ਪੰਜਾਬ ਦੇ ਹਜ਼ਾਰਾਂ ਕਾਮਿਆਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਦਿੱਤੀ ਇਸ ਪ੍ਰਾਜੈਕਟ ਨੂੰ ਮਨਜ਼ੂਰੀ

ਪੰਜਾਬ ਦੇ ਹਜ਼ਾਰਾਂ ਕਾਮਿਆਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਦਿੱਤੀ ਇਸ ਪ੍ਰਾਜੈਕਟ ਨੂੰ ਮਨਜ਼ੂਰੀ

ਡੇਰਾਬੱਸੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੋਹਾਲੀ ਜ਼ਿਲ੍ਹੇ 'ਚ ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ’ਚ 100 ਬੈੱਡਾਂ ਵਾਲੇ ਮਾਡਰਨ ਇੰਪਲਾਈ ਸਟੇਟ ਇਨਸ਼ੋਰੈਂਸ ਕਾਰਪੋਰੇਸ਼ਨ (ਈ. ਐੱਸ. ਆਈ. ਸੀ.) ਹਸਪਤਾਲ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਹਸਪਤਾਲ ਮੁਬਾਰਕਪੁਰ ਵਿਖੇ ਅੰਗਰੇਜ਼ਾਂ ਦੇ ਸਮੇਂ ਦੇ ਬਣੇ ਪੀ. ਡਬਲਯੂ. ਡੀ. ਰੈਸਟ ਹਾਉਸ ਦੀ ਸਾਢੇ ਚਾਰ ਏਕੜ ਜ਼ਮੀਨ ’ਚ ਬਣੇਗਾ, ਜਿਸ ਨਾਲ ਡੇਰਾਬੱਸੀ ਖੇਤਰ ਦੇ ਉਦਯੋਗਿਕ ਅਤੇ ਪ੍ਰਾਈਵੇਟ ਸੈਕਟਰ ਦੇ ਕਰੀਬ 50 ਹਜ਼ਾਰ ਵਰਕਰਾਂ ਨੂੰ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ। ਦੱਸਣਯੋਗ ਹੈ ਕਿ ਡੇਰਾਬੱਸੀ ਅਤੇ ਲਾਲੜੂ ਖੇਤਰ ’ਚ 500 ਤੋਂ ਵੱਧ ਵੱਡੇ, ਛੋਟੇ ਤੇ ਮੱਧਮ ਪੱਧਰ ਦੇ ਉਦਯੋਗ ਹਨ, ਜਿੱਥੇ ਕਰੀਬ 40 ਹਜ਼ਾਰ ਮੁਲਾਜ਼ਮ ਕੰਮ ਕਰਦੇ ਹਨ, ਜਦੋਂਕਿ ਕੰਸਟਰਕਸ਼ਨ ਸੈਕਟਰ ਨਾਲ ਜੁੜੇ ਹਜ਼ਾਰਾਂ ਮਜ਼ਦੂਰ ਵੱਖਰੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 

Credit : www.jagbani.com

  • TODAY TOP NEWS