ਸ੍ਰੀ ਅਨੰਦਪੁਰ ਸਾਹਿਬ - ਸ੍ਰੀ ਅਨੰਦਪੁਰ ਸਾਹਿਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਨਜ਼ਦੀਕੀ ਪਿੰਡ ਅਗਮਪੁਰ ਵਿਖੇ ਦਿਨ-ਦਿਹਾੜੇ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਡਾਕਟਰਾਂ ਦੀ ਜਾਣਕਾਰੀ ਦੇ ਮੁਤਾਬਕ ਨਿਤਿਨ ਨੰਦਾ ਨੂੰ ਜ਼ੇਰੇ ਇਲਾਜ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਮੁੱਢਲੀ ਜਾਂਚ ਉਪਰੰਤ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਕ ਸਿਰ ਦੇ ਵਿੱਚ ਨਿਸ਼ਾਨ ਹਨ। ਜਾਣਕਾਰੀ ਮੁਤਾਬਕ ਉਕਤ ਵਾਰਦਾਤ ਨੂੰ ਅੰਜਾਮ ਚੰਡੀਗੜ੍ਹ ਪੁਲਸ ਦੇ ਸੇਵਾਮੁਕਤ ਡੀ. ਐੱਸ. ਪੀ. ਦਿਲਸ਼ੇਰ ਸਿੰਘ ਨੇ ਦਿੱਤਾ ਹੈ। 'ਆਪ' ਆਗੂ 'ਤੇ ਗੋਲ਼ੀਆਂ ਵਿਆਹ ਸਮਾਗਮ ਦੌਰਾਨ ਰੋਟੀ ਖਾਣ ਮਗਰੋਂ ਕੀਤਾ ਗਿਆ ਹੈ।

ਦੱਸਿਆ ਜਾਂਦਾ ਹੈ ਕਿ ਨਿਤਿਨ ਨੰਦਾ ਰੋਪੜ ਤੋਂ ਸਾਬਕਾ ਸ਼ਿਵ ਸੈਨਾ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਪਹਿਲਾਂ ਆਜ਼ਾਦ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਵੀ ਅਨੰਦਪੁਰ ਸਾਹਿਬ ਹਲਕੇ ਤੋਂ ਚੋਣ ਲੜ ਚੁੱਕੇ ਹਨ। ਉਹ ਇਸ ਵੇਲੇ ਰੋਪੜ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਉੱਪ ਪ੍ਰਧਾਨ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਅਨੰਦਪੁਰ ਸਾਹਿਬ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਅਧਿਕਾਰੀਆਂ ਅਨੁਸਾਰ ਘਟਨਾ ਸਥਾਨ ਤੋਂ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com