ਹੁਸ਼ਿਆਰਪੁਰ- ਹੁਸ਼ਿਆਰਪੁਰ 'ਚ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਦਾ ਐਨਕਾਊਂਟਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਮਾਹਿਲਪੁਰ ਵਿਚ ਪੈਂਦੇ ਪਿੰਡ ਮਹਿਦੂਦ 'ਚ ਹੁਸ਼ਿਆਰਪੁਰ ਪੁਲਸ ਵੱਲੋਂ ਦੋ ਲੋਕਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁੱਤਰ ਕੇਸ਼ਵ ਉਸ ਦੇ ਨਾਲ ਉਸ ਦਾ ਪਿਤਾ ਸੀ ਅਤੇ ਇਹ ਪਿਛਲੇ ਕਈ ਮਾਮਲਿਆਂ ਦੇ ਵਿੱਚ ਹੁਸ਼ਿਆਰਪੁਰ ਪੁਲਸ ਨੂੰ ਲੁੜੀਂਦੇ ਸਨ।

ਅੱਜ ਜਦੋਂ ਦੋਵੇਂ ਪਿਓ-ਪੁੱਤ ਦਾ ਪਿੱਛਾ ਕੀਤਾ ਗਿਆ ਤਾਂ ਇਨ੍ਹਾਂ ਨੇ ਜੇਜੋ ਤੋਂ ਮਹਿਦੂਦ ਸਾਈਡ ਨੂੰ ਜੰਗਲਾਂ ਵਿੱਚ ਆਪਣੀ ਮੋਟਰਸਾਈਕਲ ਪਾ ਲਈ ਅਤੇ ਪੁਲਸ ਨੇ ਜਦੋਂ ਪਿੱਛਾ ਕੀਤਾ ਤਾਂ ਦੋਵੇਂ ਪਾਸਿਓਂ ਗੋਲ਼ੀਆਂ ਚਲਾਈਆਂ ਗਈਆਂ। ਇਸ ਦੌਰਾਨ ਪੁਲਸ ਦੀ ਗੋਲ਼ੀ ਇਕ ਮੁਲਜ਼ਮ ਦੀ ਲੱਤ ਵਿੱਚ ਲੱਗੀ। ਜ਼ਖ਼ਮੀ ਹਾਲਤ ਵਿਚ ਮੁਲਜ਼ਮ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ ਅਤੇ ਦੂਜੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਫਿਲਹਾਲ ਇਨ੍ਹਾਂ ਦੇ ਕੋਲੋਂ ਇਕ ਰਿਵਾਲਵਰ ਅਤੇ ਕੁਝ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਸ ਜਾਂਚ ਵਿੱਚ ਜੁਟੀ ਹੋਈ ਹੈ।


- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com