ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਤਰਨ ਤਾਰਨ ਦੇ 2 DSPs ਤੇ ਥਾਣਾ ਮੁਖੀ ਦਾ ਤਬਾਦਲਾ

ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਤਰਨ ਤਾਰਨ ਦੇ 2 DSPs ਤੇ ਥਾਣਾ ਮੁਖੀ ਦਾ ਤਬਾਦਲਾ

ਤਰਨਤਾਰਨ : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਪਰ ਵਿਧਾਨ ਸਭਾ ਹਲਕਾ ਤਰਨ ਤਾਰਨ 'ਚ ਡਿਊਟੀ ਉੱਪਰ ਤਾਇਨਾਤ 2 ਡੀਐੱਸਪੀ ਅਤੇ ਇੱਕ ਥਾਣਾ ਮੁਖੀ ਦਾ ਤਬਾਦਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਵੀਰਵਾਰ ਨੂੰ ਜਾਰੀ ਹੋਏ ਇਨ੍ਹਾਂ ਹੁਕਮਾਂ ਤੋਂ ਬਾਅਦ ਪੁਲਸ ਕਰਮਚਾਰੀਆਂ ਨੂੰ ਚੰਡੀਗੜ੍ਹ ਹੈੱਡਕੁਾਰਟਰ ਵਿਖੇ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੁਲਸ ਕਰਮਚਾਰੀਆਂ ਦਾ ਇਹ ਤਬਾਦਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਤਹਿਤ ਕੀਤਾ ਗਿਆ ਹੈ।

PunjabKesari

ਸੂਤਰਾਂ ਤੋਂ ਮਿਲੀ ਜਾਣਕਾਰੀ ਦੇਣ ਅਨੁਸਾਰ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਚਲਦਿਆਂ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਅਤੇ ਪਾਰਟੀ ਪ੍ਰਧਾਨਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੰਦੇ ਹੋਏ ਦੱਸਿਆ ਗਿਆ ਸੀ ਕਿ ਇਸ ਵੇਲੇ ਜ਼ਿਲ੍ਹਾ ਤਰਨ ਤਾਰਨ ਵਿੱਚ ਤਾਇਨਾਤ ਡੀਐੱਸਪੀ ਡੀ ਸੁਖਬੀਰ ਸਿੰਘ, ਡੀਐੱਸਪੀ ਸਬ ਡਿਵੀਜ਼ਨ ਤਰਨ ਤਾਰਨ ਜਗਜੀਤ ਸਿੰਘ ਅਤੇ ਥਾਣਾ ਝਬਾਲ ਦੇ ਮੁਖੀ ਸਬ ਇੰਸਪੈਕਟਰ ਗੁਰਦੀਪ ਸਿੰਘ ਜੋ ਪਹਿਲਾਂ ਲੰਮੇ ਸਮੇਂ ਤੋਂ ਇਸੇ ਵਿਧਾਨ ਸਭਾ ਹਲਕਾ ਵਿੱਚ ਤਾਇਨਾਤ ਰਹਿ ਚੁੱਕੇ ਹਨ ਨੂੰ ਬਦਲ ਦਿੱਤਾ ਜਾਵੇ। 

PunjabKesari

ਇਸ ਮਿਲੀ ਸ਼ਿਕਾਇਤ ਤੋਂ ਬਾਅਦ ਤੁਰੰਤ ਐਕਸ਼ਨ ਲੈਂਦੇ ਹੋਏ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਇਹਨਾਂ ਕਰਮਚਾਰੀਆਂ ਨੂੰ ਤੁਰੰਤ ਤਬਦੀਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ। ਜਿਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਵੱਲੋਂ ਵੀਰਵਾਰ ਸ਼ਾਮ ਉਕਤ ਤਿੰਨਾਂ ਪੁਲਸ ਕਰਮਚਾਰੀਆਂ ਨੂੰ ਆਪਣੇ ਸਟੇਸ਼ਨਾਂ ਤੋਂ ਤਬਦੀਲ ਕਰ ਦਿੱਤਾ ਗਿਆ ਹੈ ਜਿਨ੍ਹਾਂ ਨੂੰ ਹੈਡਕੁਾਰਟਰ ਚੰਡੀਗੜ੍ਹ ਵਿਖੇ ਤਾਇਨਾਤ ਕਰ ਦਿੱਤਾ ਗਿਆ ਹੈ। ਇੱਥੇ ਦੱਸਣ ਯੋਗ ਹੈ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਹੋਣ ਜਾ ਰਹੀ ਜਿਮਨੀ ਚੋਣ ਦੌਰਾਨ ਸਭ ਤੋਂ ਹੋਟ ਸੀਟ ਮੰਨੀ ਜਾ ਰਹੀ ਹੈ। ਜਿੱਥੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਅਮਨ ਸ਼ਾਂਤੀ ਦੇ ਨਾਲ ਚੋਣ ਕਰਵਾਉਣ ਲਈ ਸਖਤੀ ਨਾਲ ਪ੍ਰਬੰਧ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Credit : www.jagbani.com

  • TODAY TOP NEWS