ਜਲੰਧਰ- ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਇਕ ਰੂਹ ਕੰਬਾਊ ਘਟਨਾ ਵਾਪਰੀ, ਜਿਸ ਦਾ ਦ੍ਰਿਸ਼ ਦੇਖ ਲੋਕ ਕੰਬ ਗਏ। ਜਿਥੇ ਇੱਕ ਨਿੱਜੀ ਬੱਸ ਨੂੰ ਭਿਆਨਕ ਅੱਗ ਲੱਗ ਗਈ, ਜਿਸ ਨਾਲ ਬੱਸ ਵਿਚ ਸਵਾਰ ਲਗਭਗ 20-30 ਲੋਕਾਂ ਦੇ ਜ਼ਿੰਦਾ ਸੜ ਜਾਣ ਦਾ ਖਦਸ਼ਾ ਹੈ। ਸਤਰਾਂ ਮੁਤਾਬਕ ਇਸ ਹਾਦਸੇ ਵਿਚ 20 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਜਿਸ ਸਮੇਂ ਬੱਸ ਹਾਦਸੇ ਦਾ ਸ਼ਿਕਾਰ ਹੋਈ, ਉਸ ਵਿਚ ਲਗਭਗ 40 ਲੋਕ ਸਵਾਰ ਸਨ ਇਸ ਦੇ ਨਾਲ ਹੀ ਪੰਜਾਬ ਵਿਚ ਤੜਕਸਾਰ ਪੁਲਸ ਵੱਲੋਂ ਵੱਡਾ ਐਨਕਾਊਂਟਰ ਕਰ ਦਿੱਤਾ ਗਿਆ। ਤੜਕੇ ਬੀਤ ਇਲਾਕੇ ਦੇ ਪਿੰਡ ਬਾਰਾਪੁਰ-ਕੁਨੈਲ ਰੋਡ 'ਤੇ ਹੋਏ ਪੁਲਸ ਮੁਕਾਬਲੇ ਵਿਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਲੱਤ ਵਿਚ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਜਦਕਿ ਉਸਦੇ ਦੂਜੇ ਸਾਥੀ ਨੂੰ ਪੁਲਸ ਨੇ ਕਾਬੂ ਕਰ ਲਿਆ। ਦੋਵੇਂ ਵਿਅਕਤੀ ਪਿਛਲੇ ਦਿਨੀਂ ਪਿੰਡ ਬੋੜਾ ਦੇ ਵਰਮਾ ਮੈਡੀਕਲ ਸਟੋਰ ਅਤੇ ਮਹਤਾਬਪੁਰ ਦੇ ਹਰਪ੍ਰੀਤ ਕੌਰ ਦੇ ਘਰ 'ਤੇ ਹੋਈ ਗੋਲੀਬਾਰੀ ਵਿਚ ਸ਼ਾਮਲ ਦੱਸੇ ਜਾਂਦੇ ਸਨ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਤਰਨਤਾਰਨ 'ਚ ਬੋਲੇ CM ਮਾਨ, ਕਿਹਾ- 'ਵਿਰੋਧੀ ਰਾਜਨੀਤੀ ਨੂੰ ਸਮਝਦੇ ਖੇਡ'
ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੀਟਿੰਗ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤਰਨਤਾਰਨ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਤੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ਼ੈਰੀ ਕਲਸੀ ਅਤੇ ਸਾਬਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਪਤਨੀ ਨਵਜੋਤ ਕੌਰ ਸੋਹਲ ਆਦਿ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਦੋਬਾਰਾ ਹੋਵੇਗੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਲਕੇ ਦਸਤਾਰਬੰਦੀ ਹੋ ਰਹੀ ਹੈ, ਜਿਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਅੱਜ ਤੱਕ ਦੇ ਇਤਿਹਾਸ ’ਚ ਪਹਿਲੀ ਵਾਰ ਹੋਵੇਗਾ ਕਿ ਕਿਸੇ ਜਥੇਦਾਰ ਦੀ ਦੂਜੀ ਵਾਰ ਦਸਤਾਰਬੰਦੀ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਲਗਾਤਾਰ ਦੂਜੇ ਦਿਨ ਹੁਸ਼ਿਆਰਪੁਰ ਜ਼ਿਲ੍ਹੇ 'ਚ ਵੱਡਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
ਪੰਜਾਬ ਵਿਚ ਤੜਕਸਾਰ ਪੁਲਸ ਵੱਲੋਂ ਵੱਡਾ ਐਨਕਾਊਂਟਰ ਕਰ ਦਿੱਤਾ ਗਿਆ। ਤੜਕੇ ਬੀਤ ਇਲਾਕੇ ਦੇ ਪਿੰਡ ਬਾਰਾਪੁਰ-ਕੁਨੈਲ ਰੋਡ 'ਤੇ ਹੋਏ ਪੁਲਸ ਮੁਕਾਬਲੇ ਵਿਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਲੱਤ ਵਿਚ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਜਦਕਿ ਉਸਦੇ ਦੂਜੇ ਸਾਥੀ ਨੂੰ ਪੁਲਸ ਨੇ ਕਾਬੂ ਕਰ ਲਿਆ। ਦੋਵੇਂ ਵਿਅਕਤੀ ਪਿਛਲੇ ਦਿਨੀਂ ਪਿੰਡ ਬੋੜਾ ਦੇ ਵਰਮਾ ਮੈਡੀਕਲ ਸਟੋਰ ਅਤੇ ਮਹਤਾਬਪੁਰ ਦੇ ਹਰਪ੍ਰੀਤ ਕੌਰ ਦੇ ਘਰ 'ਤੇ ਹੋਈ ਗੋਲੀਬਾਰੀ ਵਿਚ ਸ਼ਾਮਲ ਦੱਸੇ ਜਾਂਦੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ ਹਸਪਤਾਲ, ਭਾਰੀ ਪੁਲਸ ਫੋਰਸ ਤਾਇਨਾਤ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ’ਚ ਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜ ਵਿਚ ਇਲਾਜ ਲਈ ਲਿਆਂਦਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਮੌਜੂਦ ਰਹੀ। ਇਸ ਦੌਰਾਨ ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਦੀ ਫਾਂਸੀ ਨੂੰ ਲੈ ਕੇ ਅੱਜ ਤੱਕ ਕੋਈ ਫ਼ੈਸਲਾ ਨਹੀਂ ਹੋਇਆ ਹੈ। ਸੁਪਰੀਮ ਕੋਰਟ ਵਿਚ ਪੰਜ ਸਾਲ ਤੋਂ ਮਾਮਲਾ ਪਿਆ ਹੈ, ਹੁਣ ਬਹੁਤ ਉਡੀਕ ਹੋ ਚੁੱਕੀ ਹੈ ਤੇ ਹੁਣ ਅੰਤਿਮ ਫ਼ੈਸਲਾ ਹੋਣਾ ਚਾਹੀਦਾ ਹੈ। ਰਾਜੋਆਣਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਵੀ ਅਗਲਾ ਫੈਸਲਾ ਲੈਣ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਲੰਮੇ ਸਮੇਂ ਬਾਅਦ ਵੜਿੰਗ ਤੇ ਆਸ਼ੂ ਇਕੋ ਸਟੇਜ 'ਤੇ ਆਏ ਨਜ਼ਰ, ਫਿਰ ਵੀ ਰਹੇ ਦੂਰ-ਦੂਰ
ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਲਈ ਕਾਂਗਰਸ ਪਾਰਟੀ ਨੇ ਪੂਰਾ ਜ਼ੋਰ ਲਗਾ ਦਿੱਤਾ ਹੈ। ਪਾਰਟੀ ਵੱਲੋਂ ਹਰ ਪੱਧਰ ‘ਤੇ ਆਗੂਆਂ ਨੂੰ ਤਾਇਨਾਤ ਕੀਤਾ ਗਿਆ ਹੈ, ਜਿਸ ਨਾਲ ਇਹ ਸਾਫ਼ ਹੋ ਰਿਹਾ ਹੈ ਕਿ ਕਾਂਗਰਸ ਇਸ ਚੋਣ ਨੂੰ ਕਿਸੇ ਵੀ ਕੀਮਤ ‘ਤੇ ਜਿੱਤਣਾ ਚਾਹੁੰਦੀ ਹੈ। ਇਸ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਲਗਭਗ ਪੰਜ ਮਹੀਨਿਆਂ ਬਾਅਦ ਇੱਕੋ ਸਟੇਜ ‘ਤੇ ਇਕੱਠੇ ਨਜ਼ਰ ਆਏ। ਦੋਵਾਂ ਆਗੂਆਂ ਵਿਚਕਾਰ ਲੰਮੇ ਸਮੇਂ ਤੋਂ ਚੱਲ ਰਹੇ ਤਣਾਅ ਦੇ ਬਾਵਜੂਦ ਇਹ ਇਕੱਠ ਇਕ ਵੱਡਾ ਸੰਕੇਤ ਮੰਨਿਆ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਕਮਲ ਕੌਰ ਭਾਬੀ ਕਤਲ ਕਾਂਡ ਵਿਚ ਅਦਾਲਤ ਦਾ ਵੱਡਾ ਫ਼ੈਸਲਾ
ਅਦਾਲਤ ਨੇ ਚਰਚਿਤ ਕਮਲ ਕੌਰ ਭਾਬੀ ਕਤਲ ਕੇਸ ਵਿਚ ਦੋ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰ ਦਿੱਤੇ ਹਨ। ਜਸਪ੍ਰੀਤ ਸਿੰਘ ਅਤੇ ਨਿਮਰਤ ਪ੍ਰੀਤ ਕੌਰ ਵਿਰੁੱਧ ਚਾਰਜਸ਼ੀਟ ਪੇਸ਼ ਹੋਣ ਤੋਂ ਬਾਅਦ ਅਦਾਲਤ ਨੇ ਅੱਜ ਦੋਵਾਂ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਮੁਕੱਦਮੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਦੋਵਾਂ ਮੁਲਜ਼ਮਾਂ ਨੇ ਅਦਾਲਤ ਵਿਚ ਦੋਸ਼ੀ ਨਹੀਂ ਹੋਣ ਦੀ ਬੇਨਤੀ ਕੀਤੀ ਹੈ ਅਤੇ ਆਪਣੇ ਬਚਾਅ ਵਿਚ ਮੁਕੱਦਮੇ ਦੀ ਬੇਨਤੀ ਕੀਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਹਾਈਵੇਅ 'ਤੇ ਰੂਹ ਕੰਬਾਊ ਘਟਨਾ: ਹਾਦਸੇ ਦੌਰਾਨ ਬੱਸ ਨੂੰ ਲੱਗੀ ਅੱਗ, 20 ਤੋਂ ਵੱਧ ਲੋਕਾਂ ਦੀ ਮੌਤ
ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਇਕ ਰੂਹ ਕੰਬਾਊ ਘਟਨਾ ਵਾਪਰੀ, ਜਿਸ ਦਾ ਦ੍ਰਿਸ਼ ਦੇਖ ਲੋਕ ਕੰਬ ਗਏ। ਜਿਥੇ ਇੱਕ ਨਿੱਜੀ ਬੱਸ ਨੂੰ ਭਿਆਨਕ ਅੱਗ ਲੱਗ ਗਈ, ਜਿਸ ਨਾਲ ਬੱਸ ਵਿਚ ਸਵਾਰ ਲਗਭਗ 20-30 ਲੋਕਾਂ ਦੇ ਜ਼ਿੰਦਾ ਸੜ ਜਾਣ ਦਾ ਖਦਸ਼ਾ ਹੈ। ਸਤਰਾਂ ਮੁਤਾਬਕ ਇਸ ਹਾਦਸੇ ਵਿਚ 20 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਜਿਸ ਸਮੇਂ ਬੱਸ ਹਾਦਸੇ ਦਾ ਸ਼ਿਕਾਰ ਹੋਈ, ਉਸ ਵਿਚ ਲਗਭਗ 40 ਲੋਕ ਸਵਾਰ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਬੱਸ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 2-2 ਲੱਖ ਰੁਪਏ, PM ਮੋਦੀ ਨੇ ਪ੍ਰਗਟਾਇਆ ਦੁੱਖ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਇੱਕ ਬੱਸ ਨੂੰ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਸ਼ੁੱਕਰਵਾਰ ਨੂੰ ਦੁੱਖ ਪ੍ਰਗਟ ਕੀਤਾ। PM ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕੀਤਾ, "ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਬਹੁਤ ਦੁੱਖ ਹੈ।" ਕੁਰਨੂਲ ਜ਼ਿਲ੍ਹੇ ਦੇ ਚਿਨਾਟੇਕੁਰ ਨੇੜੇ ਹੈਦਰਾਬਾਦ ਜਾਣ ਵਾਲੀ ਇੱਕ ਨਿੱਜੀ ਬੱਸ ਦੇ ਦੋਪਹੀਆ ਵਾਹਨ ਨਾਲ ਟਕਰਾਉਣ ਨਾਲ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ, ਜਿਸ ਕਾਰਨ ਬੱਸ ਨੂੰ ਅੱਗ ਲੱਗ ਗਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਸਮਸਤੀਪੁਰ ਤੋਂ PM ਮੋਦੀ ਦਾ ਚੋਣ ਬਿਗੁਲ ! ਬੋਲੇ-'ਨਵੀਂ ਰਫਤਾਰ ਨਾਲ ਚੱਲੇਗਾ ਬਿਹਾਰ, ਜਦੋਂ ਆਏਗੀ NDA ਦੀ ਸਰਕਾਰ'
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਸਮਸਤੀਪੁਰ ਤੋਂ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਮੁਹਿੰਮ ਦੌਰਾਨ ਉਨ੍ਹਾਂ ਨੇ ਕਰਪੂਰੀ ਪਿੰਡ ਦਾ ਦੌਰਾ ਕੀਤਾ ਤੇ "ਭਾਰਤ ਰਤਨ" ਕਰਪੂਰੀ ਠਾਕੁਰ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਮੰਤਰੀ ਤੇ ਕਰਪੂਰੀ ਠਾਕੁਰ ਦੇ ਪੁੱਤਰ ਰਾਮਨਾਥ ਠਾਕੁਰ ਅਤੇ ਕਈ ਹੋਰ ਨੇਤਾ ਵੀ ਸਨ। ਪ੍ਰਧਾਨ ਮੰਤਰੀ ਨੇ ਇਸ ਮੌਕੇ ਮਰਹੂਮ ਨੇਤਾ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਬੇਗੂਸਰਾਏ 'ਚ ਇੱਕ ਜਨਤਕ ਮੀਟਿੰਗ ਨੂੰ ਵੀ ਸੰਬੋਧਨ ਕੀਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਮੁੜ ਮਿਲੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! ਪੁਲਸ ਨੂੰ ਪਈਆਂ ਭਾਜੜਾਂ
ਰਾਸ਼ਟਰੀ ਰਾਜਧਾਨੀ ਦਿੱਲੀ ਦੇ ਚਾਰ ਵੱਖ-ਵੱਖ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਧਮਕੀ ਨੇ ਸਕੂਲਾਂ 'ਚ ਹੜਕੰਪ ਮਚਾ ਦਿੱਤਾ। ਪੁਲਸ ਅਤੇ ਫਾਇਰ ਬ੍ਰਿਗੇਡ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਤੇ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਭਰੋਸਾ ਦਿਵਾਉਂਦੇ ਹੋਏ ਸ਼ੁਰੂਆਤੀ ਜਾਂਚ ਤੋਂ ਬਾਅਦ ਚਾਰ ਸਕੂਲਾਂ ਵਿੱਚੋਂ ਤਿੰਨ ਨੂੰ ਮਿਲੀਆਂ ਧਮਕੀਆਂ ਨੂੰ ਝੂਠਾ ਐਲਾਨਿਆ ਗਿਆ ਹੈ। ਸੁਰੱਖਿਆ ਏਜੰਸੀਆਂ ਅਜੇ ਵੀ ਇੱਕ ਹੋਰ ਸਕੂਲ ਦੀ ਤਲਾਸ਼ੀ ਲੈ ਰਹੀਆਂ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
Credit : www.jagbani.com