ਚੱਕਰਵਾਤ ਦਾ ਕਹਿਰ! IMD ਵਲੋਂ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ, ਅਗਲੇ 48 ਘੰਟੇ...

ਚੱਕਰਵਾਤ ਦਾ ਕਹਿਰ! IMD ਵਲੋਂ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ, ਅਗਲੇ 48 ਘੰਟੇ...

ਨਵੀਂ ਦਿੱਲੀ : ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਦੱਖਣੀ ਬੰਗਾਲ ਦੀ ਖਾੜੀ ਉੱਤੇ ਇੱਕ ਸੰਭਾਵੀ ਚੱਕਰਵਾਤੀ ਸਰਕੂਲੇਸ਼ਨ ਦੇ ਸੰਕੇਤ ਹਨ, ਜਿਸ ਕਾਰਨ ਦੱਖਣੀ ਭਾਰਤ ਵਿੱਚ ਪਹਿਲਾਂ ਹੀ ਭਾਰੀ ਬਾਰਿਸ਼ ਦੀ ਸ਼ੁਰੂਆਤ ਹੋ ਚੁੱਕੀ ਹੈ। ਮੌਸਮ ਵਿਭਾਗ ਦੇ ਅਨੁਸਾਰ ਇਹ ਪ੍ਰਣਾਲੀ ਹੌਲੀ-ਹੌਲੀ ਪੱਛਮ-ਉੱਤਰ-ਪੱਛਮ ਵੱਲ ਵਧੇਗੀ ਅਤੇ ਅੱਜ ਦੁਪਹਿਰ ਤੱਕ ਦੱਖਣ-ਪੱਛਮ ਅਤੇ ਨਾਲ ਲੱਗਦੇ ਪੱਛਮੀ-ਮੱਧ ਬੰਗਾਲ ਦੀ ਖਾੜੀ ਉੱਤੇ ਇੱਕ ਦਬਾਅ ਵਿੱਚ ਵਿਕਸਤ ਹੋ ਸਕਦੀ ਹੈ। ਇਸਦਾ ਪ੍ਰਭਾਵ ਅਗਲੇ ਕੁਝ ਦਿਨਾਂ ਤੱਕ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕੇਰਲ, ਕਰਨਾਟਕ ਅਤੇ ਤੇਲੰਗਾਨਾ ਦੇ ਕਈ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ।

ਪੜ੍ਹੋ ਇਹ ਵੀ : ਅਗਲੇ 48 ਤੋਂ 72 ਘੰਟੇ ਖ਼ਤਰਨਾਕ! ਇਨ੍ਹਾਂ ਥਾਵਾਂ 'ਤੇ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

ਤਾਮਿਲਨਾਡੂ ਰੈੱਡ ਅਲਰਟ, ਚੇਨਈ ਆਰੇਂਜ ਜ਼ੋਨ ਵਿੱਚ
ਮੌਸਮ ਵਿਭਾਗ ਨੇ ਤਾਮਿਲਨਾਡੂ ਦੇ ਅੱਠ ਜ਼ਿਲ੍ਹਿਆਂ - ਵਿੱਲੂਪੁਰਮ, ਕੁੱਡਾਲੋਰ, ਨਾਗਾਪੱਟੀਨਮ, ਮਯੀਲਾਦੁਥੁਰਾਈ, ਤਿਰੂਵੱਲੂਰ, ਤੰਜਾਵੁਰ, ਪੁਡੂਕੋਟਾਈ ਅਤੇ ਰਾਮਨਾਥਪੁਰਮ - ਨੂੰ ਭਾਰੀ ਬਾਰਿਸ਼ ਦੀ ਚੇਤਾਵਨੀ ਦਿੰਦੇ ਹੋਏ ਰੈੱਡ ਅਲਰਟ ਜਾਰੀ ਕੀਤਾ ਹੈ। ਰਾਜਧਾਨੀ ਚੇਨਈ ਨੂੰ ਔਰੇਂਜ ਅਲਰਟ 'ਤੇ ਰੱਖਿਆ ਗਿਆ ਹੈ, ਕਿਉਂਕਿ ਲਗਾਤਾਰ ਦੂਜੇ ਦਿਨ ਭਾਰੀ ਬਾਰਿਸ਼ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੌਰਾਨ ਕਈ ਥਾਵਾਂ 'ਤੇ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਚੇਨਈ, ਕਾਂਚੀਪੁਰਮ, ਤਿਰੂਵਰੁਰ, ਤਿਰੂਵੰਨਮਲਾਈ, ਕਾਲਾਕੁਰਿਚੀ ਅਤੇ ਕਰਾਈਕਲ ਵਰਗੇ ਇਲਾਕਿਆਂ ਵਿੱਚ ਅੱਜ ਬਿਜਲੀ ਡਿੱਗਣ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ : ਇਨ੍ਹਾਂ ਔਰਤਾਂ ਨੂੰ ਮਿਲੇਗੀ ਪੱਕੀ ਨੌਕਰੀ, ਹੋਵੇਗੀ 30000 ਰੁਪਏ ਤਨਖਾਹ! ਹੋ ਗਿਆ ਵੱਡਾ ਐਲਾਨ

ਅਗਲੇ 48 ਘੰਟੇ ਦੱਖਣੀ-ਭਾਰਤ 'ਚ ਭਾਰੀ ਮੀਂਹ
23 ਤੋਂ 28 ਅਕਤੂਬਰ ਦੇ ਵਿਚਕਾਰ ਦੱਖਣੀ ਰਾਜਾਂ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ ਅਤੇ ਕੇਰਲ ਵਿੱਚ ਵਿਆਪਕ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਰਾਜਾਂ ਵਿੱਚ ਅਗਲੇ ਪੰਜ ਦਿਨਾਂ ਤੱਕ ਗਰਜ-ਚਮਕ ਦੇ ਨਾਲ-ਨਾਲ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 23 ਤੋਂ 26 ਅਕਤੂਬਰ ਦੌਰਾਨ ਓਡੀਸ਼ਾ ਵਿੱਚ ਬਿਜਲੀ ਡਿੱਗਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਅਗਲੇ ਪੰਜ ਦਿਨਾਂ ਤੱਕ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ : ਹੱਦੋ ਪਾਰ ਹੋਏ ਸੋਨੇ-ਚਾਂਦੀ ਦੇ ਰੇਟ, 1.31 ਲੱਖ ਰੁਪਏ ਹੋਈ ਅੱਜ ਦੀ ਕੀਮਤ, ਜਾਣੋ ਚਾਂਦੀ ਦਾ ਭਾਅ

ਰਾਜਸਥਾਨ ਵਿਚ ਬਦਲਿਆ ਮੌਸਮ
ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਕਾਰਨ ਰਾਜਸਥਾਨ ਵਿੱਚ ਵੀ ਮੌਸਮ ਵਿੱਚ ਤਬਦੀਲੀ ਦਰਜ ਕੀਤੀ ਗਈ ਹੈ। ਜੈਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪਟਾਕਿਆਂ ਦੇ ਧੂੰਏਂ ਅਤੇ ਬੱਦਲਾਂ ਦੀ ਮੌਜੂਦਗੀ ਕਾਰਨ ਤਾਪਮਾਨ ਲਗਭਗ ਦੋ ਡਿਗਰੀ ਵਧ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ 25 ਤੋਂ 28 ਅਕਤੂਬਰ ਦੇ ਵਿਚਕਾਰ ਕੋਟਾ ਅਤੇ ਉਦੈਪੁਰ ਡਿਵੀਜ਼ਨ ਦੇ ਕੁਝ ਹਿੱਸਿਆਂ ਵਿੱਚ ਬੱਦਲਵਾਈ ਰਹੇਗੀ ਅਤੇ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ, ਜਦੋਂ ਕਿ ਬਾਕੀ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ।

ਪੜ੍ਹੋ ਇਹ ਵੀ : ਵਾਲ-ਵਾਲ ਬਚੇ ਰਾਸ਼ਟਰਪਤੀ ਮੁਰਮੂ! ਲੈਂਡ ਹੁੰਦਿਆਂ ਹੀ ਹੈਲੀਪੈਡ 'ਚ ਧਸ ਗਿਆ ਹੈਲੀਕਾਪਟਰ

ਉੱਤਰੀ ਭਾਰਤ 'ਚ ਠੰਡ, ਦਿੱਲੀ ਦਾ ਮੌਸਮ
ਉੱਤਰ-ਪੱਛਮੀ ਭਾਰਤ ਵਿੱਚ ਤਾਪਮਾਨ ਹੌਲੀ-ਹੌਲੀ ਘਟ ਰਿਹਾ ਹੈ। ਅਗਲੇ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਘਟਣ ਦੀ ਉਮੀਦ ਹੈ। ਇਸ ਨਾਲ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਮੌਸਮ ਹੋਰ ਠੰਡਾ ਹੋ ਜਾਵੇਗਾ। ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 32.1 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 21.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ਵਿੱਚ ਅੱਜ ਅਸਮਾਨ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਤਾਪਮਾਨ 32 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਪ੍ਰਦੂਸ਼ਣ ਦੇ ਪੱਧਰ ਵਿੱਚ ਵੀ ਥੋੜ੍ਹਾ ਵਾਧਾ ਦਰਜ ਕੀਤਾ ਗਿਆ ਹੈ।

ਹਿਮਾਚਲ ਵਿਚ ਤਾਜ਼ਾ ਭਰਫਬਾਰੀ
ਉੱਤਰੀ ਭਾਰਤ ਦੀਆਂ ਪਹਾੜੀਆਂ ਵਿੱਚ ਵੀ ਸਰਦੀਆਂ ਦੀ ਸ਼ੁਰੂਆਤ ਹੋ ਗਈ ਹੈ। ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਅਤੇ ਮਨਾਲੀ ਦੇ ਉੱਚੇ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੈਰ-ਸਪਾਟਾ ਕਾਰੋਬਾਰਾਂ ਦੇ ਇਸ ਦੌਰਾਨ ਚਿਹਰੇ ਖੁਸ਼ ਹਨ, ਕਿਉਂਕਿ ਬਰਫ਼ਬਾਰੀ ਨਾਲ ਸੈਲਾਨੀਆਂ ਦੀ ਆਮਦ ਵਧਣ ਦੀ ਉਮੀਦ ਹੈ। ਸ਼ਿਮਲਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਵੀ ਹੋਈ।

ਪੜ੍ਹੋ ਇਹ ਵੀ : ਠੰਡ ਨੂੰ ਲੈ ਕੇ ਬਦਲਿਆ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਲੱਗਣਗੀਆਂ ਕਲਾਸਾਂ

Credit : www.jagbani.com

  • TODAY TOP NEWS