ਲੁਧਿਆਣਾ: ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਇਕ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਅੱਗ ਦੀਆਂ ਲਪਟਾਂ ਨੇ ਟਰੱਕ ਨੂੰ ਚੁਫ਼ੇਰਿਓਂ ਘੇਰ ਲਿਆ ਤੇ ਡਰਾਈਵਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਹ ਮੰਜ਼ਰ ਵੇਖ ਕੇ ਆਲੇ-ਦੁਆਲੇ ਦੇ ਲੋਕ ਵੀ ਸਹਿਮ ਗਏ ਤੇ ਇਸ ਦੀ ਸੂਚਨਾ ਫ਼ਾਇਰ ਬ੍ਰਿਗੇਡ ਨੂੰ ਦਿੱਤੀ ਗਈ, ਜਿਨ੍ਹਾਂ ਨੇ ਬੜੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ।


ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦੀ ਵੀ ਹੋਈ ਬਦਲੀ, ਵੇਖੋ LIST
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਕ ਡਰਾਈਵਰ ਵਿਜੇ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਤਕਰੀਬਨ 5 ਵਜੇ ਉਹ ਗੁਰਾਇਆ ਤੋਂ ਲੁਧਿਆਣਾ ਵੱਲ ਲੋਹੇ ਦੀ ਮਸ਼ੀਨ ਲੈ ਕੇ ਜਾ ਰਿਹਾ ਸੀ ਤੇ ਇਸੇ ਦੌਰਾਨ ਜਦੋਂ ਲਾਡੋਵਾਲ ਪੁਲ਼ ਨੂੰ ਪਾਰ ਕਰ ਕੇ ਅੱਗੇ ਜਾ ਰਿਹਾ ਸੀ ਤਾਂ ਗੱਡੀ ਵਿਚੋਂ ਇਕਦਮ ਚੰਗਿਆੜੀਆਂ ਨਿਕਲਣ ਲੱਗ ਪਈਆਂ। ਉਸ ਨੇ ਟਰੱਕ ਨੂੰ ਸਾਈਡ 'ਤੇ ਲਗਾ ਕੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਵੇਖਦੇ ਹੀ ਵੇਖਦੇ ਟਰੱਕ ਬੁਰੀ ਤਰ੍ਹਾਂ ਸੜ ਗਿਆ। ਫ਼ਾਇਰ ਬ੍ਰਿਗੇਡ ਵਿਭਾਗ ਨੂੰ ਇਸ ਦੀ ਸੂਚਨਾ ਦਿੱਤੀ ਗਈ ਤੇ ਤਕਰੀਬਨ ਅੱਧੇ ਘੰਟੇ ਦੀ ਮੁਸ਼ੱਕਤ ਮਗਰੋਂ ਟਰੱਕ ਨੂੰ ਲੱਗੀ ਅੱਗ 'ਤੇ ਕਾਬੂ ਪਾਇਆ ਗਿਆ।
Credit : www.jagbani.com