ਸੀਤਾਮੜੀ ਦੇ ਥਾਣਾ ਨਾਨਪੁਰਾ ਵਿਚ ਪੈਂਦੇ ਪਿੰਡ ਕੁਰਹਰ ਦਾ ਰਹਿਣ ਵਾਲਾ ਸੀ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 6 ਵੱਡੇ IAS ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ, ਜਿਸ ਵਿਚ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ। ਇਨ੍ਹਾਂ ਵਿਚ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਹੁਣ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਐੱਸ. ਏ. ਐੱਸ. ਨਗਰ 'ਚ ਮੁੱਖ ਪ੍ਰਸ਼ਾਸਕ ਲਗਾਇਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਵਿੰਦਰਜੀਤ ਸਿੰਘ ਅੰਮ੍ਰਿਤਸਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਖ਼ਾਸ ਖ਼ਬਰਾਂ ਬਾਰੇ...
ਸਾਬਕਾ ਕਾਂਗਰਸੀ ਸਰਪੰਚ ਨੇ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਨੂੰ ਮਾਰੀਆਂ ਗੋਲ਼ੀਆਂ
ਦੀਵਾਲੀ ਦੀ ਰਾਤ ਪਿੰਡ ਧਗਾਣਾ ਵਿਖੇ ਕਰੀਬ 9:30 ਵਜੇ ਸਾਬਕਾ ਕਾਂਗਰਸੀ ਸਰਪੰਚ ਸੁਖਵਿੰਦਰ ਸਿੰਘ ਪੁੱਤਰ ਸਾਹਿਬ ਸਿੰਘ ਵੱਲੋਂ ਗੁਆਂਢ 'ਚ ਰਹਿੰਦੀ ਆਮ ਆਦਮੀ ਪਾਰਟੀ ਦੀ ਮੌਜੂਦਾ ਮੈਂਬਰ ਪੰਚਾਇਤ ਮਨਦੀਪ ਕੌਰ ਪਤਨੀ ਜਤਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀਆਂ ਲੱਗਣ ਕਾਰਣ ਗੰਭੀਰ ਜ਼ਖਮੀ ਹਾਲਤ ਵਿਚ ਜਦੋਂ ਮਨਦੀਪ ਕੌਰ ਨੂੰ ਸਰਕਾਰੀ ਹਸਪਤਾਲ ਪੱਟੀ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਮੁਅੱਤਲ DIG ਭੁੱਲਰ ਮਾਮਲੇ 'ਚ ਅਕਾਲੀ ਦਲ ਨੇ ਘੇਰੀ ਪੰਜਾਬ ਸਰਕਾਰ, ਸੁਖਬੀਰ ਬਾਦਲ ਨੇ ਕੀਤਾ ਟਵੀਟ
ਰਿਸ਼ਵਤ ਮਾਮਲੇ 'ਚ ਸੀ. ਬੀ. ਆਈ. ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਮਾਮਲੇ 'ਚ ਅਕਾਲੀ ਦਲ ਵਲੋਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਇਸ ਬਾਰੇ ਟਵੀਟ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਟਵੀਟ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਉਸ ਆਲੋਚਨਾ ਨੂੰ ਦੂਰ ਕਰਨ ਲਈ ਇਕ ਬੇਸ਼ਰਮੀ ਵਾਲੀ ਕੋਸ਼ਿਸ਼ ਹੈ, ਜਿਸ ਦਾ ਸਾਹਮਣਾ ਉਹ ਅਤੇ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਆਪਣੀ ਸਰਕਾਰ ਦੇ ਭ੍ਰਿਸ਼ਟਾਚਾਰ 'ਤੇ ਚੁੱਪ ਰਹਿਣ ਅਤੇ ਸ਼ਮੂਲੀਅਤ ਹੋਣ ਕਰਕੇ ਕਰ ਰਹੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ 'ਚ ਫਿਰ ਖ਼ੌਫਨਾਕ ਕਾਂਡ, ਕਾਂਗਰਸ ਦੇ ਸੀਨੀਅਰ ਆਗੂ 'ਤੇ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਕਸਬਾ ਚੋਹਲਾ ਸਾਹਿਬ ਦੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਉਪਰ ਦੋ ਨਕਾਬਪੋਸ਼ ਹਮਲਾਵਰਾਂ ਵੱਲੋਂ ਗੋਲੀਆਂ ਚਲਾਉਂਦੇ ਹੋਏ ਜਾਨ ਤੋਂ ਮਾਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਭਾਵੇਂ ਇਸ ਹਮਲੇ ਵਿਚ ਕਾਂਗਰਸ ਬਲਾਕ ਪ੍ਰਧਾਨ ਵਾਲ-ਵਾਲ ਬਚ ਗਏ ਪ੍ਰੰਤੂ ਇਸ ਵਾਰਦਾਤ ਦੌਰਾਨ ਪੂਰੇ ਕਸਬੇ ਵਿਚ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਵਾਰਦਾਤ ਦੇ ਸਬੰਧ ਵਿਚ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ 'ਚ ਜ਼ਬਰਦਸਤ ਧਮਾਕਾ! 2 ਔਰਤਾਂ ਸਣੇ ਕਈ ਲੋਕ ਆਏ ਲਪੇਟ 'ਚ, ਪੈ ਗਈਆਂ ਭਾਜੜਾਂ
ਬੀਤੀ ਰਾਤ ਦਿਵਾਲੀ ਦੇ ਤਿਉਹਾਰ ਮੌਕੇ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਂਬਾਦ ਵਿਖੇ ਗੰਭੀਰ ਹਾਦਸਾ ਵਾਪਰਿਆ, ਜਿੱਥੇ ਗੰਧਕ ਤੇ ਪਟਾਸ ਨੂੰ ਕੁੱਟਦਿਆਂ ਹੋਇਆਂ ਹੋਏ ਬਲਾਸਟ ਕਾਰਨ 2 ਔਰਤਾਂ ਸਮੇਤ 7 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿਚ ਪਰਿਵਾਰ ਦੇ ਕਈ ਜੀਅ ਜ਼ਖ਼ਮੀ ਹੋ ਗਏ, ਜਿਸ ਵਿਚ ਦੋ ਸਕੇ ਭਰਾ, ਇਕ ਧੀ ਅਤੇ ਦੋ ਜਵਾਈ ਦੱਸੇ ਜਾ ਰਹੇ ਹਨ। ਇਸ ਦੌਰਾਨ ਦੋ ਜ਼ਖ਼ਮੀਆਂ ਦੀਆਂ ਬਾਹਾਂ ਤੇ ਮੂੰਹ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਅੰਮ੍ਰਿਤਸਰ ਦੇ ਧਰਮਾ ਕਤਲ ਕੇਸ 'ਚ ਲੋੜੀਂਦੇ ਗੈਂਗਸਟਰ ਦਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
ਜਲੰਧਰ ਵਿਚ ਇਕ ਸ਼ੂਟਰ ਦਾ ਐਨਕਾਊਂਟਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਇਕ ਸ਼ੂਟਰ ਦਾ ਐਨਕਾਊਂਟਰ ਕੀਤਾ। ਸ਼ੂਟਰ ਦੀ ਪਛਾਣ ਮਨਕਰਨ ਵਜੋਂ ਹੋਈ ਹੈ, ਜੋਕਿ ਪੁਲਸ ਦੀ ਗੋਲ਼ੀ ਲੱਗਣ ਦੌਰਾਨ ਜ਼ਖ਼ਮੀ ਹੋ ਗਿਆ। ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ ਦੌਰਾਨ ਮਨਕਰਨ ਦੇ ਢਿੱਡ ਵਿੱਚ ਗੋਲ਼ੀ ਲੱਗੀ ਹੈ, ਜਿਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਕਾਬੂ ਕਰਕੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦੀ ਵੀ ਹੋਈ ਬਦਲੀ, ਵੇਖੋ LIST
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 6 ਵੱਡੇ IAS ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ, ਜਿਸ ਵਿਚ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ। ਇਨ੍ਹਾਂ ਵਿਚ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਹੁਣ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਐੱਸ. ਏ. ਐੱਸ. ਨਗਰ 'ਚ ਮੁੱਖ ਪ੍ਰਸ਼ਾਸਕ ਲਗਾਇਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਵਿੰਦਰਜੀਤ ਸਿੰਘ ਅੰਮ੍ਰਿਤਸਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਮ੍ਰਿਤਕ ਪੁੱਤ ਅਕੀਲ ਨੂੰ ਲੈ ਕੇ ਸਾਬਕਾ DGP ਮੁਹੰਮਦ ਮੁਸਤਫ਼ਾ ਦਾ ਸਨਸਨੀਖੇਜ਼ ਖ਼ੁਲਾਸਾ
ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਦੀ ਮੌਤ ਦੇ ਮਾਮਲੇ ਵਿਚ ਰੋਜ਼ਾਨਾ ਨਵੀਆਂ ਪਰਤਾਂ ਖੁਲ੍ਹ ਰਹੀਆਂ ਹਨ। ਹੁਣ ਮੁਹੰਮਦ ਮੁਸਤਫਾ ਖੁਦ ਮੀਡੀਆ ਅੱਗੇ ਆਏ ਹਨ ਅਤੇ ਆਪਣੇ ਪੁੱਤਰ ਦੀ ਮਾਨਸਿਕ ਸਥਿਤੀ, ਉਸ ਦੇ ਵਿਵਹਾਰ ਅਤੇ ਪਰਿਵਾਰ 'ਤੇ ਲੱਗੇ ਦੋਸ਼ਾਂ ਬਾਰੇ ਖੁੱਲ੍ਹ ਕੇ ਬਿਆਨ ਦਿੱਤਾ ਹੈ। ਮੁਸਤਫਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਅਕੀਲ ਪਿਛਲੇ ਕਈ ਸਾਲਾਂ ਤੋਂ ਮਾਨਸਿਕ ਤੌਰ 'ਤੇ ਅਸਥਿਰ ਸੀ ਜਿਸ ਦੇ ਚੱਲਦੇ ਉਹ ਅਤੇ ਪੂਰਾ ਪਰਿਵਾਰ ਪ੍ਰੇਸ਼ਾਨੀ ਝੱਲ ਰਿਹਾ ਸੀ। ਉਨ੍ਹਾਂ ਅਨੁਸਾਰ 2024 ਵਿਚ ਅਕੀਲ ਦੀ ਮਾਨਸਿਕ ਸਥਿਤੀ ਪੂਰੀ ਤਰ੍ਹਾਂ ਵਿਗੜ ਗਈ ਸੀ। ਉਸ ਨੇ ਇਕ ਵੀਡੀਓ ਵਿਚ ਪਰਿਵਾਰ ਦੀਆਂ ਔਰਤਾਂ ਬਾਰੇ ਗੰਭੀਰ ਦੋਸ਼ ਲਗਾਏ ਸਨ, ਜਿਸ ਵਿਚ ਉਸ ਨੇ ਕਿਹਾ ਕਿ ਪਰਿਵਾਰ ਦੀਆਂ ਔਰਤਾਂ ਕੋਠਾ ਚਲਾਉਂਦੀਆਂ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਦੀਵਾਲੀ ਵਾਲੀ ਰਾਤ ਹੋਈ ਮਾਮੂਲੀ ਤਕਰਾਰ, ਸਵੇਰੇ ਉਠਦੇ ਸਾਰ ਜੋ ਹੋਇਆ ਦੇਖ ਕੰਬਿਆ ਹਰ ਕੋਈ
ਦੀਵਾਲੀ ਦੀ ਰਾਤ ਨੂੰ ਦੋ ਵਿਅਕਤੀਆਂ ਦਾ ਖਮਾਣੋਂ ਦੀ ਵਾਰਡ ਨੰਬਰ ਛੇ 'ਚ ਜ਼ੁਬਾਨੀ ਤਕਰਾਰ ਹੋ ਗਿਆ, ਜੋ ਸਵੇਰੇ ਉੱਠਦੇ ਸਾਰ ਕਤਲ ਦੇ ਰੂਪ ਵਿਚ ਬਦਲ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਅਮਨਦੀਪ ਸਿੰਘ ਪੁੱਤਰ ਰਾਮ ਸਿੰਘ ਦੀ ਪਤਨੀ ਕਰਮਜੀਤ ਕੌਰ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਨੂੰ ਸਾਡੇ ਘਰ ਸਾਡਾ ਗੁਆਂਢੀ ਨੌਜਵਾਨ ਆਇਆ ਜਿਸ ਨੇ ਮੇਰੇ ਪਤੀ ਨੂੰ ਉੱਚੀ ਉੱਚੀ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਦੀਵਾਲੀ ਦੀ ਰਾਤ ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਜਲੰਧਰ! ਬਰਗਰ ਖਾ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਵਿਚ ਕਮਿਸ਼ਨਰੇਟ ਪੁਲਸ ਵੱਲੋਂ ਰੱਖੀ ਗਈ ਸਖ਼ਤ ਚੌਕਸੀ ਦੇ ਬਾਵਜੂਦ ਰਾਮਾ ਮੰਡੀ ਬਾਜ਼ਾਰ ਵਿਚ ਦੀਵਾਲੀ ਦੀ ਰਾਤ ਨੂੰ ਬਰਗਰ ਖਾ ਰਹੇ ਇਕ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਮਿਤ ਪੁੱਤਰ ਨਾਰਾਇਣ ਰਾਏ ਨਿਵਾਸੀ ਰਣਜੀਤ ਐਨਕਲੇਵ, ਦੀਪ ਨਗਰ, ਜਲੰਧਰ ਕੈਂਟ ਵਜੋਂ ਹੋਈ ਹੈ, ਜੋਕਿ ਮੂਲ ਰੂਪ ਤੋਂ ਬਿਹਾਰ ਦੇ ਜ਼ਿਲ੍ਹਾ ਸੀਤਾਮੜੀ ਦੇ ਥਾਣਾ ਨਾਨਪੁਰਾ ਵਿਚ ਪੈਂਦੇ ਪਿੰਡ ਕੁਰਹਰ ਦਾ ਰਹਿਣ ਵਾਲਾ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਬਿਹਾਰ ਚੋਣਾਂ ਤੋਂ ਪਹਿਲਾਂ RJD ਨੂੰ ਵੱਡਾ ਝਟਕਾ! ਮੋਹਨੀਆ ਤੋਂ ਸ਼ਵੇਤਾ ਸੁਮਨ ਦੀ ਨਾਮਜ਼ਦਗੀ ਰੱਦ
ਬਿਹਾਰ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਮਹਾਂਗਠਜੋੜ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਲਾਲੂ ਯਾਦਵ ਦੀ ਆਰਜੇਡੀ ਪਾਰਟੀ ਕੈਮੂਰ ਜ਼ਿਲ੍ਹੇ ਦੀ ਮੋਹਨੀਆ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕਰਨ ਵਾਲੀ ਆਰਜੇਡੀ ਉਮੀਦਵਾਰ ਸ਼ਵੇਤਾ ਸੁਮਨ ਦੀ ਨਾਮਜ਼ਦਗੀ ਚੋਣ ਕਮਿਸ਼ਨ ਵਲੋਂ ਰੱਦ ਕਰ ਦਿੱਤੀ ਗਈ ਹੈ। ਸ਼ਵੇਤਾ ਸੁਮਨ ਨੇ ਦੋਸ਼ ਲਗਾਇਆ ਹੈ ਕਿ ਉਸਦੀ ਨਾਮਜ਼ਦਗੀ ਜਾਣਬੁੱਝ ਕੇ ਰੱਦ ਕੀਤੀ ਗਈ ਹੈ। ਉਹ ਇਸ ਫੈਸਲੇ ਵਿਰੁੱਧ ਇਤਰਾਜ਼ ਦਾਇਰ ਕਰੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਵਾਲ-ਵਾਲ ਬਚੇ ਰਾਸ਼ਟਰਪਤੀ ਮੁਰਮੂ! ਲੈਂਡ ਹੁੰਦਿਆਂ ਹੀ ਹੈਲੀਪੈਡ 'ਚ ਧਸ ਗਿਆ ਹੈਲੀਕਾਪਟਰ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਉਨ੍ਹਾਂ ਦੇ ਸਬਰੀਮਾਲਾ ਦੌਰੇ 'ਤੇ ਲੈ ਜਾ ਰਿਹਾ ਹੈਲੀਕਾਪਟਰ ਬੁੱਧਵਾਰ ਸਵੇਰੇ ਪ੍ਰਮਾਦਮ ਦੇ ਰਾਜੀਵ ਗਾਂਧੀ ਇਨਡੋਰ ਸਟੇਡੀਅਮ ਵਿਖੇ ਨਵੇਂ ਕੰਕਰੀਟ ਵਾਲੇ ਹੈਲੀਪੈਡ 'ਤੇ ਉਤਰਦੇ ਸਮੇਂ ਇੱਕ ਟੋਏ ਵਿੱਚ ਫਸ ਗਿਆ। ਇਸ ਨਾਲ ਇਕ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ। ਦੱਸ ਦੇਈਏ ਕਿ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੇਰਲ ਦੇ ਦੌਰੇ 'ਤੇ ਹਨ। ਦਰਅਸਲ, ਪ੍ਰਮਾਦਮ ਸਟੇਡੀਅਮ ਦਾ ਹੈਲੀਪੈਡ, ਜਿੱਥੇ ਉਨ੍ਹਾਂ ਦਾ ਹੈਲੀਕਾਪਟਰ ਉਤਰਿਆ ਸੀ, ਥੋੜ੍ਹਾ ਜਿਹਾ ਜ਼ਮੀਨ ਵਿਚ ਧੱਸ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
Credit : www.jagbani.com