ਲਾਤੂਰ : ਮਹਾਰਾਸ਼ਟਰ ਦੇ ਲਾਤੂਰ ਜ਼ਿਲ੍ਹੇ ਦੇ ਇੱਕ ਨਿੱਜੀ ਕਾਲਜ ਵਿੱਚ ਫਰੈਸ਼ਰ ਪਾਰਟੀ ਦੌਰਾਨ ਕਥਿਤ ਲੜਾਈ ਤੋਂ ਬਾਅਦ ਇੱਕ ਵਿਦਿਆਰਥੀ ਦੀ ਕੁੱਟਮਾਰ ਦੌਰਾਨ ਮੌਤ ਹੋ ਗਈ, ਜਿਸ ਕਾਰਨ ਪੁਲਸ ਨੇ ਛੇ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਇਹ ਘਟਨਾ 8 ਅਕਤੂਬਰ ਨੂੰ ਲਾਤੂਰ ਦੇ ਮਹਾਰਾਸ਼ਟਰ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ (ਐਮਆਈਡੀਸੀ) ਖੇਤਰ ਵਿੱਚ ਸਥਿਤ ਇੱਕ ਕਾਲਜ ਵਿੱਚ ਆਯੋਜਿਤ ਇੱਕ ਫਰੈਸ਼ਰ ਪਾਰਟੀ ਦੌਰਾਨ ਵਾਪਰੀ।
ਪੜ੍ਹੋ ਇਹ ਵੀ : ਵੱਡੀ ਕਾਰਵਾਈ: ਦਵਾਈਆਂ ਦੀ Online ਵਿਕਰੀ 'ਤੇ ਪਾਬੰਦੀ! ਕਰੋੜਾਂ ਰੁਪਏ ਦੇ ਕਾਰੋਬਾਰ ਨੂੰ ਵੱਡਾ ਝਟਕਾ
ਕਾਲਜ ਦੀ ਪਾਰਟੀ ਵਿਚ ਡਾਂਸ ਦੌਰਾਨ ਸ਼ੁਰੂ ਹੋਇਆ ਮਾਮੂਲੀ ਝਗੜਾ ਜਲਦੀ ਹੀ ਹਿੰਸਾ ਵਿੱਚ ਬਦਲ ਗਿਆ, ਜਦੋਂ ਪੀੜਤ ਸੂਰਜ ਸ਼ਿੰਦੇ ਦਾ ਵਿਦਿਆਰਥੀਆਂ ਦੇ ਇੱਕ ਸਮੂਹ ਨਾਲ ਝਗੜਾ ਹੋਇਆ। ਪੁਲਸ ਨੇ ਦੱਸਿਆ ਕਿ ਗੁੱਸੇ ਵਿੱਚ ਆਏ ਸਮੂਹ ਨੇ ਕਥਿਤ ਤੌਰ 'ਤੇ ਸ਼ਿੰਦੇ 'ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੇ ਘੰਸੁਨ-ਮੁੱਕੇ ਵੀ ਮਾਰੇ। ਇੱਕ ਬਿਆਨ ਦੇ ਅਨੁਸਾਰ ਗੰਭੀਰ ਜ਼ਖਮੀ ਸ਼ਿੰਦੇ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਪੜ੍ਹੋ ਇਹ ਵੀ : ਇਨ੍ਹਾਂ ਔਰਤਾਂ ਨੂੰ ਮਿਲੇਗੀ ਪੱਕੀ ਨੌਕਰੀ, ਹੋਵੇਗੀ 30000 ਰੁਪਏ ਤਨਖਾਹ! ਹੋ ਗਿਆ ਵੱਡਾ ਐਲਾਨ
ਘਟਨਾ ਦੀ ਸੂਚਨਾ ਮਿਲਣ 'ਤੇ ਵਾਰਦਾਤ ਵਾਲੀ ਥਾਂ 'ਤੇ ਪਹੁੰਚੀ ਪੁਲਸ ਨੇ ਇੱਕ ਕਾਲਜ ਵਿਦਿਆਰਥੀ ਦੀ ਸ਼ਿਕਾਇਤ ਦੇ ਆਧਾਰ 'ਤੇ ਕਤਲ ਦਾ ਮਾਮਲਾ ਦਰਜ ਕਰ ਦਿੱਤਾ ਅਤੇ 16 ਅਕਤੂਬਰ ਤੱਕ ਚਾਰ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਕਿਹਾ ਕਿ ਮੰਗਲਵਾਰ (21 ਅਕਤੂਬਰ) ਨੂੰ ਦੋ ਹੋਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਮੂਲੀਅਤ ਸਾਹਮਣੇ ਆਉਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨਾਲ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਕੁੱਲ ਗਿਣਤੀ ਛੇ ਹੋ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੜ੍ਹੋ ਇਹ ਵੀ : ਅਗਲੇ 48 ਤੋਂ 72 ਘੰਟੇ ਖ਼ਤਰਨਾਕ! ਇਨ੍ਹਾਂ ਥਾਵਾਂ 'ਤੇ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
Credit : www.jagbani.com