ਪੰਜਾਬ 'ਚ Verka Milk Plant ਅੰਦਰ ਵੱਡਾ ਧਮਾਕਾ! ਜਾਨ ਬਚਾਉਣ ਲਈ ਇੱਧਰ-ਉੱਧਰ ਦੌੜੇ ਮਜ਼ਦੂਰ

ਪੰਜਾਬ 'ਚ Verka Milk Plant ਅੰਦਰ ਵੱਡਾ ਧਮਾਕਾ! ਜਾਨ ਬਚਾਉਣ ਲਈ ਇੱਧਰ-ਉੱਧਰ ਦੌੜੇ ਮਜ਼ਦੂਰ

ਲੁਧਿਆਣਾ : ਸ਼ਹਿਰ ਦੇ ਨਾਮੀ ਵੇਰਕਾ ਮਿਲਕ ਪਲਾਂਟ 'ਚ ਬੀਤੀ ਰਾਤ ਇਕ ਭਿਆਨਕ ਧਮਾਕੇ ਕਾਰਨ ਹਾਹਾਕਾਰ ਮਚ ਗਈ। ਅਚਾਨਕ ਹੋਏ ਧਮਾਕੇ 'ਚ 6 ਮੁਲਾਜ਼ਮ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਡੀ. ਐੱਮ. ਸੀ. ਹਸਪਤਾਲ ਦਾਖ਼ਲ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ ਇਕ ਮੁਲਾਜ਼ਮ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਹੈ। ਜ਼ਖਮੀਆਂ ਦੀ ਪਛਾਣ ਕੁਲਵੰਤ ਸਿੰਘ, ਕੁਨਾਲ ਜੈਨ, ਅਜੀਤ ਸਿੰਘ, ਪੁਨੀਤ ਕੁਮਾਰ, ਦਵਿੰਦਰ ਸਿੰਘ ਅਤੇ ਗੁਰਤੇਜ ਦੇ ਤੌਰ 'ਤੇ ਹੋਈ ਹੈ। ਇਨ੍ਹਾਂ 'ਚੋਂ ਕੁਨਾਲ ਜੈਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ ਹਾਲਤ 'ਤੇ ਨਜ਼ਰ ਰੱਖ ਰਹੀ ਹੈ।

PunjabKesari

ਜਾਣਕਾਰੀ ਮੁਤਾਬਕ ਇਹ ਹਾਦਸਾ ਪਲਾਂਟ ਦੇ ਏਅਰ ਹੀਟਰ ਸੈਕਸ਼ਨ 'ਚ ਹੋਇਆ, ਜਿੱਥੇ ਅਚਾਨਕ ਤੇਜ਼ ਆਵਾਜ਼ ਨਾਲ ਧਮਾਕਾ ਹੋਇਆ। ਧਮਾਕੇ ਦੀ ਗੂੰਜ ਨਾਲ ਫੈਕਟਰੀ 'ਚ ਹਫੜਾ-ਦਫੜੀ ਮਚ ਗਈ। ਮੌਕੇ 'ਤੇ ਕੰਮ ਕਰ ਰਹੇ ਮੁਲਾਜ਼ਮ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਵੇਰਕਾ ਪ੍ਰਬੰਧਨ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਸਰਾਭਾ ਨਗਰ ਦੇ ਐੱਸ. ਐੱਚ. ਓ. ਆਦਿੱਤਿਆ ਸ਼ਰਮਾ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ।

ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਏਅਰ ਹੀਟਰ 'ਚ ਤਕਨੀਕੀ ਖ਼ਰਾਬੀ ਦੇ ਕਾਰਨ ਧਮਾਕਾ ਹੋਣ ਦੀ ਸੰਭਾਵਨਾ ਹੈ। ਫਿਲਹਾਲ ਪੁਲਸ ਨੇ ਫੈਕਟਰੀ ਨੂੰ ਸੀਲ ਕਰ ਦਿੱਤਾ ਹੈ ਅਤੇ ਫਾਰੈਂਸਿਕ ਟੀਮ ਨੂੰ ਜਾਂਚ ਲਈ ਬੁਲਾਇਆ ਗਿਆ ਹੈ। ਹਾਦਸੇ ਤੋਂ ਬਾਅਦ ਪਲਾਂਟ 'ਚ ਦਹਿਸ਼ਤ ਦਾ ਮਾਹੌਲ ਹੈ। ਪ੍ਰਸ਼ਾਸਨ ਨੇ ਹਾਦਸੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਸ਼ੁਰੂਆਤੀ ਜਾਂਚ 'ਚ ਸੁਰੱਖਿਆ ਮਾਪਦੰਡਾਂ 'ਚ ਲਾਪਰਵਾਹੀ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

 

Credit : www.jagbani.com

  • TODAY TOP NEWS