ਗੁਰਦਾਸਪੁਰ- ਜ਼ਮੀਨ ਦੀ ਨਿਸ਼ਾਨਦੇਹੀ ਕਰਨ ਚੰਡੀਗੜ੍ਹ ਤੋਂ ਆਏ 85 ਸਾਲਾ ਬਜ਼ੁਰਗ ਚੰਚਲ ਸਿੰਘ ਅਤੇ ਉਸ ਦੇ ਪੁੱਤਰ ਨਰਿੰਦਰ ਸਿੰਘ 'ਤੇ ਚੰਚਲ ਸਿੰਘ ਦੇ ਭਰਾ, ਭਤੀਜਾ ਅਤੇ ਭਤੀਜਾ ਨੂੰਹ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕਰ ਦਿੱਤਾ। ਦੋਸ਼ੀਆਂ ਨੇ ਬਜ਼ੁਰਗ ਚੰਚਲ ਸਿੰਘ ਦੀ ਇੰਨੀ ਬੁਰੀ ਹਾਲਤ ਕੀਤੀ ਹੈ ਕਿ ਉਹ ਬੋਲਣ ਦੇ ਕਾਬਲ ਵੀ ਨਹੀਂ ਹਨ।
ਜ਼ਖ਼ਮੀ ਹਾਲਤ ਵਿੱਚ ਬਜ਼ੁਰਗ ਚੰਚਲ ਸਿੰਘ ਅਤੇ ਉਸ ਦੇ ਬੇਟੇ ਨਰਿੰਦਰ ਸਿੰਘ ਨੂੰ ਉਨਾਂ ਦੇ ਇਕ ਰਿਸ਼ਤੇਦਾਰ ਨੇ ਪਹਿਲਾਂ ਭੈਣੀ ਮੀਆਂ ਖਾਂ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਅਤੇ ਫਿਰ ਉਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਹਨਾਂ ਨੂੰ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮਾਮਲਾ ਥਾਣਾ ਤਿੱਬੜ ਤਹਿਤ ਆਉਂਦੇ ਪਿੰਡ ਭੁੰਬਲੀ ਦਾ ਹੈ। ਥਾਣਾ ਤਿੱਬੜ ਦੀ ਪੁਲਸ ਨੇ ਚੰਚਲ ਸਿੰਘ ਦੇ ਦੋ ਭਰਾ ਬਲਵਿੰਦਰ ਸਿੰਘ ਅਤੇ ਜਸਵੰਤ ਸਿੰਘ, ਬਲਵਿੰਦਰ ਸਿੰਘ ਦੇ ਪੁੱਤਰ ਰਾਜਵਿੰਦਰ ਸਿੰਘ ਅਤੇ ਜਸਵੰਤ ਸਿੰਘ ਦੀ ਪਤਨੀ ਸੁਖਬੀਰ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਨਰਿੰਦਰ ਸਿੰਘ ਪੁੱਤਰ ਚੰਚਲ ਸਿੰਘ ਵਾਸੀ ਭੁੰਬਲੀ ਹਾਲ ਵਾਸੀ ਨਿਊ ਜਨਰੇਸ਼ਨ ਐਕਸਟੈਨਸ਼ਨ ਅਪਾਰਟਮੈਂਟ ਜ਼ੀਰਕਪੁਰ ਐੱਸ. ਏ. ਐੱਸ. ਨਗਰ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਜ਼ਮੀਨ ਦਾ ਆਪਣੇ ਚਾਚੇ ਬਲਵਿੰਦਰ ਸਿੰਘ ਨਾਲ ਸਾਂਝਾ ਖਾਤਾ ਹੈ, ਜੋ ਭਜਨ ਸਿੰਘ ਵਾਸੀ ਲੌਧੀਪੁਰ ਨੂੰ ਠੇਕੇ 'ਤੇ ਵਾਹੁਣ ਲਈ ਦਿੱਤੀ ਹੈ। ਬੀਤੇ ਦਿਨ ਉਹ ਆਪਣੇ ਪਿਤਾ ਚੰਚਲ ਸਿੰਘ (85) ਨਾਲ ਜ਼ਮੀਨ ਦੀ ਨਿਸ਼ਾਨਦੇਹੀ ਕਰਵਾ ਰਹੇ ਸਨ ਕਿ ਉਸ ਦੇ ਚਾਚਿਆਂ ਬਲਵਿੰਦਰ ਸਿੰਘ ਅਤੇ ਜਸਵੰਤ ਸਿੰਘ, ਚਾਚੇ ਦੇ ਬਲਵਿੰਦਰ ਸਿੰਘ ਦੇ ਪੁੱਤਰ ਰਾਜਇੰਦਰਬੀਰ ਸਿੰਘ ਅਤੇ ਚਾਚੀ ਸੁਖਬੀਰ ਕੌਰ ਪਤਨੀ ਜਸਵੰਤ ਸਿੰਘ ਵਾਸੀਆਂ ਭੂੰਬਲੀ ਨੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਗੰਭੀਰ ਰੂਪ ਨਾਲ ਜ਼ਖ਼ਮੀ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇ ਕੇ ਉਕਤ ਸਾਰੇ ਮੌਕੇ ਤੋਂ ਫਰਾਰ ਹੋ ਗਏ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com