ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਯਾਨੀ 28 ਅਕਤੂਬਰ ਦਿਨ ਮੰਗਲਵਾਰ ਨੂੰ ਹੋ ਰਹੀ ਹੈ। ਇਹ ਮੀਟਿੰਗ ਸਵੇਰੇ 10 ਵਜੇ ਦੇ ਕਰੀਬ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਜਾਵੇਗੀ।
ਪੜ੍ਹੋ ਇਹ ਵੀ : ਅਗਲੇ 48 ਤੋਂ 72 ਘੰਟੇ ਖ਼ਤਰਨਾਕ! ਇਨ੍ਹਾਂ ਥਾਵਾਂ 'ਤੇ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
ਸੂਤਰਾਂ ਮੁਤਾਬਕ ਇਸ ਮੀਟਿੰਗ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਕਈ ਹੋਰ ਫ਼ੈਸਲਿਆਂ 'ਤੇ ਵੀ ਮੋਹਰ ਲੱਗਣ ਦੀ ਸੰਭਾਵਨਾ ਹੈ। ਦੂਜੇ ਪਾਸੇ ਇਸ ਸਮੇਂ ਤਰਨਤਾਰਨ ਵਿਚ ਹੋਣ ਵਾਲੀਆਂ ਉਪ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲੱਗਾ ਹੋਇਆ ਹੈ। ਅਜਿਹੇ ਵਿਚ ਇਹ ਸਪੱਸ਼ਟ ਹੈ ਕਿ ਮੀਟਿੰਗ ਵਿਚ ਕੋਈ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਜਾਵੇਗਾ, ਜਿਸ ਨਾਲ ਚੋਣ ਨਤੀਜਿਆਂ ‘ਤੇ ਕਿਸੇ ਤਰ੍ਹਾਂ ਦਾ ਕੋਈ ਅਸਰ ਪਵੇ।
ਪੜ੍ਹੋ ਇਹ ਵੀ : ਖੇਡ ਜਗਤ ਤੋਂ ਬੁਰੀ ਖ਼ਬਰ : 3 ਕ੍ਰਿਕਟਰਾਂ ਦੀ ਮੌਤ, ਸੀਰੀਜ਼ ਹੋਈ ਰੱਦ
Credit : www.jagbani.com