ਹਾਈਵੇਅ 'ਤੇ ਰੂਹ ਕੰਬਾਊ ਘਟਨਾ: ਹਾਦਸੇ ਦੌਰਾਨ ਬੱਸ ਨੂੰ ਲੱਗੀ ਅੱਗ, 20 ਤੋਂ ਵੱਧ ਲੋਕਾਂ ਦੀ ਮੌਤ

ਹਾਈਵੇਅ 'ਤੇ ਰੂਹ ਕੰਬਾਊ ਘਟਨਾ: ਹਾਦਸੇ ਦੌਰਾਨ ਬੱਸ ਨੂੰ ਲੱਗੀ ਅੱਗ, 20 ਤੋਂ ਵੱਧ ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ : ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਇਕ ਰੂਹ ਕੰਬਾਊ ਘਟਨਾ ਵਾਪਰੀ, ਜਿਸ ਦਾ ਦ੍ਰਿਸ਼ ਦੇਖ ਲੋਕ ਕੰਬ ਗਏ। ਜਿਥੇ ਇੱਕ ਨਿੱਜੀ ਬੱਸ ਨੂੰ ਭਿਆਨਕ ਅੱਗ ਲੱਗ ਗਈ, ਜਿਸ ਨਾਲ ਬੱਸ ਵਿਚ ਸਵਾਰ ਲਗਭਗ 20-30 ਲੋਕਾਂ ਦੇ ਜ਼ਿੰਦਾ ਸੜ ਜਾਣ ਦਾ ਖਦਸ਼ਾ ਹੈ। ਸਤਰਾਂ ਮੁਤਾਬਕ ਇਸ ਹਾਦਸੇ ਵਿਚ 20 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਜਿਸ ਸਮੇਂ ਬੱਸ ਹਾਦਸੇ ਦਾ ਸ਼ਿਕਾਰ ਹੋਈ, ਉਸ ਵਿਚ ਲਗਭਗ 40 ਲੋਕ ਸਵਾਰ ਸਨ।

ਪੜ੍ਹੋ ਇਹ ਵੀ : ਇਨ੍ਹਾਂ ਔਰਤਾਂ ਨੂੰ ਮਿਲੇਗੀ ਪੱਕੀ ਨੌਕਰੀ, ਹੋਵੇਗੀ 30000 ਰੁਪਏ ਤਨਖਾਹ! ਹੋ ਗਿਆ ਵੱਡਾ ਐਲਾਨ

ਹਾਦਸੇ ਦੌਰਾਨ ਕੁਝ ਲੋਕ ਐਮਰਜੈਂਸੀ ਖਿੜਕੀ ਰਾਹੀਂ ਭੱਜਣ ਵਿੱਚ ਸਫ਼ਲ ਹੋ ਗਏ, ਜਦਕਿ ਬਾਕੀ ਦੇ ਲੋਕ ਅੱਗ ਦੀ ਲਪੇਟ ਵਿਚ ਆਉਣ ਕਾਰਨ ਜ਼ਿੰਦਾ ਸੜ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ ਹੈਦਰਾਬਾਦ ਤੋਂ ਬੰਗਲੁਰੂ ਜਾ ਰਹੀ ਸੀ। ਇਸ ਦੌਰਾਨ ਕੁਰਨੂਲ ਦੇ ਬਾਹਰਵਾਰ ਚਿਨਾਟੇਕੁਰੂ ਖੇਤਰ ਵਿੱਚ ਇੱਕ ਦੋਪਹੀਆ ਵਾਹਨ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਤੋਂ ਬਾਅਦ ਮੋਟਰਸਾਈਕਲ ਬੱਸ ਦੇ ਹੇਠਾਂ ਆ ਗਿਆ, ਜਿਸ ਨਾਲ ਬਾਲਣ ਟੈਂਕ ਦਾ ਢੱਕਣ ਖੁੱਲ੍ਹ ਗਿਆ ਅਤੇ ਬੱਸ ਨੂੰ ਅੱਗ ਲੱਗ ਗਈ। ਮ੍ਰਿਤਕਾਂ ਵਿੱਚ ਵਾਹਨ ਚਾਲਕ ਵੀ ਸ਼ਾਮਲ ਹੈ। ਪੁਲਿਸ ਨੇ ਕਿਹਾ ਕਿ ਬੱਸ ਦਾ ਦਰਵਾਜ਼ਾ ਸ਼ਾਰਟ ਸਰਕਟ ਕਾਰਨ ਜਾਮ ਹੋ ਗਿਆ ਅਤੇ ਕੁਝ ਹੀ ਮਿੰਟਾਂ ਵਿੱਚ ਇਹ ਪੂਰੀ ਤਰ੍ਹਾਂ ਸੜ ਗਿਆ।

ਪੜ੍ਹੋ ਇਹ ਵੀ : ਵੱਡੀ ਕਾਰਵਾਈ: ਦਵਾਈਆਂ ਦੀ Online ਵਿਕਰੀ 'ਤੇ ਪਾਬੰਦੀ! ਕਰੋੜਾਂ ਰੁਪਏ ਦੇ ਕਾਰੋਬਾਰ ਨੂੰ ਵੱਡਾ ਝਟਕਾ

Credit : www.jagbani.com

  • TODAY TOP NEWS