ਚੰਡੀਗੜ੍ਹ: ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਜਾ ਰਹੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਫੇਕ ਵੀਡੀਓਜ਼ ਬਾਰੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਇਸ ਮਾਮਲੇ ਵਿਚ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ, ਉੱਥੇ ਹੀ ਇਸ ਪੂਰੇ ਘਟਨਾਕ੍ਰਮ ਨੂੰ ਵਿਰੋਧੀਆਂ ਵੱਲੋਂ ਚਲਾਇਆ ਜਾ ਰਿਹਾ ਪ੍ਰੋਪੇਗੰਡਾ ਕਰਾਰ ਦਿੱਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਵੀਡੀਓਜ਼ ਸ਼ੇਅਰ ਕਰਨ ਵਾਲੇ ਅਕਾਊਂਟਸ ਭਾਰਤੀ ਜਨਤਾ ਪਾਰਟੀ ਦੇ ਸੋਸ਼ਲ ਮੀਡੀਆ ਵਿੰਗ ਨਾਲ ਜੁੜੇ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦੀ ਵੀ ਹੋਈ ਬਦਲੀ, ਵੇਖੋ LIST
ਬਲਤੇਜ ਪੰਨੂ ਨੇ ਦੱਸਿਆ ਕਿ ਵੀਡੀਓਜ਼ ਅਪਲੋਡ ਕਰਨ ਵਾਲਾ ਵਿਅਕਤੀ ਕੈਨੇਡਾ ਵਿਚ ਰਹਿੰਦਾ ਹੈ ਤੇ ਉਸ 'ਤੇ ਪਹਿਲਾਂ ਵੀ ਧੋਖਾਧੜੀ ਦੇ ਕਈ ਦੋਸ਼ ਲੱਗ ਚੁੱਕੇ ਹਨ। ਇਸੇ ਵਿਅਕਤੀ ਨੇ ਕੁਝ ਸਮਾਂ ਪਹਿਲਾਂ ਕੇਂਦਰੀ ਮੰਤਰੀ ਦੀਆਂ ਵੀਡੀਓਜ਼ ਵੀ ਪਾਈਆਂ ਸਨ। ਉਨ੍ਹਾਂ ਕਿਹਾ ਕਿ ਮੋਹਾਲੀ ਦੀ ਅਦਾਲਤ ਨੇ ਵੀ ਮੁੱਖ ਮੰਤਰੀ ਦੀਆਂ ਇਨ੍ਹਾਂ ਵੀਡੀਓਜ਼ ਨੂੰ ਫੇਕ ਦੱਸਿਆ ਹੈ ਤੇ 24 ਘੰਟਿਆਂ ਅੰਦਰ ਇਨ੍ਹਾਂ ਨੂੰ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਜ਼ੋਰਦਾਰ ਧਮਾਕਾ! ਨੌਜਵਾਨ ਦੀ ਦਰਦਨਾਕ ਮੌਤ; ਹੋਰ ਵੀ ਕਈ ਲੋਕ ਆਏ ਲਪੇਟ 'ਚ
ਇਸ ਦੌਰਾਨ ਬਲਤੇਜ ਪੰਨੂ ਨੇ ਵਿਰੋਧੀਆਂ 'ਤੇ ਵੀ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਕੋਈ ਮੁੱਦਾ ਨਹੀਂ, ਇਸ ਲਈ ਉਹ ਹੁਣ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵੀਡੀਓਜ਼ ਵਾਇਰਲ ਕਰਨ ਦੇ ਪਿੱਛੇ ਸਿਰਫ਼ ਇਕ ਵਿਅਕਤੀ ਹੀ ਨਹੀਂ, ਸਗੋਂ ਕਈ ਧਿਰਾਂ ਦਾ ਹੱਥ ਹੈ, ਜਿੰਨ੍ਹਾਂ ਵਿਚੋਂ ਕੁਝ ਉਜਾਗਰ ਵੀ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਡੇਢ ਦਰਜਨ ਤੋਂ ਵੱਧ ਅਜਿਹੇ ਅਕਾਊਂਟ ਲੱਭੇ ਹਨ, ਜਿਹੜੇ ਭਾਜਪਾ ਦੇ ਸੋਸ਼ਲ ਮੀਡੀਆ ਵਿੰਗ ਨਾਲ ਜੁੜੇ ਹੋਏ ਹਨ ਤੇ ਇਹ ਵੀਡੀਓਜ਼ ਵਾਇਰਲ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਦਾਲਤ ਵੱਲੋਂ ਇਨ੍ਹਾਂ ਵੀਡੀਓਜ਼ ਨੂੰ ਬੀਤੇ ਕੱਲ੍ਹ ਹੀ ਫੇਕ ਕਰਾਰ ਦਿੱਤਾ ਗਿਆ ਸੀ, ਪਰ ਫ਼ਿਰ ਵੀ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਸਵੇਰੇ ਇਸ ਬਾਰੇ ਸਵਾਲ ਖੜ੍ਹੇ ਕਰ ਰਹੇ ਹਨ , ਜੋ ਅਦਾਲਤ 'ਤੇ ਸਵਾਲ ਚੁੱਕਣ ਦੇ ਬਰਾਬਰ ਹੈ।
Credit : www.jagbani.com