ਐਂਟਰਟੇਨਮੈਂਟ ਡੈਸਕ-ਬਾਲੀਵੁੱਡ ਇੰਡਸਟਰੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਲੀਵੁੱਡ ਅਤੇ ਟੈਲੀਵਿਜ਼ਨ ਦੇ ਮਸ਼ਹੂਰ ਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 25 ਅਕਤੂਬਰ ਨੂੰ ਦੁਪਹਿਰ 2:30 ਵਜੇ ਆਖਰੀ ਸਾਹ ਲਿਆ। ਰਿਪੋਰਟਾਂ ਅਨੁਸਾਰ ਸਤੀਸ਼ ਕਿਡਨੀ ਨਾਲ ਸਬੰਧਤ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੇ ਮੈਨੇਜਰ ਨੇ ਗੱਲਬਾਤ ਵਿੱਚ ਅਦਾਕਾਰ ਦੀ ਮੌਤ ਦੀ ਪੁਸ਼ਟੀ ਕੀਤੀ। ਸਤੀਸ਼ ਸ਼ਾਹ ਦਾ ਅੰਤਿਮ ਸੰਸਕਾਰ 26 ਅਕਤੂਬਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹ ਇਸ ਸਮੇਂ ਹਸਪਤਾਲ ਵਿੱਚ ਹੈ।
Credit : www.jagbani.com