ਰਾਸ਼ਟਰਪਤੀ ਨੇ ਜਸਟਿਸ ਸੂਰਿਆ ਕਾਂਤ ਨੂੰ ਭਾਰਤ ਦਾ ਅਗਲਾ ਚੀਫ਼ ਜਸਟਿਸ ਕੀਤਾ ਨਿਯੁਕਤ

ਰਾਸ਼ਟਰਪਤੀ ਨੇ ਜਸਟਿਸ ਸੂਰਿਆ ਕਾਂਤ ਨੂੰ ਭਾਰਤ ਦਾ ਅਗਲਾ ਚੀਫ਼ ਜਸਟਿਸ ਕੀਤਾ ਨਿਯੁਕਤ

ਨੈਸ਼ਨਲ ਡੈਸਕ - ਜਸਟਿਸ ਸੂਰਿਆ ਕਾਂਤ ਭਾਰਤ ਦੇ ਅਗਲੇ ਚੀਫ਼ ਜਸਟਿਸ ਬਣਨ ਲਈ ਤਿਆਰ ਹਨ। ਉਨ੍ਹਾਂ ਨੂੰ ਰਸਮੀ ਤੌਰ 'ਤੇ ਭਾਰਤ ਦੇ ਅਗਲੇ ਚੀਫ਼ ਜਸਟਿਸ (ਸੀਜੇਆਈ) ਵਜੋਂ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਨੇ ਆਪਣੀਆਂ ਸੰਵਿਧਾਨਕ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਸਟਿਸ ਸੂਰਿਆ ਕਾਂਤ ਨੂੰ 24 ਨਵੰਬਰ, 2025 ਤੋਂ ਭਾਰਤ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ।

ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ, ਭਾਰਤ ਦੇ ਸੰਵਿਧਾਨ ਦੁਆਰਾ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਰਾਸ਼ਟਰਪਤੀ ਨੇ ਜਸਟਿਸ ਸੂਰਿਆ ਕਾਂਤ, ਜੋ ਕਿ ਭਾਰਤ ਦੀ ਸੁਪਰੀਮ ਕੋਰਟ ਦੇ ਜੱਜ ਹਨ, ਨੂੰ 24 ਨਵੰਬਰ, 2025 ਤੋਂ ਭਾਰਤ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ। ਮੈਂ ਉਨ੍ਹਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ।

ਜਸਟਿਸ ਸੂਰਿਆ ਕਾਂਤ ਦੀ ਨਿਯੁਕਤੀ ਭਾਰਤ ਦੇ ਚੀਫ਼ ਜਸਟਿਸ ਬੀ.ਆਰ. ਗਵਈ, ਜੋ 23 ਨਵੰਬਰ, 2025 ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਰਹੇ ਹਨ। ਜਸਟਿਸ ਗਵਈ ਤੋਂ ਬਾਅਦ ਸਭ ਤੋਂ ਸੀਨੀਅਰ ਹੋਣ ਕਰਕੇ, ਜਸਟਿਸ ਸੂਰਿਆ ਕਾਂਤ ਹੁਣ ਭਾਰਤ ਦੇ 53ਵੇਂ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲਣਗੇ ਅਤੇ ਉਨ੍ਹਾਂ ਦਾ ਕਾਰਜਕਾਲ 9 ਫਰਵਰੀ, 2027 ਨੂੰ ਖਤਮ ਹੋਣ ਵਾਲਾ ਹੈ।
 

Credit : www.jagbani.com

  • TODAY TOP NEWS