ਅੰਮ੍ਰਿਤਸਰ : ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੇ ਸਾਬਕਾ ਏ. ਆਈ. ਜੀ. ਰਸ਼ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਜਲੰਧਰ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਵੱਲੋਂ ਕੀਤੀ ਗਈ ਸੀ। ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਦੇ ਹੁਕਮਾਂ ’ਤੇ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਦੋਸ਼ ਹੈ ਕਿ ਉਨ੍ਹਾਂ ਨੇ ਅੰਮ੍ਰਿਤਸਰ ਦੇ ਇਕ ਵਿਅਕਤੀ ਖ਼ਿਲਾਫ਼ ਇਕ ਕਿੱਲੋਗ੍ਰਾਮ ਹੈਰੋਇਨ ਰੱਖਣ ਦਾ ਝੂਠਾ ਕੇਸ ਦਰਜ ਕੀਤਾ ਸੀ। ਉੱਚ ਪੱਧਰੀ ਜਾਂਚ ਤੋਂ ਬਾਅਦ ਰਸ਼ਪਾਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਹੁਣ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਅਦਾਲਤ ਵਿੱਚ ਇਕ ਚਾਰਜਸ਼ੀਟ ਵੀ ਦਾਇਰ ਕੀਤੀ ਗਈ ਸੀ। ਅਦਾਲਤੀ ਕੇਸ ਦੌਰਾਨ ਐੱਸ. ਟੀ. ਐੱਫ. ਨੇ ਇਕ ਚਾਰਜਸ਼ੀਟ ਵੀ ਦਾਇਰ ਕੀਤੀ, ਜਿਸ ਵਿੱਚ ਕਿਹਾ ਗਿਆ ਸੀ ਕਿ ਭੋਰ ਸਿੰਘ ਨਾਮਕ ਇਕ ਦੋਸ਼ੀ ਦੇ ਖੇਤਾਂ ਵਿੱਚੋਂ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਵਿੱਚ 4 ਕਿੱਲੋ 530 ਗ੍ਰਾਮ ਹੈਰੋਇਨ, ਇੱਕ ਪਿਸਤੌਲ, ਤਿੰਨ ਮੈਗਜ਼ੀਨ ਅਤੇ 56 ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਸ ਨੇ ਬਾਅਦ ਵਿਚ ਬਲਵਿੰਦਰ ਸਿੰਘ, ਮੇਜਰ ਸਿੰਘ ਅਤੇ ਭੋਰ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com