ਸ੍ਰੀ ਅਨੰਦਪੁਰ ਸਾਹਿਬ- ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਅਗਮਪੁਰ ਵਿਚ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ਨੂੰ ਪੁਲਸ ਨੇ ਸੁਲਝਾ ਲਿਆ ਹੈ। ਪੁਲਸ ਨੇ 24 ਘੰਟਿਆਂ ਵਿਚ ਹੀ ਮੁਲਜ਼ਮ ਸੇਵਾ ਮੁਕਤ ਡੀ. ਐੱਸ. ਪੀ. ਦਿਲਸ਼ੇਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦਿਲਸ਼ੇਰ ਦੇ ਨਾਲ-ਨਾਲ ਹਥਿਆਰ ਵੀ ਜ਼ਬਤ ਕਰ ਲਿਆ ਹੈ।
ਅੱਜ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਦੇ ਪੁਲਸ ਮੁਖੀ ਐੱਸ. ਐੱਸ. ਪੀ. ਗੁਰਨੀਤ ਸਿੰਘ ਖੁਰਾਣਾ ਨੇ ਐੱਸ. ਪੀ. ਗੁਰਦੀਪ ਸਿੰਘ ਗੋਸਲ, ਡੀ. ਐੱਸ. ਪੀ. ਜਸ਼ਨਦੀਪ ਸਿੰਘ ਮਾਣ ਨੇ ਐੱਸ. ਐੱਚ. ਓ. ਅਨੰਦਪੁਰ ਸਾਹਿਬ ਦਾਨਿਸ਼ਵੀਰ ਸਿੰਘ ਅਤੇ ਐੱਸ. ਆਈ. ਜਸਮੇਰ ਸਿੰਘ ਨੇ ਦੱਸਿਆ ਕੀ ਬੀਤੇ ਕੱਲ੍ਹ ਪਿੰਡ ਅਗਮਪੁਰ ਵਿੱਚ ਵਿਆਹ ਸਮਾਗਮ ਵਿੱਚ ਨਿਤਿ ਨੰਦਾ 'ਤੇ ਫਾਇਰਿੰਗ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਿਲਸ਼ੇਰ ਕੋਲੋਂ 32 ਬੋਰ ਰਿਵਾਰਵਰ ਵੀ ਕਾਬੂ ਕੀਤਾ ਗਿਆ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com